ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੁਆਰਾ ਘੋਸ਼ਿਤ ਕੀਤੇ ਗਏ 10+2 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ । ਗੌਰਤਲਬ ਹੈ ਕਿ ਬੀ.ਬੀ.ਐਸ ਚੰਦਨਵਾਂ ਵਿਖੇ 10+2 ਵਿੱਚ ਸਾਰੀਆਂ ਸਟ੍ਰੀਮਜ਼ ਵਿੱਚ ਪੜਾਈ ਕਰਵਾਈ ਜਾਂਦੀ ਹੈ ।ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਸੰਸਥਾਵਾਂ ਜਿੱਥੋਂ ਦੇ ਵਿਦਿਆਰਥੀ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖਰੀ ਪਹਿਚਾਨ ਬਣਾ ਰਹੇ ਹਨ ।ਇਸੇ ਲੜੀ ਦੇ ਤਹਿਤ ਬੀ.ਬੀ.ਐਸ ਚੰਦਨਵਾਂ ਦੇ ਵਿਦਿਆਰਥੀਆਂ ਨੇ 10+2 ਦੇ ਨਤੀਜਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ । ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਕਾਮਰਸ ਸਟ੍ਰੀਮ ਵਿੱਚ ਵੀਰਪਾਲ ਕੌਰ ਨੇ 94.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ,ਨਵਜੋਤ ਕੌਰ ਗਿੱਲ ਨੇ 94 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ, ਏਕਨੂਰ ਕੌਰ ਨੇ 92.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ,ਗੁਰਭੇਜ ਸਿੰਘ ਨੇ 92 ਪ੍ਰਤੀਸ਼ਤ ਅੰਕ ਹਾਸਲ ਕਰਕੇ ਚੌਥਾ ਸਥਾਨ ਹਾਸਲ ਕੀਤਾ,ਜਸ਼ਨਦੀਪ ਕੌਰ ਨੇ 91.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ ਅਤੇ ਅਮਨਜੋਤ ਕੌਰ ਨੇ 90.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਛੇਵਾਂ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਸਾਇੰਸ ਸਟ੍ਰੀਮ ਵਿੱਚ ਗਗਨਦੀਪ ਕੌਰ ਨੇ 90.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਅਤੇ ਸੰਦੀਪ ਕੌਰ ਨੇ 87.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ । ਆਰਟਸ ਸਟ੍ਰੀਮ ਵਿੱਚ ਜਸ਼ਨਦੀਪ ਕੌਰ ਅਤੇ ਕਰਮਵੀਰ ਕੌਰ ਨੇ 91.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ।ਕੋਮਲਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਅਕਾਸ਼ਦੀਪ ਸਿੰਘ ਨੇ 81.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਇਸ ਮੌਕੇ ਸਕੂਲ ਮੈਨੇਜਮੈਂਟ ਵੱਲ਼ੋਂ ਇਸ ਉਪਲੱਬਧੀ ਲਈ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।