ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਅੱਠਵੀਂ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਨਾਹਰ ਨੇ ਸਟੇਟ ਲੈਵਲ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਲੈਵਲ ਲਈ ਆਪਣੀ ਥਾਂ ਪੱਕੀ ਕੀਤੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ 18 ਜੁਲਾਈ ਤੋਂ 22 ਜੁਲਾਈ ਤੱਕ ਜ਼ਿਲਾ ਮਾਨਸਾ ਵਿਖੇ ਹੋਈ 24ਵੀਂ ਪੰਜਾਬ ਸਟੇਟ ਇੰਟਰ ਸਕੂਲ਼ ਸੂਟਿੰਗ ਚੈਂਪਿਅਨਸ਼ਿਪ, ਦੌਰਾਨ ਪੀਪ ਸਾਈਟ ਏਅਰ ਰਾਈਫਲ ਦੀ ਸਬ ਯੂਥ ਮੈਨ ਸ਼੍ਰੇਣੀ ਵਿੱਚ ਸਕੂਲ ਦੀ ਅੱਠਵੀਂ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਨਾਹਰ ਨੇ 378 ਅੰਕ ਹਾਸਿਲ ਕੀਤੇ ਅਤੇ ਸਟੇਟ ਪੱਧਰ ਤੇ ਆਪਣੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਹ ਨੈਸ਼ਨਲ ਲੈਵਲ ਲਈ ਕੁਆਲੀਫਾਈ ਕਰ ਗਿਆ। ਆਉਣ ਵਾਲੇ ਸਮੇਂ ਵਿੱਚ ਉਹ ਨੈਸ਼ਨਲ ਲੈਵਲ ਇੰਟਰ ਸਕੂਲ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਬਲੂਮਿੰਗ ਬਡਜ਼ ਸਕੂਲ ਅਤੇ ਮੋਗਾ ਜ਼ਿਲੇ ਦੀ ਅਗੁਵਾਈ ਕਰੇਗਾ। ਇਹ ਸਕੂਲ ਲਈ ਬੜੇ ਹੀ ਮਾਨ ਵਾਲੀ ਗੱਲ ਹੈ। ਉਹਨਾਂ ਅੱਗੇ ਦੱਸਿਆ ਕਿ ਲੜਕਿਆਂ ਦੀ ਸ਼੍ਰੇਣੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ 260 ਖਿਡਾਰੀਆਂ ਨੇ ਹਿੱਸਾ ਲਿਆ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਮੈਡਮ ਨੇ ਕਰਨਵੀਰ ਸਿੰਘ ਨਾਹਰ ਨੂੰ ਸਟੇਜ਼ ਤੇ ਬੁਲਾ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਇਸ ਉਪਲੱਬਧੀ ਤੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਕੋਚ ਹਰਜੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਸਕੂਲ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਉਟਰਾਈਜ਼ਡ ਸ਼ੂਟਿੰਗ ਰੇਂਜ ਵਿਦਿਆਰਥੀਆਂ ਦੀ ਪ੍ਰੈਕਟਿਸ ਲਈ ਬਣੀ ਹੋਈ ਹੈ ਜਿੱਥੇ ਟਾਰਗੇਟ ਤੇ ਸ਼ੂਟ ਕਰਨ ਮਗਰੋਂ ਰਿਜ਼ਲਟ ਲੈਪਟਾਪ ਸਕਰੀਨ ਤੇ ਆਉਂਦਾ ਹੈ। ਇਹਨਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।