ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਏ.ਬੀ.ਸੀ ਮੋਨਟੈਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਸੰਸਥਾ ਵਿੱਚ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਵੱਲੋਂ ਖੂਬਸੂਰਤ ਚਾਰਟ ਬਣਾਏ ਗਏ। ਸਾਰੇ ਸਕੂਲ ਕੈਂਪਸ ਨੂੰ ਤਿਰੰਗੇ ਰੰਗਾਂ ਵਿੱਚ ਰੰਗਦੇ ਹੋਏ ਗਣਤੰਤਰ ਦਿਵਸ ਨੂੰ ਸਮਰਪਿਤ ਰੰਗੋਲੀ ਬਣਾਈ ਗਈ। ਇਸ ਮੌਕੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿੰਰੰਗਾ ਝੰਡਾ ਲਹਿਰਾਇਆ ਗਿਆ ਤੇ ਸਲਾਮੀ ਦਿੱਤੀ ਗਈ। ਸਾਰੇ ਵਿਦਿਆਰਥੀਆਂ ਨੇ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਸਲਾਮੀ ਦਿੱਤੀ ਤੇ ਰਾਸ਼ਟਰੀ ਗੀਤ ਗਾਇਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ। ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸਦੀ ਅਗੁਵਾਈ ਡਾ. ਬੀ.ਆਰ.ਅੰਬੇਦਕਰ ਨੇ ਕੀਤੀ ਸੀ। ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਸਮਾਗਮ ਦੋਰਾਨ ਨੰਨੇ–ਮੁੰਨੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗਾਣੇ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੈਨੇਜਮੈਂਟ ਮੈਂਬਰ ਜੈਸਿਕਾ ਸੈਣੀ, ਨਤਾਸ਼ਾ ਸੈਣੀ, ਨੇਹਾ ਸੈਣੀ ਅਤੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਹਾਜ਼ਰ ਸਨ। ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਚਾਕਲੇਟ ਵੰਡੇ ਗਏ।