ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਦੁਸ਼ਹਿਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੁਸ਼ਹਿਰੇ ਨਾਲ ਸੰਬੰਧਤ ਚਾਰਟ ਬਣਾਏ ਗਏ। ਇਸ ਮੌਕੇ ਬੀ.ਬੀ.ਐਸ ਚੰਦਨਵਾਂ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਸਪੀਚ ਦਿੱਤੀ ਗਈ। ਸਕੂਲ ਦੀਆਂ ਅਧਿਆਪਕਾਵਾਂ ਮੈਡਮ ਜਯੋਤੀ ਬਾਂਸਲ ਅਤੇ ਸੁਖਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਵਤਾ ਬਾਰੇ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ(ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਮਿਤੀ ਨੂੰ ਇਸ ਦਿਨ ਦਾ ਆਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵੱਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿੱਚੋਂ ਇੱਕ ਹੈ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਅਸੈਂਬਲੀ ਵਿੱਚ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਸ ਦਿਨ ਥਾਂ-ਥਾਂ ਮੇਲੇ ਲੱਗਦੇ ਹਨ । ਰਾਮਲੀਲਾ ਦਾ ਆਯੋਜਨ ਹੁੰਦਾ ਹੈ । ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸ ਨੂੰ ਜਲਾਇਆ ਜਾਂਦਾ ਹੈ । ਦੁਸ਼ਹਿਰਾ ਅਤੇ ਵਿਜੈਦਸ਼ਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ਵਿੱਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ਵਿੱਚ ਦੋਵਾਂ ਹੀ ਰੂਪਾਂ ਵਿੱਚ ਇਹ ਸ਼ਕਤੀ ਪੂਜਾ ਦਾ ਪਰਬ ਹੈ ।ਦੁਸ਼ਹਿਰਾ ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਅਤਾ ਬਹਾਦਰੀ ਦੀ ਉਪਾਸਕ ਹੈ , ਸੂਰਮਗਤੀ ਦੀ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ ।ਦੁਸ਼ਹਿਰੇ ਦਾ ਤਿਉਹਾਰ ਦੱਸ ਪ੍ਰਕਾਰ ਦੇ ਪਾਪਾਂ-ਕਾਮ,ਕ੍ਰੋਧ,ਲੋਭ,ਮੋਹ ਮਦ,ਮਤਸਰ,ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।