ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਤਰ੍ਹਾਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕਰੋਨਾ ਪਬੰਦੀਆਂ ਦੇ ਚਲਦਿਆਂ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਰਹੇ ਇਸ ਲਈ ਇਹ ਤਿਓਹਾਰ ਵਿਦਿਆਰਥੀਆਂ ਦੀ ਗੈਰ ਮੋਜੂਦਗੀ ਚ ਮਨਾਇਆ ਗਿਆ। ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾਂ ਦੁਆਰਾ ਸਮੂਹ ਸਟਾਫ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਾਂ ਦਿੱਤੀਆ ਗਈਆਂ ਅਤੇ ਉਹਨਾਂ ਦੱਸਿਆ ਕਿ ਬਸੰਤ ਪੰਚਮੀ ਦਾ ਤਿਉਹਾਰ ਮੌਸਮ ਵਿੱਚ ਤਬਦੀਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦਿਨ ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਪੀਲਾ ਰੰਗ ਆਕਰਸ਼ਣ ਦਾ ਕੇਂਦਰ ਹੁੰਦਾ ਹੈ। ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ। ਪੀਲੇ ਰੰਗ ਦੇ ਚਾਵਲ ਅਤੇ ਮਿਠਾਈ ਬਣਾਈ ਜਾਂਦੀ ਹੈ। ਇਸ ਉਪਰੰਤ ਸਟਾਫ ਨੇ ਸੰਸਥਾ ਦੇ ਖੇਡ ਦੇ ਮੈਦਾਨ ਵਿੱਚ ਰੰਗ ਬਰੰਗੀਆਂ ਪਤੰਗਾਂ ਉਡਾਈਆਂ। ਸਾਰੇ ਸਟਾਫ ਵੱਲੋਂ ਸੂਤੀ ਡੋਰ ਦੀ ਵਰਤੋਂ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਚਾਈਨਾ ਮੇਡ ਡੋਰ ਦੀ ਵਰਤੋਂ ਨਾ ਕੀਤੀ ਜਾਵੇ।