ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਪੜਾਈ ਦੇ ਨਾਲ ਨਾਲ ਵਿਦਿਆਰਥੀਆਂ ਅੰਦਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਗਾਤਾਰ ਵੱਖ-ਵੱਖ ਐਕਟੀਵਿਟੀਆਂ ਦਾ ਆਯੋਜਨ ਕਰਦਾ ਆ ਰਿਹਾ ਹੈ। ਇਸ ਦੇ ਤਹਿਤ ਹੀ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਪੰਜਾਬ ਨੇ ਮਿਲ ਕੇ 24 ਘੰਟਿਆਂ ਵਿੱਚ ਪੰਜ ਲੱਖ ਤੋਂ ਵਧੇਰੇ ਪੌਦੇ ਲਗਾਉਣ ਦਾ ਜੋ ਟੀਚਾ ਮਿਥਿਆ ਸੀ, ਉਸ ਵਿੱਚ ਵੀ ਵਿਦਿਆਰਥੀਆਂ, ਸਟਾਫ ਤੇ ਮੈਨੇਜਮੈਂਟ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਤੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ। ਹਰਿਆਲੀ ਮਿਸ਼ਨ—2022 ਦੀ ਇਸ ਮੁਹਿੰਮ ਵਿੱਚ ਪੰਜਾਬ ਭਰ ਦੇ ਸਕੂਲਾਂ ਦੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੇ ਭਾਗ ਲਿਆ। ਹਰ ਇੱਕ ਵਿਦਿਆਰਥੀ ਨੇ ਇੱਕ ਪੌਦਾ ਲਗਾ ਕੇ ਉਸ ਦੀ ਫੋਟੋ ਵੈਬਸਾਇਟ ਉੱਪਰ ਅਪਲੋਡ ਕੀਤੀ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ। ਇਸ ਹਰਿਆਲੀ ਮਿਸ਼ਨ ਦੀ ਸ਼ੁਰੂਆਤ ਪੰਜਾਬ ਪੱਧਰ ਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਭੈਣ ਮਨਪ੍ਰੀਤ ਕੌਰ ਜੀ ਨੇ ਧੂਰੀ ਵਿਖੇ ਗੁਰੂ ਨਾਨਕ ਬਗੀਚੀ ਲਗਾ ਕੇ ਕੀਤਾ। ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ। ਸੰਸਥਾ ਦੇ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਰਿਕਾਰਡ ਬਣਾਉਣ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਮਿਸ਼ਨ ਹਰਿਆਲੀ ਨੂੰ ਲੈ ਕੇ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਵਿੱਚ ਮਾਪਿਆਂ ਨੂੰ ਇਸ ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਉਹਨਾਂ ਨੂੰ ਪੋਦੇ ਵੀ ਵੰਡੇ ਗਏ। ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਘਰਾਂ ਵਿੱਚ ਵੀ ਪੋਦੇ ਲਗਾ ਕੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਅਤੇ ਉਹਨਾਂ ਨੇ ਇਹ ਪ੍ਰਣ ਵੀ ਕੀਤਾ ਕਿ ਉਹ ਇਸ ਪੋਦੇ ਦੀ ਦੇਖਭਾਲ ਕਰਨ ਵੀ ਕਰਨਗੇ ਤੇ ਇਸਨੂੰ ਵੱਡਾ ਦਰਖਤ ਬਨਾਉਣਗੇ। ਸਕੂਲ ਵਿੱਚ ਵਿਦਿਆਰਥੀਆਂ ਦੇ ਨਾਲ- ਨਾਲ ਸਟਾਫ ਤੇ ਮੈਨੇਜਮੈਨਟ ਵੱਲੋਂ ਵੀ ਪੌਦੇ ਲਗਏ ਗਏ। ਇਸ ਮੁਹਿੰਮ ਵਿੱਚ ਪੰਜਾਬ ਦੇ ਵਣ ਵਿਭਾਗ ਨੇ ਵੀ ਪੂਰਾ ਸਹਿਯੋਗ ਕੀਤਾ ਤੇ ਵੱਖ-ਵੱਖ ਜਿਲਿਆਂ ਵਿੱਚ ਸਕੂਲਾਂ ਤੇ ਵਿਦਿਆਰਥੀਆਂ ਨੂੰ ਪੋਦੇ ਮੁਹੱੲਅੀਾਂ ਕਰਵਾਏ ਗਏ। ਵਿਦਿਆਰਥੀਆਂ ਨੇ ਦਿਨ—ਰਾਤ ਤਿਆਰੀ ਕਰ ਕੇ ਇਸ ਮਿਸ਼ਨ ਨੂੰ ਨੇਪਰੇ ਚਾੜਿਆ। ਉਹਨਾਂ ਕਿਹਾ ਕਿ ਸਾਡਾ ਸਕੂਲ ਫੈਡਰੇਸ਼ਨ ਅਤੇ ਫਾਊਂਡੇਸ਼ਨ ਦੇ ਸੱਦੇ ਤੇ ਭਵਿੱਖ ਵਿੱਚ ਵੀ ਇਹੋ ਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਕਰੇਗਾ।