Latest News & Updates

ਚੰਦਨਵਾਂ ਬੀ.ਬੀ.ਐਸ ਵਿਖੇ ਮਨਾਇਆ ਗਿਆ 75ਵਾਂ ਅਜ਼ਾਦੀ ਦਿਹਾੜਾ

ਇਲਾਕੇ ਦੀ ਨਾਮਵਰ ਸਿੱਖਿਅਕ ਸੰਸਥਾ ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 75ਵਾਂ ਅਜ਼ਾਦੀ ਦਿਹਾੜਾ ਬੀ.ਬੀ.ਐਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਕੋਵਿਡ-19 ਪ੍ਰੋਟੋਕੋਲ ਦੀ ਪਾਲਨਾ ਕਰਦੇ ਹੋਏ ਬੜੀ ਧੂਮਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਰਾਸ਼ਟਰੀ ਝੰਡਾ ਤਿਰੰਗਾ ਫਹਿਰਾਉਣ ਦੀ ਰਸਮ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਅਦਾ ਕੀਤੀ ਗਈ ਅਤੇ ਸਕੂਲ ਫਲੈਗ ਫਹਿਰਾਉਣ ਦੀ ਰਸਮ ਮੈਡਮ ਕਮਲ ਸੈਣੀ ਵੱਲੋਂ ਅਦਾ ਕੀਤੀ ਗਈ ।ਇਸ ਮੌਕੇ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਆਪਾਂ ਜੋ ਇਸ ਅਜ਼ਾਦ ਭਾਰਤ ਦੇਸ਼ ਵਿੱਚ ਵਿਚਰ ਰਹੇ ਹਾਂ ਇਹ ਅਜ਼ਾਦੀ ਬਹੁਤ ਸ਼ਹਾਦਤਾਂ ਬਾਅਦ ਮਿਲੀ ਹੈ ।ਮੈਡਮ ਕਮਲ ਸੈਣੀ ਵੱਲੋਂ ਦੱਸਿਆ ਗਿਆ ਕਿ ਅਜ਼ਾਦੀ ਦਿਹਾੜਾ 2021 “ਨੇਸ਼ਨ ਫਸਟ, ਆਲਵੇਜ਼ ਫਸਟ” ਥੀਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਵੱਲੋਂ ਟੋਕੀਓ ਓਲੰਪਿਕਸ ਵਿੱਚ ਭਾਰਤ ਦੇਸ਼ ਲਈ ਮੈਡਲ ਜਿੱਤ ਕੇ ਲੈ ਕੇ ਆਏ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਦੇਸ਼ ਭਗਤੀ ਅਤੇ ਭਾਰਤ ਦੀ ਅਜ਼ਾਦੀ ਨੂੰ ਸਮਰਪਿਤ ਆਈਟਮਾਂ ਪੇਸ਼ ਕੀਤੀਆਂ ਗਈਆਂ। ਚੰਦਪੁਰਾਨਾ ਦੀ ਵਿਦਿਆਰਥਣ ਦਿਲਨਾਜ਼ ਕੌਰ ਵੱਲੋਂ ਸੋਲੋ ਡਾਂਸ ਪੇਸ਼ ਕੀਤਾ ਗਿਆ । ਇਸ ਮੌਕੇ ਹਰਪ੍ਰੀਤ ਕੌਰ ਵੱਲੋਂ ਰੰਗਲਾ ਪੰਜਾਬ ਗੀਤ ਤੇ ਡਾਂਸ ਪੇਸ਼ ਕੀਤਾ ਗਿਆ ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸੀ।