ਬਲੂਮਿੰਗ ਬਡਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸਟੇਟ ਲੈਵਲ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਜਿੱਤੇ ਸਿਲਵਰ ਮੈਡਲ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਵਿੱਦਿਆ ਦਾ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਹਰ ਰੋਜ਼ ਨਵੀਆਂ ਉਚਾਈਆਂ ਛੂਹ ਰਿਹਾ ਹੈ। ਇਸੇ ਲੜੀ ਤਹਿਤ ਸਕੂਲ਼ ਦੀਆਂ ਵਿਦਿਆਰਥਣਾਂ ਨੇ ਸਟੇਟ ਲੈਵਲ ਤੇ ਹੋਈ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣੇ ਸਕੂਲ਼ ਦਾ ਨਾਮ ਰੋਸ਼ਨ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਵੱਲੋਂ ਕੀਤਾ ਗਿਆ। ਇਸ ਵਿਸ਼ੇ ਵਿੱਚ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ 5 ਨਵੰਬਰ 2024 ਤੋਂ 7 ਨਵੰਬਰ 2024 ਤੱਕ ਚੱਲੀ ਪ੍ਰਾਈਮਰੀ ਸਕੂਲ ਸਟੇਟ ਚੈਂਪਿਅਨਸ਼ਿਪ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ, ਜ਼ਿਲਾ ਰੋਪੜ ਵਿਖੇ ਕਰਵਾਈ ਗਈ ਸੀ, ਵਿੱਚ ਅੰਡਰ-11 ਲੜਕੀਆਂ ਦੀ ਸ਼੍ਰੇਣੀ ਵਿੱਚ ਸਕੂਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਸੀਰਤ ਕੌਰ ਅਤੇ ਤੀਸਰੀ ਕਲਾਸ ਦੀ ਵਿਦਿਆਰਥਣ ਸੰਸਕ੍ਰਿਤੀ ਗੋਇਲ ਨੇ ਸਿਲਵਰ ਮੈਡਲ ਆਪਣੇ ਨਾਮ ਕੀਤੇ। ਸਟੇਟ ਲੈਵਲ ਦੀ ਇਸ ਚੈਂਪਿਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਸਕੂਲ ਪ੍ਰਿੰਸੀਪਲ ਵੱਲੋਂ ਸਵੇਰ ਦੀ ਸਭਾ ਮੌਕੇ ਉਚੇਚੇ ਤੌਰ ਤੇ ਸੀਰਤ ਕੌਰ ਅਤੇ ਸੰਸਕ੍ਰਿਤੀ ਗੋਇਲ ਨੂੰ ਸਟੇਜ਼ ਤੇ ਬੁਲਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਸਕੂਲ਼ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਨੇ ਸੀਰਤ ਕੌਰ ਅਤੇ ਸੰਸਕ੍ਰਿਤੀ ਗੋਇਲ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਇਸ ਵਿਦਿਆਰਥੀ ਦੀ ਪ੍ਰਾਪਤੀ ਸਕੂਲ਼ ਲਈ ਬਹੁਤ ਹੀ ਵੱਡੇ ਮਾਨ ਵਾਲੀ ਗੱਲ ਹੈ ਅਤੇ ਬੀ.ਬੀ.ਐੱਸ. ਸੰਸਥਾ ਇਸ ਗੱਲ ਨੂੰ ਯਕੀਨੀ ਬਣਾਵੇਗੀ ਕਿ ਐਸੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਹੁਨਰ ਅਤੇ ਖੇਡ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਸਾਧਨ ਅਤੇ ਮੰਚ ਮੁਹੱਇਆ ਕਰਵਾਇਆ ਜਾਵੇ। ਉਹਨਾਂ ਅੱਗੇ ਕਿਹਾ ਕਿ ਸਕੂਲ਼ ਵਿੱਚ ਵਿਦਿਆਰਥੀਆਂ ਦੇ ਪ੍ਰੈਕਟਿਸ ਕਰਨ ਲਈ ਅੰਤਰਰਾਸ਼ਟਰੀ ਪੱਧਰ ਦੇ ਵੂਡਨ ਬੈਡਮਿੰਟਨ ਕੋਰਟ ਬਣੇ ਹੋਏ ਹਨ ਅਤੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਸ਼ਿੰਗਾਰਨ ਲਈ ਪੰਜਾਬ ਮਸੀਹ ਵਰਗੇ ਕੋਚ ਵੀ ਉਪਲੱਬਧ ਹਨ। ਇਸ ਮੌਕੇ ਸਮੁਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।