ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ 78ਵਾਂ ਅਜ਼ਾਦੀ ਦਿਵਸ ਮਨਾਇਆ ਗਿਆ

ਵਿਕਸਿਤ ਭਾਰਤ’ ਥੀਮ ਹੇਠ ਮਨਾਇਆ ਗਿਆ ਇਹ ਅਜ਼ਾਦੀ ਦਿਹਾੜਾ - ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗਵਾਈ ਹੇਠ ਅੱਜ 78ਵਾਂ ਅਜ਼ਾਦੀ ਦਿਵਸ ਬੜ੍ਹੀ ਹੀ ਧੂਮਧਾਮ ਨਾਲ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿਰੰਗਾ ਝੰਡਾ ਅਤੇ ਸਕੂਲੀ ਝੰਡਾ ਲਹਿਰਾ ਕੇ ਕੀਤੀ ਗਈ। ਇਸ ਦੇ ਨਾਲ ਹੀ ਸਕੂਲੀ ਕੁਆਇਰ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਸਕੂਲ ਬੈਂਡ ਦੀ ਅਗਵਾਈ ਹੇਠ ਸਕੂਲ਼ ਦੇ ਰੈੱਡ, ਗ੍ਰੀਨ, ਬਲੂ ਅਤੇ ਯੈਲੋ ਹਾਉਸ ਦੇ ਸਮੂਹ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਮਾਰਚ ਪਾਸਟ ਉਪਰੰਤ ਸਕੂਲ਼ ਕੈਪਟਨਜ਼ ਦੀ ਅਗੁਵਾਈ ਹੇਠ ਸਮੂਹ ਵਿਦਿਆਰਥੀਆਂ ਅਤੇ ਸਟਾਫ ਨਾਲ ਸਾਰਿਆਂ ਵੱਲੋਂ ਦੇਸ਼ ਪ੍ਰਤੀ ਵਫਾਦਾਰ ਰਹਿਣ ਲਈ ਸਹੁੰ ਚੁੱਕੀ ਗਈ ਅਤੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਸਾਰਿਆਂ ਨੂੰ 78ਵੇਂ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ। ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਿਤ ਕਰਦਿਆਂ ੳਹਨਾਂ ਦੱਸਿਆ ਕਿ ਕਰੀਬ 200 ਸਾਲ ਦੀ ਲੰਬੀ ਘਾਲਣਾ ਅਤੇ ਲੱਖਾਂ ਕੁਰਬਾਨੀਆਂ ਸਦਕਾ ਅੱਜ ਅਸੀਂ ਇੱਕ ਅਜ਼ਾਦ ਮੁਲਕ ਦੀ ਹਵਾ ਵਿੱਚ ਸਾਹ ਲੈ ਰਹੇ ਹਾਂ। ਇਸ ਅਜ਼ਾਦੀ ਦੀ ਇੱਕ ਬਹੁਤ ਵੱਡੀ ਕੀਮਤ ਸਾਡੇ ਬਜ਼ੁਰਗਾਂ ਨੇ ਅਦਾ ਕੀਤੀ ਹੈ। ਸਾਨੂੰ ਇਸ ਅਜ਼ਾਦੀ ਦੇ ਮੁੱਲ ਨੂੰ ਸਮਝਨਾ ਪਵੇਗਾ ਅਤੇ ਆਪਣੀ ਮਿਹਨਤ, ਦੇਸ਼ ਭਗਤੀ ਭਾਵਨਾ ਅਤੇ ਕੁਰਬਾਨੀ ਦੇ ਜਜ਼ਬੇ ਨਾਲ ਇਸ ਅਜ਼ਾਦੀ ਨੂੰ ਸਹੇਜ ਕੇ ਰੱਖਣਾ ਪਵੇਗਾ। ਸਮਾਗਮ ਦੌਰਾਨ ਸਕੂਲ ਦੇ ਯੂ.ਕੇ.ਜੀ. ਕਲਾਸ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ‘ਫਿਰ ਭੀ ਦਿਲ ਹੈ ਹਿੰਦੂਸਤਾਨੀ” ਗੀਤ ਤੇ ਡਾਂਸ ਪੇਸ਼ ਕੀਤਾ, ਪਹਿਲੀ ਤੇ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਗਾਣੇ ਤੇ ਡਾਂਸ ਕੀਤਾ, ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਮਹਾਨ ਦੇਸ਼ ਭਗਤਾਂ ਦਾ ਰੂਪ ਧਾਰ ਕੇ ਰੋਲ ਪਲੇਅ ਕੀਤਾ, ਚੌਥੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਸੁੰਦਰ ਡਾਂਸ ਪੇਸ਼ ਕੀਤਾ ਗਿਆ, ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ‘ਵਤਨ ਮੇਰੇ ਵਤਨ’ ਗਾਨੇ ਤੇ ਡਾਂਸ ਪੇਸ਼ ਕੀਤਾ, ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਖੇਤਰੀ ਨਾਚ ਪੇਸ਼ ਕੀਤੇ, ਨੌਵੀਂ ਤੋਂ ਬਾਰ੍ਹਵੀ ਕਲਾਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਾਣਿਆ ਉੱਪਰ ਕੋਰੀਓਗ੍ਰਾਫੀ ਪੇਸ਼ ਕੀਤੀ ਅਤੇ ਅੰਤ ਵਿੱਚ ਲੜਕਿਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਖਿੱਚ ਦਾ ਕੇਂਦਰ ਰਿਹਾ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨੀ ਚਾਹੀਦੀ ਹੈ ਤੇ ਆਪਣੇ ਅੰਦਰ ਦੇ ਬੁਰੇ ਭਾਵਾਂ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਇਸ ਵਾਰ ਦਾ ਸੁਤੰਤਰਤਾ ਦਿਹਾੜਾ ਆਪਣੇ ਨਾਲ-ਨਾਲ ਹੋਰ ਵੀ ਖੁਸ਼ੀਆਂ ਲੈਕੇ ਅਇਆ ਹੈ। ਇਹ ਦਿਹਾੜਾ ਇਸ ਵਾਰ ‘ਵਿਕਸਿਤ ਭਾਰਤ’ ਥੀਮ ਦੇ ਅਧੀਨ ਮਨਾਇਆ ਗਿੳਾ ਹੈ।ਇਸ ਖੂਸ਼ੀ ਦੇ ਮੌਕੇ ਤੇ ਸਕੂਲ ਮੈਨੇਜਮੈਂਟ ਵੱਲੋਂ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਚਾਕਲੇਟ ਵੰਡ ਕੇ ਮੁੰਹ ਮਿੱਠਾ ਕਰਵਾਇਆ ਗਿਆ।