ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਦੇ ਵਿਦਿਆਰਥੀਆਂ ਨੇ ਮਾਰੀਆ ਮੱਲਾਂ

ਵਿਦਿਆਰਥਣ ਨਵਪ੍ਰੀਤ ਕੌਰ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਅਗੁਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਆਏ ਦਿਨ ਇਸ ਸੰਸਥਾ ਦੇ ਵਿਦਿਆਰਥੀ ਵਧੀਆ ਨਤੀਜੇ ਹਾਸਲ ਕਰ ਰਹੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਨਵਪ੍ਰੀਤ ਕੌਰ ਨੇ ਬੀਤੇ ਦਿਨੀ ਆਈਲੈਟਸ ਦੇ ਨਤੀਜਿਆਂ ਚੋਂ 6.0 ਓਵਰਆਲ ਬੈਂਡ ਹਾਸਿਲ ਕਰਦਿਆਂ ਆਪਣਾ ਸੁਪਨਾ ਪੂਰਾ ਕੀਤਾ ਹੈ। ਨਵਪ੍ਰੀਤ ਕੌਰ ਨੇ ਲਿਸਨਿੰਗ ਚੋਂ 6.5, ਰਾਇਟਿੰਗ ਚੋਂ 6.0, ਰੀਡਿੰਗ ਚੋਂ 6.0, ਸਪੀਕਿੰਗ ਚੋਂ 6.0 ਬੈਂਡ ਸਕੋਰ ਹਾਸਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਪੁਰੇ ਟੈਕਨਿਕਲ ਏਡ ਦੀ ਵਰਤੋਂ ਕਰਕੇ ਕਰਵਾਈ ਜਾਂਦੀ ਹੈ। ਜਿਡੳਸ ਲਈ ਹਰ ਕਲਾਸ ਰੂਮ ਵਿੱਚ ਟੱਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਆਈਲੈਟਸ ਵਿੱਚ ਵਿਦਿਆਰਥੀਆਂ ਦੇ ਲੈਵਲ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ। ਕਮਜ਼ੋਰ ਵਿਦਿਆਰਥੀਆਂ ਦੀ ਅਲੱਗ ਤੋਂ ਕਲਾਸ ਲਗਾਈ ਜਾਂਦੀ ਹੈ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਵੀ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਨਵਪ੍ਰੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੈਂਟਰ ਦੇ ਇੰਚਾਰਜ ਪ੍ਰਬੰਧਕ ਨੁਪਿੰਦਰ ਕੌਰ ਨੇ ਨਵਪ੍ਰੀਤ ਕੌਰ ਨੂੰ ਆਈਲੈਟਸ ਦਾ ਰਿਜ਼ਲਟ ਸੌਂਪਦਿਆਂ ਸੁਭ ਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।