ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੀਆਂ ਟੇਬਲ-ਟੈਨਿਸ ਦੇ ਖਿਡਾਰੀਆਂ ਨੇ ਜ਼ਿਲਾ ਪੱਧਰ ਤੇ ਇੱਕ ਗੋਲਡ ਅਤੇ ਇੱਕ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਮੋਗਾ ਜ਼ਿਲਾ ਟੇਬਲ ਟੈਨਿਸ ਚੈਂਪਿਅਨਸ਼ਿਪ ਜੋ ਕਿ ਮਿਤੀ 21 ਅਪ੍ਰੈਲ 2024 ਨੂੰ ਨਵਯੁਗ ਸ਼ਿਸ਼ੂ ਮੰਦਰ, ਮੋਗਾ ਵਿਖੇ ਹੋਈ ਸੀ ਜਿਸ ਵਿੱਚ ਮੋਗਾ ਜ਼ਿਲੇ ਦੇ ਵੱਖ ਵੱਖ ਸਕੂਲਾਂ ਤੋਂ 50 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਇਸ ਚੈਂਪਿਅਨਸ਼ਿਪ ਦੌਰਾਨ ਹਰ ਉਮਰ ਵਰਗ ਦੇ ਮੁਕਾਬਲੇ ਹੋਏ। ਜਿੰਨ੍ਹਾ ਵਿੱਚ ਸਕੂਲ਼ ਦੀ ਵਿਦਿਆਰਥਣ ਸੁਪ੍ਰੀਆ ਸ਼ਰਮਾ ਨੇ ਅੰਡਰ 13 ਸ਼੍ਰੈਣੀ ਵਿੱਚ ਗੋਲਡ ਮੈਡਲ ਜਿੱਤਿਆ ਅਤੇ ਸਕੂਲ ਦੇ ਵਿਦਿਆਰਥੀ ਜਯਸ਼ ਸ਼ਰਮਾ ਨੇ ਅੰਡਰ 13 ਸ਼੍ਰੇਣੀ ਲੜਕੇ ਵਿੱਚ ਬ੍ਰੌਂਜ਼ ਮੈਡਲ ਆਪਣੇ ਨਾਮ ਕੀਤਾ। ਪ੍ਰਿੰਸੀਪਲ ਮੈਡਮ ਨੇ ਸੁਪਰੀਆ ਅਤੇ ਜਯੇਸ਼ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਨਤੀਜਾ ਇਹਨਾਂ ਬੱਚੀਆਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਇਸ ਪ੍ਰਿੰਸੀਪਲ ਸ਼੍ਰੀ ਮਤੀ ਨਿਧੀ ਬਰਾੜ ਵੱਲੋਂ ੳਚੇਚੇ ਤੌਰ ਤੇ ਦੋਨਾਂ ਵਿਦਿਆਰਥਣਾਂ ਨੂੰ ਮੰਚ ਉੱਪਰ ਬੁਲਾਇਆ ਗਿਆ ਅਤੇ ਉਹਨਾਂ ਦਾ ਸਨਮਾਨ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਸੁਪਰੀਆ ਅਤੇ ਜਯੇਸ਼ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਟੇਬਲ-ਟੈਨਿਸ ਕੋਚ ਕੇ.ਪੀ. ਸ਼ਰਮਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਉਹਨਾਂ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੁਕ ਕਰਨ ਲਈ ਇੰਟਰਨੈਸ਼ਨਲ ਲੈਵਲ ਦਾ ਇਨਫਰਾਸਟ੍ਰਕਚਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਦੇ ਖੇਡ ਦਾ ਪੱਧਰ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।