ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਹਾੜਾ ‘ਬਾਲ ਦਿਵਸ’ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਵੱਲੋਂ ਚਾਰਟ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਇਸ ਤੋਂ ਬਾਅਦ ਗਰਾਊਂਡ ਵਿੱਚ ਜਾ ਕੇ ਵਿਦਿਆਰਥੀਆਂ ਨੇ ਇਕੱਠਿਆਂ ਡਾਂਸ ਕੀਤਾ। ਕਈ ਵਿਦਿਆਰਥੀ ਚਾਚਾ ਨਹਿਰੂ ਜੀ ਦੀ ਪੁਸ਼ਾਕ ਪਹਿਣ ਕੇ ਆਏ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਸ਼੍ਰੀ ਜਵਾਹਰ ਲਾਲ ਨਹਿਰੂ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਅਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦਾ ਖਾਸ ਪਿਆਰ ਸੀ ਤੇ ਬੱਚੇ ਉਹਨਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ। ਉਹ ਬੱਚਿਆਂ ਨੂੰ ਦੇਸ਼ ਦੇ ਭਾਵੀ ਨਿਰਮਾਤਾ ਮੰਨਦੇ ਸਨ।ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਿੱਖਿਆ ਦੇ ਖੇਤਰ ਵਿੱਚ ਉਹਨਾਂ ਦੇ ਵੱਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਅਨੇਕਾਂ ਸਿੱਖਿਅਕ ਸੰਸਥਾਵਾਂ ਦੀ ਸਥਾਪਨਾ ਕਰਵਾਈ ਗਈ। ਉਹਨਾਂ ਦਾ ਇਹ ਵਿਚਾਰ ਸੀ ਕੀ ਹਰ ਇੱਕ ਬੱਚਾ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰੇ। ਉਹਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਲਈ ਇੱਕ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ।