ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਇਸ ਵਿਸ਼ੇਸ਼ ਦਿਨ ਦੇ ਇਤਿਹਾਸ ਉੱਤੇ ਚਾਨਣਾ ਪਾਇਆ ਅਤੇ ਸਕੂਲੀ ਵਿਦਿਆਰਥਣਾਂ ਵੱਲੋਂ ਸ਼ੁੱਭ ਦਿਨ ਅਇਓ ਰੇ ਅਤੇ ਦੀਵਾਲੀ ਆਈ ਰੇ ਉੱਤੇ ਖੂਬਸੂਰਤ ਡਾਂਸ ਪੇਸ਼ ਕੀਤਾ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਅਖਵਾਉਂਦਾ ਹੈ। ਇੱਥੇ ਕੋਈ ਵੀ ਦਿਨ ਅਜਿਹਾ ਨਹੀਂ ਜਾਂਦਾ ਜਿਸ ਦਿਨ ਕਿਤੇ ਕੋਈ ਮੇਲਾ ਜਾਂ ਤਿਉਹਾਰ ਨਹੀਂ ਮਨਾਇਆ ਜਾਂਦਾ। ਇਹਨਾਂ ਮੇਲਿਆਂ ਜਾਂ ਤਿਉਹਾਰਾਂ ਵਿੱਚੋਂ ਕੁਝ ਤਿਉਹਾਰ ਕੋਮੀ ਪੱਧਰ ਤੇ ਮਨਾਏ ਜਾਂਦੇ ਹਨ। ਇਹਨਾਂ ਵਿੱਚੋਂ ਦੀਵਾਲੀ ਇੱਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਭ ਧਰਮਾਂ ਦੇ ਲੋਕ ਇੱਕਠੇ ਹੋ ਕੇ ਮਨਾਉਂਦੇ ਹਨ। ਭਾਰਤ ਵਿੱਚ ਇਹ ਤਿਓੁਹਾਰ ਘਰ-ਘਰ ਵਿੱਚ ਮਨਾਇਆ ਜਾਂਦਾ ਹੈ। ਪੰਜਾਬ ਵਿਖੇ ਦੀਵਾਲੀ ਅੰਮਿਤਸਰ ਦੀ ਬਹੁਤ ਪ੍ਰਸਿੱਧ ਹੈ ਤਾਂ ਹੀ ਕਹਿੰਦੇ ਹਨ -“ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ” ਉਹਨਾਂ ਅੱਗੇ ਕਿਹਾ ਕਿ ਇਸ ਦਿਨ ਪ੍ਰਭੂ ਸ੍ਰੀ ਰਾਮ ਚੌਦਾਂ ਸਾਲ ਦਾ ਬਨਵਾਸ ਕੱਟ ਕੇ ਮਾਤਾ ਸੀਤਾ ਅਤੇ ਭਰਾ ਲਸ਼ਮਣ ਸਮੇਤ ਅਯੋਧਿਆ ਵਾਪਿਸ ਆਏ ਸਨ ਸਾਰੇ ਅਯੋਧਿਆ ਵਾਸੀਆਂ ਨੇ ਉਹਨਾਂ ਦੇ ਆਉਣ ਦੀ ਖੁਸ਼ੀ ਵਿੱਚ ਦੀਪਮਾਲਾ ਕੀਤੀ। ਇਸੇ ਤਰਾਂ ਸਿੱਖ ਇਤਿਹਾਸ ਵਿੱਚ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਗਵਾਲੀਆਰ ਦੇ ਕਿਲੇ ਵਿੱਚੋਂ 52 ਬੰਦੀ ਰਾਜਿਆਂ ਸਮੇਤ ਰਿਹਾਅ ਹੋ ਕੇ ਅੰਮ੍ਰਿਤਸਰ ਪਧਾਰੇ ਸਨ ਉਹਨਾਂ ਦੇ ਆਉਣ ਦੀ ਖੁਸ਼ੀ ਵਿੱਚ ਸਿੱਖਾਂ ਨੇ ਦੀਪਮਾਲਾ ਕੀਤੀ ਤਦ ਤੋਂ ਹੀ ਅੰਮ੍ਰਿਤਸਰ ਦੀ ਦੀਵਾਲੀ ਪ੍ਰਸਿੱਧ ਮੰਨੀ ਜਾਂਦੀ ਹੈ। ਉਂਝ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸੰਬੰਧ ਹੈ। ਇਸ ਦਿਨ ਤੋਂ ਬਾਅਦ ਸਰਦੀ ਦੀ ਰੁੱਤ ਸ਼ੁਰੂ ਹੋ ਜਾਂਦੀ ਹੈ। ਉਹਨਾਂ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਪਟਾਕਿਆਂ ਆਂਦਿ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਸਕੂਲੀ ਵਿਦਿਆਰਥੀਆਂ ਵੱਲੋਂ ਖੂਬਸੂਰਤ ਰੰਗੋਲੀ ਤੇ ਦੀਵਾਲੀ ਸੰਬੰਧਤ ਬਹੁਤ ਹੀ ਸੁੰਦਰ ਚਾਰਟ ਅਤੇ ਕਾਰਡ ਬਣਾਏ, ਦੀਵਿਆਂ ਅਤੇ ਮੋਮਬੱਤੀਆਂ ਨੂੰ ਬਹੁਤ ਹੀ ਸੁੰਦਰ ਅਤੇ ਮਨਮੋਹਕ ਢੰਗ ਨਾਲ ਸਜਾਇਆ। ਦੀਵਾਲੀ ਦੇ ਤਿਉਹਾਰ ਨੂੰ ਮਨਾਉਂਦਿਆਂ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਗਰੀਨ ਅਤੇ ਖੁਸ਼ੀਆਂ ਭਰੀ ਦੀਵਾਲੀ ਦਾ ਸੰਦੇਸ਼ ਦਿੱਤਾ ਅਤੇ ਸਾਰੇ ਸਟਾਫ ਨੂੰ ਮਿਠਾਈ ਅਤੇ ਗਿਫਟ ਦਿੱਤੇ ਗਏ ਅਤੇ ਨਾਲ ਹੀ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।