ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ 76ਵਾਂ ਗਣਤੰਤਰ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗਣਤੰਤਰ ਦਿਵਸ ਨੂੰ ਮਨਾਉਂਦਿਆਂ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਬੀ.ਬੀ.ਐਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਸ਼੍ਰੀ ਹੈਰੀ ਢਿੱਲੋਂ (ਆਸਟ੍ਰੇਲੀਆ), ਸ਼੍ਰੀਮਤੀ ਅੰਕੁਸ਼ ਢਿੱਲੋਂ (ਆਸਟ੍ਰੇਲੀਆ) ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸ਼੍ਰੀ ਹੈਰੀ ਢਿੱਲੋਂ ਅਤੇ ਚੇਅਰਪਰਸ਼ਨ ਸ਼੍ਰੀਮਤੀ ਕਮਲ ਸੈਣੀ ਜੀ ਵੱਲੋਂ ਕ੍ਰਮਵਾਰ ਕੌਮੀ ਝੰਡਾ ਅਤੇ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ ਗਈ। ਇਸਦੇ ਨਾਲ ਹੀ ਸਕੂਲ ਦੇ ਕੁਆਇਰ ਵੱਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗੁਵਾਈ ਸਕੂਲ ਦੇ ਕਪਤਾਨਾਂ, ਬੈਗਪਾਇਪਰ ਬੈਂਡ ਤੇ ਐੱਨ.ਸੀ.ਸੀ. ਦੀ ਟੁਕੜੀ ਨੇ ਕੀਤੀ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮਾਗਮ ਦੋਰਾਨ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਂਝੇ ਤੌਰ ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸੰਬੌਦਨ ਕਰਦਿਆ ਉਹਨਾਂ ਦੱਸਿਆ ਕਿ ਸੰਵਿਧਾਨ ਦਾ ਮਤਲਬ ਕਿਸੇ ਵੀ ਦੇਸ਼ ਅੰਦਰ ਬਣਾਏ ਗਏ ਨਿਯਮ ਹੁੰਦੇ ਹਨ, ਅਗਰ ਹਰ ਇਨਸਾਨ ਬਣਾਏ ਹੋਏ ਨਿਯਮਾਂ ਦੀ ਪਾਲਣਾ ਕਰਦਾ ਹੈ ਤਾਂ ਉਹ ਰਾਸ਼ਟਰ ਖੁਸ਼ਹਾਲ ਰਹਿੰਦਾ ਹੈ। ਉਹਨਾਂ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ। ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸਦੀ ਅਗੁਵਾਈ ਡਾ. ਬੀ.ਆਰ.ਅੰਬੇਦਕਰ ਨੇ ਕੀਤੀ ਸੀ। ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਉਹਨਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਹੈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਇਸ ਦਿਨ ਦੇ ਜਸ਼ਨ ਨੂੰ ਮਨਾਉਂਦਿਆ ਹੋਇਆ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਕੁਰਬਾਨੀ ਨੂੰ ਭੁਲਣਾ ਨਹੀਂ ਚਾਹੀਦਾ। ਇਸ ਮੌਕੇ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਸੁਣਾਈਆਂ ਗਈਆ। ਪਹਿਲੀ ਕਲਾਸ ਦੇ ਬੱਚਿਆਂ ਨੇ ਨਮਸਤੇ ਇੰਡੀਆ ਗਾਣੇ ਉੱਪਰ ਡਾਂਸ ਪੇਸ਼ ਕੀਤਾ। ਚੌਥੀ ਕਲਾਸ ਦੇ ਬੱਚਿਆਂ ਨੇ ਵੰਦੇ ਮਾਤਰਮ ਅਤੇ ਇੰਡੀਆ ਵਾਲੇ ਗਾਣੇ ਤੇ ਡਾਂਸ ਕੀਤਾ। ਕਲਾਸ ਛੇਵੀਂ ਦੀਆਂ ਬੱਚੀਆਂ ਨੇ ਦੇਸ਼ਭਗਤੀ ਦੇ ਗਾਣੇ ਤੇ ਡਾਂਸ ਕੀਤਾ ਅਤੇ ਅੰਤ ਵਿੱਚ ਸੱਤਵੀਂ ਕਲਾਸ ਦੇ ਲੜਕਿਆਂ ਨੇ ਪੰਜਾਬੀ ਲੋਕਨਾਚ ਭੰਗੜਾ ਪੇਸ਼ ਕੀਤਾ। ਇਸ ਮੌਕੇ ਪੂਰਾ ਸਕੂਲ ਤਿੰਰਗੇ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਮੋਕੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਚਾਰਟ ਅਦਿ ਪੇਸ਼ ਕੀਤੇ ਗਏ। ਇਸ ਸਮਾਗਮ ਦੇ ਅੰਤ ਵਿੱਚ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਸ਼੍ਰੀ ਹੈਰੀ ਢਿੱਲੋਂ ਅਤੇ ਸ਼੍ਰਮਿਤੀ ਅੰਕੁਸ਼ ਢਿੱਲੋਂ ਵੱਲੋਂ ਸਾਰੇ ਵਿਦਿਆਰਥੀਆਂ ਤੇ ਸਟਾਫ ਨੂੰ ਚਾਕਲੇਟ ਵੰਡੇ ਗਏ।