ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੁਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੁਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਨੰਨੇ-ਮੂੰਨੇ ਬੱਚਿਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ, ਸ਼੍ਰੀ ਰਾਧਾ ਜੀ ਅਤੇ ਗੋਪੀਆਂ ਦੇ ਭੇਸ ਧਾਰਨ ਕਰਕੇ ਮਨਮੋਹਕ ਡਾਂਸ ਪੇਸ਼ ਕੀਤਾ। ਰਾਧਾ ਕ੍ਰਿਸ਼ਨ ਜੀ ਦੀ ਪੁਸ਼ਾਕ ਪਾ ਕੇ ਵਿਦਿਆਰਥੀ ਇਸ ਤਰਾਂ੍ਹ ਲਗ ਰਹੇ ਸਨ ਜਿਵੇਂ ਕਿ ਵਰਿੰਦਾਵਨ ਵਿੱਚ ਹੀ ਘੁੰਮ ਰਹੇ ਹੋਣ। ਇਸ ਮੌਕੇ ਸਕੂਲ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਵਿੱਚ ਇਸ ਤਰਾਂ੍ਹ ਦੇ ਪ੍ਰੋਗਰਾਮ ਅਕਸਰ ਮਨਾਏ ਜਾਂਦੇ ਹਨ ਤਾਂ ਜੋ ਉਹਨਾਂ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਹ ਆਪਣੇ ਇਤਿਹਾਸ ਵਿੱਚ ਹੋਏ ਭਗਵਾਨ ਤੇ ਅਵਤਾਰਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਿਰ ਸਨ।