ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਸਿਰਮੌਰ ਵਿਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ ।ਇਸ ਮੌਕੇ ਸਕੂਲ ਕੈਂਪਸ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲ ਵਿਦਿਆਰਥੀਆਂ ਲਈ ਬੰਦ ਕੀਤੇ ਗਏ ਹਨ, ਇਸ ਲਈ ਸੈਸ਼ਨ 2021 ਦਾ ਪਹਿਲਾ ਤਿਉਹਾਰ ਵਿਦਿਆਰਥੀਆਂ ਦੀ ਗੈਰ ਹਾਜ਼ਰੀ ਵਿੱਚ ਮਨਾਇਆ ਗਿਆ ।ਬੀ.ਬੀ.ਐਸ ਚੰਦਨਵਾਂ ਦੇ ਅਧਿਆਪਕਾਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਬਣਾਏ ਗਏ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਵਿਸਾਖੀ ਦੇ ਤਿਉਹਾਰ ਦਾ ਪੰਜਾਬ ਵਾਸੀਆਂ ਲਈ ਬਹੁਤ ਮਹੱਤਵ ਹੈ , ਇਸ ਦਿਨ ਹਿੰਦੂਆਂ ਦੇ ਨਵੇਂ ਸਾਲ ਦੀ ਸ਼ੁਰੂਆਤ ਹੁੰਦੀ ਹੈ ਅਤੇ ਇਸ ਦਿਨ ਦੀ ਸਿੱਖਾਂ ਲਈ ਵੀ ਬਹੁਤ ਮਹੱਤਵਤਾ ਹੈ ।ਇਸ ਦਿਨ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ 1699 ਈ. ਵਿੱਚ ਸਥਾਪਨਾ ਕੀਤੀ ਗਈ ਸੀ ।ਕਣਕ ਦੀ ਫਸਲ ਇਸ ਮਹੀਨੇ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਕਿਸਾਨ ਕਣਕ ਦੀ ਕਟਾਈ ਕਰਦੇ ਹਨ । ਇਸ ਦਿਨ ਲੋਕ ਗੁਰੂਦੁਆਰਾ ਸਾਹਿਬ ਜਾ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਦੇ ਹਨ ।ਮੈਡਮ ਅੰਜਨਾ ਰਾਣੀ ਅਤੇ ਸਮੂਹ ਸਟਾਫ ਵੱਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਦੁਨੀਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਜਲਦ ਛੁਟਕਾਰਾ ਮਿਲੇ ਅਤੇ ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਬੀ.ਬੀ.ਐਸ ਚੰਦਨਵਾਂ ਵਿਖੇ ਆਨਲਾਈਨ ਲਾਈਵ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।