ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਨੂੰ ਸਮਰਪਿਤ ਇੱਕ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ‘ਅਧਿਆਪਕ ਦਿਵਸ’ ਨਾਲ ਸਬੰਧਤ ਸੁੰਦਰ ਚਾਰਟ ਅਤੇ ਪ੍ਰੇਰਣਾਦਾਈ ਆਰਟੀਕਲ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਐਲ.ਕੇ.ਜੀ., ਯੂ.ਕੇ.ਜੀ., ਪਹਿਲੀ, ਦੂਸਰੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾਈਆਂ। ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੰਦੀ ਵਿੱਚ ਕਵੀਤਾ ਸੁਣਾਈ। ਤੀਜੀ, ਪੰਜਵੀ ਅਤੇ ਛੇਵੀਂ ਕਲਾਸ ਦੇ ਵਿਦਆਰਥੀਆਂ ਨੇ ਡਾਂਸ ਪੇਸ਼ ਕੀਤਾ, ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਕਵਾਲੀ ਗਾਈ ਅਤੇ ਨੌਵੀਂ-ਦਸਵੀਂ ਦੇ ਵਿਦਿਆਰਥੀਆਂ ਨੇ ਇੱਕ ਸਕਿੱਟ ਪੇਸ਼ ਕੀਤੀ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਸਾਰੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ ਗਈ। ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਉਹਨਾਂ ਨੇ ਦੱਸਿਆ ਕਿ ਇਹ ਦਿਨ ਭਾਰਤ ਦੇ ਪਹਿਲੇ ਉੱਪ-ਰਾਸ਼ਟਰਪਤੀ ਅਤੇ ਦੂਸਰੇ ਰਾਸ਼ਟਰਪਤੀ, ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਹਾੜੇ ਤੇ ਉਹਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਵਾਰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ 135ਵਾਂ ਜਨਮ ਦਿਵਸ ਮਨਾਇਆ ਗਿਆ। ਉਹਨਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਦੇ ਬਗੈਰ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ, ਇੱਕ ਗੁਰੂ ਹੀ ਆਪਣੇ ਗਿਆਨ ਦੀ ਰੋਸ਼ਨੀ ਨਾਲ ਅਗਿਆਨਤਾ ਦੇ ਹਨੇਰੇ ‘ਚੋਂ ਸਾਡਾ ਮਾਰਗਦਰਸ਼ਨ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਸਾਡੇ ਸ਼ਾਸਤਰਾਂ ਵਿੱਚ ਵੀ ਗੁਰੂਆਂ ਨੂੰ ਬਹੁਤ ਉੱਚਾ ਦਰਜਾ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਉਹਨਾਂ ਕਿਹਾ ਕਿ ਹਰ ਇੱਕ ਵਿਦਿਆਰਥੀ ਨੂੰ ਹਮੇਸ਼ਾਂ ਆਪਣੇ ਗੁਰੂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਦੇ ਸੰਨਮਾਨ ਵਿੱਚ ਇੱਕ ਟੀ-ਪਾਰਟੀ ਦਾ ਵੀ ਇੰਤਜ਼ਾਮ ਕੀਤਾ ਗਿਆ। ਜਿਸ ਦੌਰਾਨ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਸਾਰੇ ਅਧਿਆਪਕਾਂ ਨੂੰ ਟੀਚਰ ਡੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਕਿਹਾ ਕਿ ਅਧਿਆਪਕਾਂ ਤੋਂ ਹੀ ਵਧੀਆ ਸਮਾਜ ਦੀ ਸਿਰਜਨਾਂ ਹੁੰਦੀ ਹੈ। ਕਿਉਂਕਿ ਉਹਨਾਂ ਲਈ ਇਹ ਸਿਰਫ ਇੱਕ ਕਿੱਤਾ ਹੀ ਨਹੀਂ ਸਗੋਂ ਵਿਦਿਆਰਥੀਆਂ ਦੇ ਭਵਿੱਖ ਦੀ ਵੱਡੀ ਜਿੰਮੇਵਾਰੀ ਹੁੰਦੀ ਹੈ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ ਗਈਆਂ। ਉਹਨਾਂ ਸਾਰੇ ਸਟਾਫ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਵਿਦਿਅਕ ਅਦਾਰੇ ਦੀ ਨੀਂਹ ਉਹਨੀ ਹੀ ਮਜ਼ਬੂਤ ਹੋਵੇਗੀ, ਜਿੰਨ੍ਹਾਂ ਮਿਹਨਤੀ ਅਤੇ ਕਾਰਜਕੁਸ਼ਲ ਉਸ ਅਦਾਰੇ ਦਾ ਸਟਾਫ ਹੋਵੇਗਾ, ਇਸ ਲਈ ਬੀ.ਬੀ.ਐੱਸ. ਨੂੰ ਆਪਣੇ ਅਧਿਆਪਕਾਂ ਉੱਪਰ ਮਾਣ ਹੈ। ਉਹਨਾਂ ਵੱਲੋਂ ਸਮੂਹ ਸਟਾਫ ਨੂੰ ‘ਅਧਿਆਪਕ ਦਿਵਸ’ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਅਧਿਆਪਕਾਂ ਨੂੰ ਇੱਕ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਅੰਤ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਉਹਨਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ਆਪਣੀ ਸਰਵਿਸ ਦੇ 10 ਤੋਂ ਵੱਧ ਸਾਲ ਪੂਰੇ ਕੀਤੇ। ਇਸ ਤੋਂ ਬਾਅਦ ਸਟਾਫ ਵੱਲੋਂ ਵੀ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੂੰ ਵੀ ਧੰਨਵਾਦ ਦੇ ਤੌਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਸਟਾਫ ਅਤੇ ਮੈਨੇਜਮੈਂਟ ਵੱਲੋਂ ਕੇਕ ਕੱਟਿਆ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ।