ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੀਆਂ ਵਿਦਿਆਰਥਣਾਂ ਜੈਨੀਫਰ ਅਤੇ ਹਰਸੀਰਤ ਕੌਰ ਨੇ ਰਾਜ ਪੱਧਰੀ ਪ੍ਰਾਇਮਰੀ ਸਕੂਲ਼ ਖੇਡਾਂ ਦੇ ਅੰਤਰ ਜ਼ਿਲਾ ਬੈਡਮਿੰਟਨ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਕੀਤਾ ਗਿਆ। ਸਕੂਲ਼ ਵਿੱਚ ਸਵੇਰ ਦੀ ਸਭਾ ਮੌਕੇ ਪ੍ਰਿੰਸੀਪਲ ਮੈਡਮ ਵੱਲੋਂ ਜੈਨੀਫਰ ਤੇ ਹਰਸੀਰਤ ਨੂੰ ਮੈਡਲ ਪਹਿਣਾ ਕੇ ਉਹਨਾਂ ਦਾ ਸਨਮਾਨ ਕੀਤਾ। ਉਹਨਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਮੋਹਾਲੀ ਵਿਖੇ ਹੋਏ ਸਨ। ਇਹਨਾਂ ਮੁਕਾਬਲਿਆਂ ਵਿੱਚ ਸਾਰੇ ਪੰਜਾਬ ਦੇ 23 ਜ਼ਿਲਿਆਂ ਵਿੱਚੋਂ ਖਿਡਾਰੀਆਂ ਨੇ ਹਿੱਸਾ ਲਿਆ। ਮੋਗਾ ਜ਼ਿਲੇ ਤੋਂ ਵੱਖ-ਵੱਖ ਸਕੂਲਾਂ ਦੀਆਂ 5 ਲੜਕੀਆਂ ਨੇ ਅੰਡਰ-11 ਸ਼੍ਰੇਣੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸਾਰੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਤੇ ਮੋਗਾ ਜ਼ਿਲੇ, ਸਕੁਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਉਹਨਾਂ ਇਹ ਵੀ ਦੱਸਿਆ ਕਿ ਜੈਨੀਫਰ ਅਤੇ ਹਰਸੀਰਤ ਪਹਿਲਾਂ ਵੀ ਅਨੇਕਾਂ ਮੁਕਾਬਲਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਕੂਲ ਦਾ ਮਾਣ ਵਧਾ ਚੁੱਕੇ ਹੈ। ਉਹਨਾਂ ਦੱਸਿਆ ਕਿ ਇਹ ਦੋਨੋ ਖਿਡਾਰਨਾਂ ਬਲਾਕ ਪੱਧਰੀ ਖੇਡ ਮੁਕਾਬਲੇ ਤੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਆਪਣੀ ਖੇਡ ਦਾ ਲੋਹਾ ਮਨਵਾ ਚੁੱਕੇ ਹਨ ਤੇ ਹੁਣ ਰਾਜ ਪੱਧਰੀ ਖੇਡਾਂ ਤੱਕ ਦਾ ਸਫਰ ਤੈਅ ਕੀਤਾ ਹੈ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਜੈਨੀਫਰ ਦੇ ਪਿਤਾ ਪੰਜਾਬ ਮਸੀਹ ਜੋ ਕਿ ਖੁਦ ਬੈਡਮਿੰਟਨ ਕੋਚ ਹਨ, ਨੂੰ ਉਚੇਚੇ ਤੌਰ ਤੇ ਵਧਾਈ ਦਿੱਤੀ ਗਈ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥਣ ਜੈਨੀਫਰ ਅਤੇ ਹਰਸੀਰਤ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤਿਆਂ। ਉਹਨਾਂ ਕਿਹਾ ਕਿ ਬੀ.ਬੀ.ਐੱਸ. ਸੰਸਥਾ ਪੜਾਈ ਜਾਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਇੱਕ ਸਹੂਲਤ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਇਸ ਲਈ ਹੀ ਸਕੂਲ ਵਿੱਚ ਅੰਤਰਰਾਸ਼ਟਰੀ ਪੱਧਰ ਦੇ 2 ਵੂਡਨ ਬੈਡਮਿੰਟਨ ਕੋਰਟ ਬਣੇ ਹੋਏ ਹਨ ਅਤੇ ਪੰਜਾਬ ਮਸੀਹ ਜਿਹੇ ਕਾਬਿਲ ਕੋਚ ਮੌਜੂਦ ਹਨ ਜਿਸ ਨਾਲ ਵਿਦਿਆਰਥੀ ਉੱਚੇ ਪੱਧਰ ਦੀ ਸਿਖਲਾਈ ਹਾਸਿਲ ਕਰਦੇ ਹਨ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣਾ 100 ਪ੍ਰਤੀਸ਼ਤ ਦੇ ਸਕਦੇ ਹਨ।