ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ‘ਰੱਖੜੀ’ ਦੇ ਤਿਉਹਾਰ ਮੌਕੇ ਬੱਚਿਆਂ ਵਿਚਕਾਰ ‘ਰਾਖੀ ਮੇਕਿੰਗ ਮੁਕਾਬਲੇ’ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਹਿੱਸਾ ਲਿਆ । ਬੱਚਿਆਂ ਵੱਲੋਂ ਬਹੁਤ ਹੀ ਖੂਬਸ਼ੂਰਤ ਰੱਖੜੀਆਂ ਬਣਾਈਆਂ ਗਈਆਂ । ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਦੇ ਕਹੇ ਅਨੁਸਾਰ ਰੱਖੜੀਆਂ ਬਣਾਉਣ ਵਿੱਚ ਬੱਚਿਆਂ ਵੱਲੋਂ ਵੱਧ ਤੋਂ ਵੱਧ ਕੁਦਰਤੀ ਵਸਤਾਂ ਦੀ ਹੀ ਵਰਤੋਂ ਕੀਤੀ ਗਈ, ਪਲਾਸਟਿਕ ਦੀ ਵਰਤੋਂ ਨੂੰ ਕੋਈ ਤਰਜੀਹ ਨਹੀਂ ਦਿੱਤੀ ਗਈ । ਇਸ ਮੌਕੇ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਨਾਲ ਜਾਣੂ ਕਰਵਾਉਣ ਲਈ ਦੱਸਿਆ ਕਿ ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ, ਇਹ ਤਿਉਹਾਰ ਭੈਣਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ, ਇਹ ਤਿਉਹਾਰ ਭਰਾਵਾਂ ਦੇ ਦਿਲਾਂ ਵਿੱਚ ਭੈਣਾਂ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਪੈਦਾ ਕਰਦਾ ਹੈ, ਇਸ ਤਿਉਹਾਰ ਤੇ ਭੈਣ ਆਪਣੇ ਭਰਾ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਉਸ ਕੋਲੌਂ ਉਮਰ ਭਰ ਲਈ ਰੱਖਿਆ ਦਾ ਵਾਅਦਾ ਲੈਂਦੀ ਹੈ । ਪ੍ਰਿੰਸੀਪਲ ਮੈਡਮ ਨੇ ਸਾਰੇ ਲੜਕਿਆਂ ਤੌਂ ਵਾਅਦਾ ਲਿਆ ਕਿ ਉਹ ਹਮੇਸ਼ਾਂ ਭੈਣਾਂ ਦਾ ਸਤਿਕਾਰ ਕਰਦੇ ਰਹਿਣਗੇ । ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।