ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਉੱਤੇ ਉਹਨਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਸਕੂਲ ਅਧਿਆਪਕ ਮਠਡਮ ਹਰਜੀਤ ਕੌਫਰ ਨੇ ਵਿਦਿਅਰਥੀਆਂ ਨੂੰ ਉਚੇਚੇ ਤੌਰ ਤੇ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਨਾਨਕੀ ਕੁੱਖੋਂ ਹੋਇਆ। ਉਹਨਾਂ ਦਾ ਬਚਪਨ ਦਾ ਨਾਮ ਤਿਅਗ ਮੱਲ ਸੀ ਆਪ ਨੇ ਕਰਤਾਰਪੁਰ ਦੀ ਲੜਾਈ ਵਿੱਚ ਅਜਿਹੇ ਜੌਹਰ ਵਿਖਾਏ ਕਿ ਪਿਤਾ ਜੀ ਨੇ ਆਪ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ ਬਹਾਦਰ ਰੱਖ ਦਿੱਤਾ। ਉਹ ਇੱਕ ਕਵੀ, ਇੱਕ ਚਿੰਤਕ ਅਤੇ ਇੱਕ ਯੋਧਾ, ਸਨ ਉਹਨਾਂ ਨੇ ਗੁਰੂ ਨਾਨਕ ਦੇਵ ਜੀ ਅਤੇ ਉਸ ਤੋਂ ਬਾਅਦ ਦੇ ਸਿੱਖ ਗੁਰੂਆਂ ਦੀ ਪਵਿੱਤਰਤਾ ਅਤੇ ਬ੍ਰਹਮਤਾ ਦੇ ਪ੍ਰਕਾਸ਼ ਨੂੰ ਅੱਗੇ ਵਧਾਇਆ। ਸਿੱਖ ਧਰਮ ਦੇ ਸੰਦੇਸ਼ ਨੂੰ ਫੈਲਾਉਣ ਲਈ, ਗੁਰੂ ਤੇਗ ਬਹਾਦਰ ਜੀ ਨੇ ਭਾਰਤੀ ਉਪ-ਮਹਾਂਦੀਪ ਵਿੱਚ ਵਿਆਪਕ ਯਾਤਰਾ ਕੀਤੀ, ਕਈ ਨਵੇਂ ਪ੍ਰਚਾਰ ਕੇਂਦਰਾਂ ਦੀ ਸਥਾਪਨਾ ਕੀਤੀ। 24 ਨਵੰਬਰ, 1675 ਨੂੰ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੇ ਹੁਕਮਾਂ ‘ਤੇ ਇਸਲਾਮ ਕਬੂਲ ਕਰਨ ਤੋਂ ਇਨਕਾਰ ਕਰਨ ‘ਤੇ ਜਨਤਕ ਤੌਰ ‘ਤੇ ਸ਼ਹੀਦ ਕਰ ਦਿੱਤਾ ਗਿਆ ਸੀ। ਉਹ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋਏ ਸਨ। ਉਹਨਾਂ ਅੱਗੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਅਜਿਹੇ ਮਹਾਂਪੁਰਸ਼ ਸਨ ਜਿਹਨਾਂ ਦੀ ਸ਼ਹਾਦਤ ਨੂੰ ਇੱਕ ਲਾਸਾਨੀ ਸ਼ਹਾਦਤ ਕਿਹਾ ਜਾ ਗਿਆ ਹੈ ਭਾਵ ਉਹਨਾਂ ਵਰਗੀ ਸ਼ਹਾਦਤ ਨਾ ਹੀ ਕਿਸੇ ਨੇ ਦਿੱਤੀ ਅਤੇ ਨਾ ਹੀ ਕੋਈ ਦੇ ਸਕਦਾ ਹੈ। ਗੁਰੂ ਜੀ ਵਿੱਲਖਣ ਸ਼ਹਾਦਤ ਕਾਰਨ ਹੀ ਉਹਨਾਂ ਨੂੰ “ਹਿੰਦ ਦੀ ਚਾਦਰ” ਕਹਿ ਕੇ ਸਤਿਕਾਰਿਆ ਜਾਂਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਸੱਚ ਦੇ ਮਾਰਗ ਉੱਤੇ ਚੱਲਣ ਲਈ ਕਿਹਾ। ਉਹਨਾਂ ਦੱਸਿਆ ਕਿ ਸਕੂਲ ਵਿੱਚ ਇਸ ਤਰਾਂ ਦੇ ਪ੍ਰੋਗਰਾਮ ਅਕਸਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ।