Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਮਾਤ ਭਾਸ਼ਾ ਦਿਵਸ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਂਠ ਮਾਤ ਭਾਸ਼ਾ ਦਿਵਸ ਮਨਾਇਆ ਗਿਆ ।ਭਾਸ਼ਾ ਵਿਭਾਗ ਪੰਜਾਬ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਮਿਤੀ 21.02.2022 ਨੂੰ ਮਨਾਏ ਜਾ ਰਹੇ ਮਾਤ ਭਾਸ਼ਾ ਦਿਵਸ ਉੱਤੇ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁੱਖੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਸਵੇਰੇ 11 ਵਜੇ ਮਾਂ ਬੋਲੀ ਪ੍ਰਤੀ ਇੱਕ ਅਹਿਦ ਲੈਣਗੇ ।ਇਸੇ ਤਹਿਤ ਅੱਜ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਦੇ ਕੈਂਪਸ ਵਿੱਚ 11 ਵਜੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਸਕੂਲ ਦੀਆਂ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਵੱਲੋਂ ਅਹਿਦ ਲਈ ਗਈ । ਮੈਡਮ ਅੰਜਣਾ ਰਾਣੀ ਵੱਲੋਂ ਦੱਸਿਆ ਗਿਆ ਕਿ ਪੰਜਾਬੀ ਜੋ ਕਿ ਸਾਡੀ ਮਾਂ ਬੋਲੀ ਹੈ ਅਤੇ ਅਸੀਂ ਨਾਥਾਂ, ਸੂਫੀਆਂ, ਭਗਤਾਂ, ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਵਰੋਸਾਈ ਮਾਂ ਬੋਲੀ ਦਾ ਉਮਰ ਭਰ ਸਤਿਕਾਰ ਕਰਾਂਗੇ। ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ।