ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਮਨਾਇਅ ਗਿਆ ਰਾਸ਼ਟਰੀ ਵੋਟਰ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ‘ਰਾਸ਼ਟਰੀ ਵੋਟਰ ਦਿਵਸ’ ਬੜੇ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਮਹੱਤਵਪੂਰਨ ਸਿਧਾਂਤ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦਿਨ ਨਾਲ ਸੰਬੰਧਤ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਤੌਰ ‘ਤੇ ਸੁਚੇਤ ਨਾਗਰਿਕ ਬਣਨਾ ਹਰੇਕ ਦੇਸ਼ਵਾਸੀ ਦਾ ਫਰਜ਼ ਹੈ ਅਤੇ ਵੋਟ ਪਾ ਕੇ ਹੀ ਅਸੀਂ ਆਪਣੇ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਹੱਥਾਂ ਵਿੱਚ ਸੌਂਪ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ ਸਗੋਂ ਸਾਡੀ ਜ਼ਿੰਮੇਵਾਰੀ ਵੀ ਹੈ। ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਸਾਨੂੰ ਸਿਆਸੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਢੰਗ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਵੋਟ ਪਾਉਣਾ ਸਿਰਫ਼ ਚੋਣਾਂ ਦੇ ਦਿਨ ਹੀ ਸੀਮਤ ਨਹੀਂ ਹੈ। ਸਾਨੂੰ ਸਿਆਸੀ ਮੁੱਦਿਆਂ ਬਾਰੇ ਜਾਗਰੂਕ ਰਹਿਣਾ ਚਾਹੀਦਾ ਹੈ, ਸਿਆਸੀ ਪਾਰਟੀਆਂ ਦੀਆਂ ਨੀਤੀਆਂ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਸਮਾਜ ਵਿੱਚ ਚੱਲ ਰਹੇ ਸਿਆਸੀ ਮੁੱਦਿਆਂ ‘ਤੇ ਆਪਣੀ ਰਾਏ ਪ੍ਰਗਟ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਇਸਨੂੰ ਸਮਝਦਾਰੀ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਦੱਸਿਆ ਕਿ ਇਹ 15ਵਾਂ ਰਾਸ਼ਟਰੀ ਵੋਟਰ ਡੇ, ਭਾਰਤੀ ਚੋਣ ਕਮੀਸ਼ਨ ਦੇ 75 ਸਾਲ ਪੂਰੇ ਕਰਨ ਨੂੰ ਸਮਰਪਿਤ ਹੈ। ਭਾਰਤ ਵਰਗੇ ਵਿਸ਼ਾਲ ਲੋਕਤੰਤਰ ਵਿੱਚ ਨਿਰਪੱਖ ਚੋਣਾ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦਾ ਬਹੁਤ ਵੱਡੀ ਜਿੰਮੇਦਾਰੀ ਨਿਭਾਉਂਦਾ ਆ ਰਿਹਾ ਹੈ। ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਸਾਰੇ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਸਮਝਣ ਦਾ ਪ੍ਰਣ ਕੀਤਾ।