ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਤਰੱਕੀਆਂ ਦੇ ਰਾਹ ਤੇ ਅੱਗੇ ਵੱਧਦੀ ਜਾ ਰਹੀ ਹੈ, ਨੇ ਨਿਜੀ ਵਿਦਿਅਕ ਅਦਾਰਿਆਂ ਦੇ ਖੇਤਰ ਵਿੱਚ ਆਪਣੇ ਰੁਤਬੇ ਨੂੰ ਹੋਰ ਵੀ ਉੱਚਾ ਕਰਦੇ ਹੋਏ ਇੱਕ ਹੋਰ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ। ਬੀਤੇ ਦਿਨੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ “ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ਼ ਤੇ ਐਸੋਸਿਏਸ਼ਨਸ ਆਫ ਪੰਜਾਬ” ਵੱਲੋਂ ਪ੍ਰਾਈਵੇਟ ਸਕੂਲਾਂ ਲਈ “ਫੈਪ ਨੈਸ਼ਨਲ ਅਵਾਰਡ-2023” ਕਰਵਾਏ ਗਏ। ਜਿਸ ਦੌਰਾਨ ਬਲੂਮਿੰਗ ਬਡਜ਼ ਸਕੂਲ ਨੂੰ ‘ਬੈਸਟ ਸਕੂਲ ਫਾਰ ਫਾਰ ਯੁਨੀਕ ਪ੍ਰੈਕਟਿਸ’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਸਕੂਲ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਫੈਡਰੇਸ਼ਨ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਧੂਰੀ ਜੀ ਵੱਲੋਂ ਪ੍ਰਾਪਤ ਕੀਤਾ। ਇਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਬਲੂਮਿੰਗ ਬਡਜ਼ ਸਕੂਲ ਨੂੰ ਇਹ ਸਨਮਾਨ ਪ੍ਰਾਪਤ ਹੋਇਆ ਹੈ। ਸਕੁਲ ਦੇ ਨਾਲ-ਨਾਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੂੰ ਵੀ ਵੱਖਰੇ ਤੌਰ ਤੇ ਇਹ ਅਵਾਰਡ ਮਿਲਿਆ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਸੰਸਥਾ ਵਿੱਦਿਆ ਦੇ ਖੇਤਰ ਵਿੱਚ ਹਮੇਸ਼ਾ ਹੀ ਮੋਹਰੀ ਰਹੀ ਹੈ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਨੂੰ ਹਰ ਤਰਾਂ ਦੇ ਪਲੇਟਫਾਰਮ ਮੁਹੱਈਆ ਕਰਵਾਉਂਦੀ ਆ ਰਹੀ ਹੈ। ਇਸ ਅਵਾਰਡ ਲਈ ਉਹਨਾਂ ਸਕੂਲਾਂ ਨੂੰ ਚੁਣਿਆ ਗਿਆ ਸੀ ਜਿਹਨਾਂ ਵਿੱਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਅਜਿਹੇ ਪਲੇਟਫਾਰਮ ਮੁਹਈਆ ਕਰਵਾ ਰਹੇ ਹਨ ਜੋ ਹਰ ਸਕੂਲ ਮੁਹੱਈਆ ਨਹੀਂ ਕਰਵਾ ਰਹੇ। ਇਸਦਾ ਪੂਰਾ ਰਿਕਾਰਡ ਫੈਡਰੇਸ਼ਨ ਵੱਲੋਂ ਆਨਲਾਇਨ ਮੰਗਵਾਇਆ ਗਿਆ ਸੀ ਤੇ ਪਾਰਦਰਸ਼ੀ ਤਰੀਕੇ ਨਾਲ ਚੈਕਿੰਗ ਕਰਨ ਤੋਂ ਬਾਅਦ ਹੀ ਇਸ ਅਵਾਰਡ ਲਈ ਸਕੂਲ ਨੂੰ ਚਣਿਆ ਗਿਆ। ਸਕੁਲ ਵੱਲੋਂ ਮੁਹੱਈਆ ਕਰਵਾਏ ਗਏ ਇਸ ਪਲੇਟਫਾਰਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪਿਛਲੇ ਸਾਲ 2022-2023 ਦੋਰਾਨ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਐਂਟਰਪ੍ਰੀਨਿਉਰਸ਼ਿਪ ਬਾਰੇ ਜਾਗਰੁਕ ਕਰਨ ਲਈ ਸੈਮੀਨਾਰ ਕਰਵਾਇਆ ਸੀ। ਜਿਸ ਦੋਰਾਨ ਬਲੂਮਿੰਗ ਬਡਜ਼ ਸਕੂਲ ਦੇ 23 ਵਿਦਿਆਰਥੀਆਂ ਨੂੰ ਐਂਟਰਪ੍ਰਿਨਿਉਰਸ਼ਿਪ ਦੀ ਜਾਣਕਾਰੀ ਲਈ ਉੱਧਮ ਵਿਕਾਸ ਪ੍ਰੋਗਰਾਮ ਵਿੱਚ ਭਾਗ ਲੈਣ ਦਾ ਮੌਕਾ ਮਿਲਿਆ। ਉਹਨਾਂ ਦੱਸਿਆ ਕਿ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਜੋ ਕਿ ਬੇਰੁਜ਼ਗਾਰੀ ਹੈ, ਜਿਸਦਾ ਹੱਲ ਲੱਭਣ ਲਈ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ, ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ, ਪੰਜਾਬ ਇੰਜਨੀਅਰਿੰਗ ਕਾਲਜ, ਆਈ. ਆਈ. ਟੀ. ਰੋਪੜ ਅਤੇ ਯੰਗ ਹੋਪਸ ਆਫ ਇੰਡੀਆ ਫਾਊਂਡੇਸ਼ਨ, ਚੰਡੀਗੜ੍ਹ ਨਾਲ ਵਿਸ਼ੇਸ਼ ਤੌਰ ‘ਤੇ ਉੱਦਮਤਾ ਅਤੇ ਪੇਂਡੂ ਵਿਕਾਸ ‘ਤੇ ਕੰਮ ਕਰਨ ਲਈ ਹੱਥ ਮਿਲਾਇਆ ਅਤੇ ਉੱਦਮਤਾ ਅਤੇ ਪੇਂਡੂ ਵਿਕਾਸ ਦੀ ਸਥਾਪਨਾ ਕੀਤੀ। ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਉੱਦਮੀ ਭਾਵਨਾ ਨੂੰ ਉਜਾਗਰ ਕਰਨ ਲਈ, ਉੱਦਮਤਾ ਅਤੇ ਪੇਂਡੂ ਵਿਕਾਸ ਕੇਂਦਰ ਨੇ 3 ਪੜਾਅ ਦੇ ਉੱਦਮ ਵਿਕਾਸ ਪ੍ਰੋਗਰਾਮ ਦੇ ਤਹਿਤ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ, ਜਿਵੇਂ ਕਿ ਸਕੂਲਾਂ ਲਈ ਇੱਕ ਉਦਯੋਗਪਤੀ ਦੀ ਇੱਛਤ ਸ਼ਖਸੀਅਤ ਲਈ ਸ਼ਖਸੀਅਤ ਵਿਕਾਸ ਕੇਂਦਰ ਅਤੇ ਸੀ.ਬੀ.ਐੱਸ.ਸੀ ਦੇ ਸਹਿਯੋਗ ਨਾਲ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਤੋਂ ਕੇਵਲ 7 ਸਕੂਲਾਂ ਦੀ ਚੋਣ ਕੀਤੀ। ਮਾਣ ਵਾਲੀ ਗੱਲ ਹੈ ਕਿ ਬਲੂਮਿੰਗ ਬਡਜ਼ ਸਕੁਲ ਨੂੰ ਵੀ ਇਸ ਪ੍ਰੋਗਰਾਮ ਲਈ ਚੁਣਿਆ ਗਿਆ ਸੀ, ਜਿਸ ਰਾਹੀਂ ਵਿਦਿਆਰਥੀਆ ਨੂੰ ਕਿਸੇ ਵੀ ਬਿਜ਼ਨਸ ਨੂੰ ਸੁਰੂ ਕਰਨ ਲਈ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੀ ਸ਼ਖਸੀਅਤ ਨੂੰ ਨਿਖਾਰਨ ਦਾ ਮੌਕਾ ਮਿਲਿਆ। 23 ਵਿਦਿਆਰਥੀਆਂ ਨੇ ਇਸਦੇ 6 ਸੈਮੀਨਾਰ ਲਗਾਏ। ਜਿਸ ਵਿੱਚ ਉਹਨਾਂ ਨੂੰ ਉੱਦਮਤਾ ਦੇ ਮੂਲ ਤੋਂ ਸ਼ੁਰੂ ਹੋਣ ਵਾਲੇ ਛੇ ਵਿਸ਼ਿਆ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਆਈਡੀਆ ਜਨਰੇਸ਼ਨ, ਵਪਾਰ ਯੋਜਨਾ, ਫੰਡਿੰਗ, ਮਾਲੀਆ ਮਾਡਲ, ਉੱਦਮ ਵਿੱਚ ਸ਼ਾਮਲ ਕਾਨੂੰਨੀ ਨਿਯਮ ਅਤੇ ਵਿਚਾਰ ਦੀ ਪਿਚਿੰਗ। ਇਹਨਾਂ ਵਿਸ਼ਿਆਂ ਉੱਪਰ ਵਿਦਿਆਰਥੀਆਂ ਲਈ ਵੱਖ-ਵੱਖ ਸੈਮੀਨਾਰ, ਲੈਕਚਰਾਂ ਦਾ ਅਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੋਰਾਨ ਉਹਨਾਂ ਨੂੰ ਵੱਖ-ਵੱਖ ਵਰਕਸ਼ਾਪ ਵਿੱਚ ਸ਼ਮੂਲਿਅਤ ਕਰਨ ਦਾ ਵੀ ਮੌਕਾ ਮਿਲਿਆ। ਇਹਨਾਂ ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਸ਼ਖਸੀਅਤਾਂ ਜਿਵੇਂ ਕਿ ਡਾਇਰੈਕਟਰ ਆਈ.ਆਈ.ਟੀ.-ਰੋਪੜ, ਪ੍ਰੋ. (ਡਾ.) ਰਾਜੀਵ ਆਹੂਜਾ, ਪ੍ਰੋ.(ਡਾ.) ਦਵਿੰਦਰ ਸਿੰਘ, ਚੇਅਰਪਰਸਨ ਕਾਨੂੰਨੀ ਵਿਭਾਗ, ਪੰਜਾਬ ਯੂਨੀਵਰਸਿਟੀ ਅਤੇ ਐਡਵੋਕੇਟ ਸੁਵੀਰ ਸਿੱਧੂ ਜੀ, ਚੇਅਰਮੈਨ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਨਾਲ ਮਿਲਣ ਅਤੇ ਗੱਲਬਾਤ ਕਰਨ ਦਾ ਮੌਕਾ ਮਿਲਿਆ। ਇਸ ਪ੍ਰੋਗਰਾਮ ਦੇ ਫਾਇਨਲ ਰਾਉਂਡ ਦੋਰਾਨ ਬਲੂਮਿੰਗ ਬਡਜ਼ ਸਕੁਲ ਦੇ ਵਿਦਿਆਰਥੀਆਂ ਆਪਣਾ ਬਿਜ਼ਨਸ ਆਇਡੀਆ ਪੇਸ਼ ਕੀਤਾ ਤੇ ਪਹਿਲਾ ਸਥਾਨ ਹਾਸਲ ਕੀਤਾ। ਇਹ ਸਾਰੀ ਜਾਣਕਾਰੀ ਤੇ ਇਸਦੇ ਸਬੂਤ ਫੈਡਰੇਸ਼ਨ ਨੂੰ ਭੇਜੇ ਗਏ ਤੇ ਸਕੂਲ ਨੇ ਇਹ ਅਵਾਰਡ ਪ੍ਰਾਪਤ ਕੀਤਾ। ਇਸ ਦੌਰਾਨ ਜਾਣਕਾਰੀ ਦਿੰਦਿਆਂ ਹੋਏ ਸਾਂਝੇ ਤੌਰ ਤੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਦੱਸਿਆ ਕਿ ਬਲੂਮਿੰਗ ਬਡਜ਼ ਸਕੂਲ, ਮੋਗਾ ਵਿੱਚ ਪਿਛਲੇ ਵੀਹ ਸਾਲਾਂ ਤੋਂ ਆਪਣੇ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਜਾਣਿਆ ਜਾਂਦਾ ਹੈ। ਅਸੀਂ ਵਿਦਿਆਰਥੀਆਂ ਨੂੰ ਸਰਵਪੱਖੀ ਵਿਕਾਸ ਲਈ ਵਧੀਆ ਖੇਡ ਸਹੂਲਤਾਂ, ਅੰਤਰਰਾਸ਼ਟਰੀ ਪੱਧਰ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦੇ ਹਾਂ। ਸਕੂਲ ਵਿੱਚ ਇਹ ਅਵਾਰਡ ਮਿਲਣ ਤੇ ਖੁਸ਼ੀ ਦਾ ਮਹੌਲ ਸੀ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਫੈਡਰੇਸ਼ਨ ਦੇ ਸਮੂਹ ਮੈਂਬਰਾਂ ਅਤੇ ਖਾਸ ਤੌਰ ਤੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਧੂਰੀ ਜੀ ਦਾ ਧੰਨਵਾਦ ਕੀਤਾ। ਉਹਨਾਂ ਸਕੂਲ ਮੈਨੇਜਮੈਂਟ ਦਾ ਉਚੇਚੇ ਤੌਰ ਤੇ ਇਹ ਕਹਿੰਦਿਆਂ ਧੰਨਵਾਦ ਕੀਤਾ ਕਿ ਮੈਨੇਜਮੈਂਟ ਦੁਆਰਾ ਮਹਇਆ ਕਰਵਾਈ ਜਾਣ ਵਾਲੀਆਂ ਨਵੀਨਤਮ ਤਕਨੀਕਾਂ, ਸਹੂਲਤਾਂ ਸਦਕਾ ਹੀ ਸਕੂਲ ਇਸ ਅਵਾਰਡ ਨੂੰ ਪ੍ਰਾਪਤ ਕਰ ਸਕਿਆ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਇਹ ਸਨਮਾਨ ਸਾਡੇ ਸਾਰਿਆਂ ਦੀ ਸਖਤ ਮਿਹਨਤ ਅਤੇ ਲਗਨ ਦੀ ਜਿੱਤ ਦਾ ਪ੍ਰਤੀਕ ਰਹੇਗਾ ਅਤੇ ਇਸੇ ਜਜ਼ਬੇ ਨਾਲ ਸਾਨੂੰ ਅੱਗੇ ਵੀ ਹੋਰ ਵਧੀਆ ਕਰਨ ਲਈ ਪ੍ਰੋਤਸਾਹਿਤ ਕਰਦਾ ਰਹੇਗਾ।