ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸ਼੍ਰੀ ਗੁਰੂ ਰਾਮ ਦਾਸ ਜੀ ਦੀ ਜੀਵਣੀ ਤੇ ਪ੍ਰਕਾਸ਼ ਪਾਇਆ ਗਿਆ ।ਵਿਦਿਆਰਥੀਆਂ ਵੱਲੋਂ ਪੂਰੀ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ ਗਿਆ ।ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਸੁਖਪਿੰਦਰ ਕੌਰ ਅਤੇ ਕਿਰਨਦੀਪ ਕੌਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਣੀ ਤੇ ਪ੍ਰਕਾਸ਼ ਪਾਇਆ ਗਿਆ ਅਤੇ ਉਹਨਾਂ ਦੀ ਜੀਵਣੀ ਤੋਂ ਸਕੂਲ ਦੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ।ਉਹਨਾਂ ਵੱਲੋਂ ਦੱਸਿਆ ਗਿਆ ਕਿ ਸ਼੍ਰੀ ਗੁਰੂ ਰਾਮਦਾਸ ਜੀ ਚੌਥੀ ਪਾਤਸ਼ਾਹੀ ਦਾ ਜਨਮ 1534 ਈ. ਵਿੱਚ ਸੋਢੀ ਗੋਤਰ ਵਿੱਚ ਚੂਨਾ ਮੰਡੀ ਲਾਹੌਰ(ਹੁਣ ਪਾਕਿਸਤਾਨ) ਵਿਖੇ ਹੋਇਆ ।ਉਹਨਾਂ ਦੇ ਪਿਤਾ ਦਾ ਨਾਂ ਸ਼੍ਰੀ ਹਰੀ ਦਾਸ ਅਤੇ ਮਾਤਾ ਦਾ ਨਾਂ ਸ਼੍ਰੀਮਤੀ ਦਯਾ ਜੀ ਸੀ ।ਜਦੋਂ ਗੁਰੂ ਜੀ ਦੀ ਉਮਰ ਸੱਤ ਸਾਲ ਸੀ, ਉਹਨਾਂ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ ਸੀ ਅਤੇ ਗੁਰੂ ਜੀ ਦਾ ਪਾਲਨ ਪੋਸ਼ਣ ਉਹਨਾਂ ਦੀ ਦਾਦੀ ਵੱਲੋਂ ਕੀਤਾ ਗਿਆ ।ਗੁਰੂ ਜੀ ਦਾ ਬਚਪਨ ਦਾ ਨਾਂ ਭਾਈ ਜੇਠਾ ਸੀ ।ਗੁਰੂ ਜੀ ਦੀ ਉਮਰ ਜਦੋਂ 12 ਸਾਲ ਦੀ ਸੀ, ਉਹ ਤੇ ਉਹਨਾਂ ਦੇ ਦਾਦੀ ਜੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੀ ਗੁਰੂ ਅਮਰਦਾਸ ਜੀ ਕੋਲੋਂ ਗਏ ।ਗੁਰੂ ਰਾਮਦਾਸ ਜੀ ਨੇ ਗੁਰੂ ਅਮਰਦਾਸ ਜੀ ਨੂੰ ਆਪਣਾ ਗੁਰੂ ਮੰਨ ਲਿਆ ਅਤੇ ਉਹਨਾਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ।ਗੁਰੂ ਰਾਮਦਾਸ ਜੀ ਦਾ ਵਿਆਹ ਬੀਬੀ ਭਾਣੀ ਨਾਲ ਹੋਇਆ ।ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲ਼ੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸ਼੍ਰੀ ਗੁਰੂ ਰਾਮਦਾਸ ਸਿੱਖਾਂ ਦੇ ਚੌਥੇ ਗੁਰੂ ਸਨ ।ਉਹਨਾਂ ਵੱਲੋਂ ਹੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਸਾਹਿਬ ਕੀਤੀ ਗਈ ।ਜੋ ਬਾਨੀ ਅਨੰਦ ਕਾਰਜ ਸਮੇਂ ਪੜੀ ਜਾਂਦੀ ਹੈ, ਉਹ ਸ਼੍ਰੀ ਗੁਰੂ ਰਾਮ ਦਾਸ ਜੀ ਦੀ ਰਚਨਾ ਹੈ । ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਵੀਰਪਾਲ ਕੌਰ,ਬਲਜੀਤ ਕੌਰ, ਜਸਪ੍ਰੀਤ ਕੌਰ ਅਤੇ ਰਮਨ ਸ਼ਰਮਾ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਗਈ ।ਸਮੂਹ ਵਿਦਿਆਰਥੀਆਂ ਵੱਲੋਂ ਸ਼ਬਦ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ਦਾ ਗਾਇਨ ਕੀਤਾ ਗਿਆ।