ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਯੂਨਿਟ ਟੈਸਟ-4 ਦੇ ਨਤੀਜੇ ਆਨ ਲਾਈਨ ਪੇਰੈਂਟਸ ਮੀਟਿੰਗ ਦੌਰਾਨ ਕੀਤੇ ਘੋਸ਼ਿਤ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋਵਿਡ-19 ਦੀ ਮਹਾਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ ਲਾਈਨ ਵਿਦਿਆ ਪ੍ਰਦਾਨ ਕਰਨ ਵਾਲਾ ਜ਼ਿਲੇ ਦਾ ਸਭ ਤੋਂ ਮੋਹਰੀ ਸਕੂਲ ਰਿਹਾ ਹੈ। ਸੰਸਥਾ ਦਾ ਮੁੱਖ ਉਦੇਸ਼ ਬੱਚਿਆ ਨੂੰ ਉਹਨਾਂ ਦੀ ਪੜ੍ਹਾਈ ਪੱਖੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣਾ ਸਾਰਾ ਸਿਲੇਬਸ ਸਮੇਂ ‘ਤੇ ਖਤਮ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਪੂਰੀ ਤਰ੍ਹਾਂ ਜੁੜੇ ਰਹਿਣ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਮੇਂ-ਸਮੇਂ ਤੇ ਆਨ ਲਾਈਨ ਪੇਪਰ ਵੀ ਲਏ ਜਾ ਰਹੇ ਹਨ। ਜਿਵੇਂ ਕਿ ਯੂਨਿਟ ਟੈਸਟ-3 ਤੋਂ ਬਾਅਦ ਹੁਣ ਯੂਨਿਟ ਟੈਸਟ-4 ਦੇ ਪੇਪਰ ਹੋਏ ਅਤੇ ਉਨਾਂ ਦਾ ਨਤੀਜਾ ਆਨ ਲਾਈਨ ਕੀਤੀ ਗਈ ਪੇਰੈਂਟਸ ਮੀਟਿੰਗ ਦੌਰਾਨ ਦਿੱਤਾ ਗਿਆ। ਬੱਚਿਆਂ ਅਤੇ ਮਾਪਿਆਂ ਵਿੱਚ ਇਹਨਾਂ ਪੇਪਰਾਂ ਦੇ ਨਤੀਜੇ ਨੂੰ ਲੈ ਕੇ ਬਹੁਤ ਦਿਲਚਸਪੀ ਵੇਖਣ ਨੂੰ ਮਿਲੀ। ਬਹੁਤ ਸਾਰੇ ਮਾਪਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀ ਪੜ੍ਹਾਈ ਬਾਰੇ ਡਾਊਟ ਕਲੀਅਰ ਕੀਤੀ। ਬੀ.ਬੀ.ਐੱਸ ਇਹਨਾਂ ਮੀਟਿੰਗਾਂ ਦਾ ਆਯੋਜਨ ਕਰਦਾ ਹੈ ਕਿਉਂਕਿ ਵਿਦਿਆਰਥੀਆਂ ਦੀ ਪ੍ਹੜਾਈ ਨਾਲ ਜੁੜੇ ਮੁਦਿੱਆਂ ਨੂੰ ਹੱਲ ਕਰਨਾ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਦੀ ਸਿਖਲਾਈ ਨੂੰ ਵਧਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਦੋਵਾਂ ਦੇ ਸੁਝਾਵਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਅੱਜ ਦੇ ਹਾਲਾਤਾਂ ਦੌਰਾਨ ਇਹ ਬਹੁਤ ਮਹੱਤਨਪੂਰਨ ਹੈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਇੱਕਸਾਰਤਾ ਕਾਇਮ ਰੱਖੀ ਜਾਵੇ ਕਿਉਂਕਿ ਗਿਆ ਸਮਾਂ ਕਦੇ ਹੱਥ ਨਹੀਂ ਆਉਂਦਾ। ਸੰਸਥਾ ਵੱਲੋਂ ਇਹੀ ਯਤਨ ਕੀਤਾ ਜਾ ਰਿਹਾ ਹੈ ਕਿ ਵਿਦਿਆਰਥੀ ਆਪਣੀ ਪੜ੍ਹਾਈ ਤੋਂ ਵਾਂਝੇ ਨਾ ਰਹਿਣ। ਇਸ ਪੇਰੈਂਟਸ ਮੀਟਿੰਗ ਵਚ ਵੀ ਪਹਿਲੀਆਂ ਮੀਟਿੰਗਾਂ ਵਾਂਗ ਹੀ ਵੱਡੀ ਸਫਲਤਾ ਰਹੀ ਅਤੇ ਮਾਪਿਆਂ ਵੱਲੋਂ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ ਅਤੇ ਇਸ ਕੋਵਿਡ ਦੀ ਮਹਾਂਮਾਰੀ ਦੌਰਾਨ ਆਨ ਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਪਹਿਲ ਕਦਮੀ ਦੀ ਪਸ਼ੰਸਾ ਕੀਤੀ। ਅਧਿਆਪਕਾਂ ਵੱਲੋਂ ਯੂਨਿਟ ਟੈਸਟ-4 ਦੇ ਸਮੁੱਚੇ ਪ੍ਰਦਰਸ਼ਨ ਦੇ ਅਧਾਰ ਤੇ ਮਾਪਿਆਂ ਨਾਲ ਬੱਚਿਆਂ ਦੀ ਫੀਡ ਬੈਕ ਸਾਂਝੀ ਕੀਤੀ ਅਤੇ ਨਤੀਜੇ ਦੱਸੇ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਹੋਰ ਵੱਧ ਮਿਹਨਤ ਕਰਨ ਅਤੇ ਇਸਤੋਂ ਵੀ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

BBSmogaptmresultunit-4virtual ptm