ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਦੀ ਬ੍ਰਾਂਚ ਏ.ਬੀ.ਸੀ. ਮੋਨਟੇਂਸਰੀ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗਵਾਈ ਹੇਠ ਦੇਸ਼ ਦਾ 73ਵਾਂ ਗਣਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਫਲੈਗ ਹੋਸਟਿੰਗ ਕੀਤੀ ਗਈ ਅਤੇ ਸਮੂਹ ਸਟਾਫ ਸਮੇਤ ਰਾਸ਼ਟਰ ਗਾਨ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਕਰੋਨਾ ਪਬੰਦੀਆਂ ਦੇ ਚਲਦਿਆਂ ਵਿਦਿਆਰਥੀ ਸਕੂਲ਼ ਵਿੱਚ ਨਹੀਂ ਆ ਰਹੇ ਇਸ ਕਰਕੇ ਸਟਾਫ ਵੱਲੋਂ ਇਹ ਦਿਹਾੜਾ ਮਨਾਇਆ ਗਿਆ। ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਸਮੂਹ ਸਟਾਫ ਨੂੰ ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਸਕੂਲ਼ ਪ੍ਰਿੰਸੀਪਲ ਮੈਡਮ ਸੋਨੀਆ ਨੇ ਗਣਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੱਤੀ। ਸਕੂਲ ਮੈਨੇਜਮੈਂਟ ਦੁਆਰਾ ਸਟਾਫ ਨੂੰ ਚਾਕਲੇਟ ਵੰਡ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।