ਮੋਗਾ ਜ਼ਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਮਨਿਸਟਰੀ ਆਫ ਐਜੁਕੇਸ਼ਨ ਵੱਲੋਂ ਕਰਵਾਏ ਗਏ ਪ੍ਰੋਗਰਾਮ ਪਰੀਕਸ਼ਾ ਪੇ ਚਰਚਾ 2024 ਦਾ ਲਵਇ ਟੈਲੀਕਾਸਟ ਵਿਦਿਆਰਥੀਆਂ ਨੂੰ ਦਿਖਾਇਆ। ਜਿਸ ਵਿੱਚ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ। ਇਸ ਪ੍ਰੋਗਰਾਮ ਸੰਬੰਧੀ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹਰ ਸਾਲ ਦੀ ਤਰ੍ਹਾਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹਨ। ‘ਪਰੀਕਸ਼ਾ ਪੇ ਚਰਚਾ’ (ਪੀਪੀਸੀ) ਪ੍ਰੋਗਰਾਮ ਦੇ ਜ਼ਰੀਏ, ਪੀਐਮ ਮੋਦੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਟੀਚਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਦੇ ਹਨ। ਹਰ ਸਾਲ, ਕੁਝ ਪ੍ਰਤੀਯੋਗੀਆਂ ਨੂੰ ਪੀਐਮ ਮੋਦੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਚੋਣ ਨਿਰਧਾਰਤ ਵਿਸ਼ੇ ‘ਤੇ ਲਿਖੇ ਲੇਖ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੀ.ਐਮ ਮੋਦੀ ਉਨ੍ਹਾਂ ਨੂੰ ਪ੍ਰੀਖਿਆ ਦੌਰਾਨ ਤਣਾਅ ਨਾਲ ਨਜਿੱਠਣ ਲਈ ਸੁਝਾਅ ਵੀ ਦਿੰਦੇ ਹਨ। ਇਸ ਵਾਰ ਦੇ ਪਰੀਕਸ਼ਾ ਪੇ ਚਰਚਾ ਦੇ ਸੱਤਵੇਂ ਸੰਸਕਰਣ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ 4,000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। 14.93 ਮਿਲੀਅਨ ਅਧਿਆਪਕਾਂ ਅਤੇ 5.69 ਮਿਲੀਅਨ ਮਾਪਿਆਂ ਦੇ ਨਾਲ 205.62 ਮਿਲੀਅਨ ਤੋਂ ਵੱਧ ਵਿਦਿਆਰਥੀਆਂ ਨੇ ਪਰੀਕਸ਼ਾ ਪੇ ਚਰਚਾ, 2024 ਲਈ ਰਜਿਸਟਰ ਕੀਤਾ ਹੈ। ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਪੀਐਮ ਮੋਦੀ ਨੇ ਦੱਸਿਆ ਕਿ ਤਣਾਅ ਤਿੰਨ ਤਰ੍ਹਾਂ ਦਾ ਹੁੰਦਾ ਹੈ – ਮਾਤਾ-ਪਿਤਾ, ਸਾਥੀਆਂ ਅਤੇ ਸਵੈ-ਪ੍ਰੇਰਿਤ ਵੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਪ੍ਰੀਖਿਆ ਹਾਲ ਵਿੱਚ ਕਿਸੇ ਹੋਰ ਦੀ ਚਿੰਤਾ ਨਹੀਂ ਕਰਨੀ ਚਾਹੀਦੀ। ਵਿਦਿਆਰਥੀਆਂ ਨੂੰ ਭਾਰਤ ਦੇ ਭਵਿੱਖ ਦੇ ਆਰਕੀਟੈਕਟ ਦੱਸਦੇ ਹੋਏ, ਪੀਐਮ ਮੋਦੀ ਨੇ ਕਿਹਾ ਕਿ ਪਰੀਕਸ਼ਾ ਪੇ ਚਰਚਾ ਪ੍ਰੋਗਰਾਮ ਉਨ੍ਹਾਂ ਲਈ ਵੀ ਇੱਕ ਪਰੀਕਸ਼ਾ ਵਰਗਾ ਹੈ। ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇੱਕ ਦੂਜੇ ਵਿੱਚ ਵਿਸ਼ਵਾਸ ਪੈਦਾ ਕਰਨਾ ਹੋਵੇਗਾ। ਉਨ੍ਹਾਂ ਅੱਗੇ ਸੁਝਾਅ ਦਿੱਤਾ ਕਿ ਸਾਰੇ ਅਧਿਆਪਕਾਂ ਨੂੰ ਸਾਰੇ ਵਿਦਿਆਰਥੀਆਂ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ ਅਤੇ ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਹੁਨਰ ਦੀ ਕਦਰ ਕਰਨੀ ਚਾਹੀਦੀ ਹੈ। ਇੱਕ ਅਧਿਆਪਕ ਦੇ ਸਵਾਲ ‘ਤੇ- ਮੈਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਦਬਾਅ ਨੂੰ ਘੱਟ ਕਰਨ ਵਿੱਚ ਕਿਵੇਂ ਮਦਦ ਕਰ ਸਕਦਾ ਹਾਂ ਅਤੇ ਅਸੀਂ ਉਨ੍ਹਾਂ ਨੂੰ ਕਿਵੇਂ ਪ੍ਰੇਰਿਤ ਕਰ ਸਕਦੇ ਹਾਂ? ਪੀਐਮ ਮੋਦੀ ਨੇ ਕਿਹਾ- ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਇੱਕ ਸਿਹਤਮੰਦ ਸਬੰਧ ਬਣਾਉਣ ਦੀ ਲੋੜ ਹੈ। ਜੋ ਪ੍ਰੀਖਿਆ ਦੇ ਦਬਾਅ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। ਇੱਕ ਅਧਿਆਪਕ ਦੀ ਭੂਮਿਕਾ ਸਿਰਫ਼ ਇੱਕ ਕੰਮ ਕਰਨਾ ਨਹੀਂ ਹੈ, ਬਲ ਕਿ ਵਿਦਿਆਰਥੀਆਂ ਦੇ ਜੀਵਨ ਦਾ ਵਿਕਾਸ ਕਰਨਾ ਹੈ। ਇਸ ਲਾਇਵ ਟੈਲੀਕਾਸਟ ਵਿੱਚ ਸਕੁਲ ਦੇ 400 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਅਧਿਆਪਕ ਵੀ ਮੋਜੂਦ ਸਨ।