ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਜਿਵੇਂ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲ਼ 30 ਅਪ੍ਰੈਲ ਤੱਕ ਬੰਦ ਹਨ। ਸਕੂਲ ਵਿੱਚ ਆਨ ਲਾਈਨ ਕਲਾਸਾਂ ਚੱਲ ਰਹੀਆਂ ਹਨ, ਇਸ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ‘ਜੋ ਮਾਂਗੇ ਠਾਕੁਰ ਆਪਣੇ ਤੇ ਸੋਇ-ਸੋਇ ਦੇਵੇ’ ਸ਼ਬਦ ਗਾਇਨ ਕੀਤਾ ਗਿਆ ਅਤੇ ਵਿਸਾਖੀ ਸਬੰਧਤ ਸੁੰਦਰ ਚਾਰਟ ਬਣਾਏ ਗਏ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ.ਹਮੀਲੀਆ ਰਾਣੀ ਨੇ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਜਲਿ੍ਹਆ ਵਾਲੇ ਬਾਗ ਦਾ ਸਾਕੇ ਬਾਰੇ ਦੱਸਦਿਆ ਕਿਹਾ ਕਿ ਇਸੇ ਦਿਨ 13 ਅਪ੍ਰੈਲ 1919 ਨੂੰ ਅਮਿੰ੍ਰਤਸਰ ਦੇ ਜਲਿਆ ਵਾਲੇ ਬਾਗ ਵਿੱਚ ਸ਼ਾਂਤੀ-ਸਭਾ ਕਰ ਰਹੇ ਭਾਰਤੀਆਂ ਉੱਤੇ ਅੰਗਰੇਜ਼ ਜਨਰਲ ਡਾਇਰ ਨੇ ਅੰਨੇ੍ਹ ਵਾਹ ਗੋਲੀਆਂ ਚਲਾ ਕੇ ਹਜ਼ਾਰਾਂ ਭਾਰਤੀਆਂ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ। ਉਹਨਾਂ ਨੇ ਅੱਗੇ ਦੱਸਿਆ ਕਿ ਇਸ ਦਿਨ ਹੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਉਨਾਂ ਦੱਸਿਆ ਕਿ ਇਸ ਦਿਨ ਵੱਖ-ਵੱਖ ਥਾਵਾਂ ਤੇ ਮੇਲੇ ਲੱਗਦੇ ਹਨ। ਇਹਨਾਂ ਮੇਲਿਆਂ ਦੀ ਰੌਣਕ ਵੇਖਣ ਵਾਲੀ ਹੁੰਦੀ ਹੈ। ਕਿਸਾਨ ਵੀ ਆਪਣੀ ਕਣਕ ਦੀ ਪੱਕੀ ਹੋਈ ਫਸਲ ਦੀ ਵਾਢੀ ਸ਼ੁਰੂ ਕਰਦੇ ਹਨ।