ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ,ਨਾਮਵਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਮਾਂ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਦਿਵਸ ਮੌਕੇ ਬੀ.ਬੀ.ਐਸ ਚੰਦਨਵਾਂ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਇਸ ਦਿਨ ਨੂੰ ਸਮਰਪਿਤ ਬਹੁਤ ਹੀ ਸੁੰਦਰ ਚਾਰਟ ਬਣਾਏ ਗਏ। ਕਿੰਡਰਗਾਰਟਨ ਅਤੇ ਪ੍ਰਾਈਮਰੀ ਸੈਕਸ਼ਨ ਦੇ ਵਿਦਿਆਰਥੀਆਂ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਸਪੀਚਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਮਾਂ ਦਿਵਸ ਸਮਾਜ ਵਿੱਚ ਮਾਵਾਂ ਦੇ ਪ੍ਰਭਾਵ ਅਤੇ ਸਤਿਕਾਰ ਦਾ ਜਸ਼ਨ ਹੈ। ਮਾਂ ਦਿਵਸ ਸਾਰੀਆਂ ਮਾਵਾਂ ਅਤੇ ਮਾਂ ਬੋਲੀ ਲਈ ਸ਼ੁਰੂ ਕੀਤਾ ਗਿਆ ਸੀ, ਖਾਸਕਰ ਪਰਿਵਾਰ ਅਤੇ ਉਨ੍ਹਾਂ ਦੇ ਆਪਸੀ ਸੰਬੰਧਾਂ ਦਾ ਸਨਮਾਨ ਕਰਨ ਲਈ ਇਹ ਦਿਵਸ ਸ਼ੁਰੂ ਕੀਤਾ ਗਿਆ ਸੀ। ਮਾਂ ਦਿਵਸ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਤਰੀਕਾਂ ਉੱਤੇ ਮਨਾਇਆ ਜਾਂਦਾ ਹੈ। ਭਾਰਤ ਵਿੱਚ ਮਾਂ ਦਾ ਦਿਨ ਹਰ ਸਾਲ ਮਈ ਦੇ ਦੂਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਭਾਰਤ ਤੋਂ ਇਲਾਵਾ ਅਮਰੀਕਾ, ਆਸਟਰੇਲੀਆ ਅਤੇ ਕਨੇਡਾ ਵਰਗੇ ਹੋਰ ਦੇਸ਼ ਵੀ ਮਈ ਦੇ ਦੂਜੇ ਐਤਵਾਰ ਨੂੰ ਮਾਂ ਦਿਵਸ ਮਨਾਉਂਦੇ ਹਨ। ਮਾਂ ਦੇ ਸ਼ਬਦ ਵਿੱਚ ਉਹ ਨੇੜਤਾ ਅਤੇ ਮਿਠਾਸ ਛੁਪੀ ਹੋਈ ਹੈ, ਜੋ ਕਿ ਕਿਸੇ ਹੋਰ ਸ਼ਬਦ ਵਿੱਚ ਨਹੀਂ ਹੈ। ਮਾਂ ਦਾ ਨਾਮ ਸੰਵੇਦਨਾ ਅਤੇ ਭਾਵਨਾ ਦਾ ਹੁੰਦਾ ਹੈ। ਸਾਰੇ ਰਿਸ਼ਤੇ ਮਾਂ ਦੇ ਸਾਹਮਣੇ ਖੁਰ ਜਾਂਦੇ ਹਨ। ਮਾਂ ਬਣਨ ਦੇ ਪਰਛਾਵੇਂ ਵਿੱਚ, ਮਾਂ ਨਾ ਸਿਰਫ ਆਪਣੇ ਬੱਚਿਆਂ ਦੀ ਬਚਤ ਕਰਦੀ ਹੈ ਬਲਕਿ ਲੋੜ ਪੈਣ ਉੱਤੇ ਉਨ੍ਹਾਂ ਦੀ ਸਹਾਇਤਾ ਵੀ ਬਣ ਜਾਂਦੀ ਹੈ। ਸਮਾਜ ਵਿੱਚ ਮਾਵਾਂ ਦੀਆਂ ਅਜਿਹੀਆਂ ਉਦਾਹਰਣਾਂ ਦੀ ਕੋਈ ਘਾਟ ਨਹੀਂ ਹੈ ।ਇਸ ਮੌਕੇ ਸਕੂਲ ਕੈਂਪਸ ਵਿਖੇ ਮਾਂ ਦਿਵਸ ਮਨਾਉਣ ਲਈ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਸੀ। ਆਪਣੀਆਂ ਮਾਤਾਵਾਂ ਦੇ ਸਨਮਾਨ ਵਿੱਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਸੁੰਦਰ ਡਾਂਸ ਪੇਸ਼ ਕੀਤਾ ਗਿਆ ਅਤੇ ਸਕਿੱਟ ਪੇਸ਼ ਕੀਤੀ ਗਈ। ਸਟੇਜ ਸੰਚਾਲਨ ਦੀ ਭੂਮਿਕਾ ਗਗਨਦੀਪ ਕੌਰ ਅਤੇ ਨਵਜੋਤ ਕੌਰ ਗਿੱਲ ਦੁਆਰਾ ਬਖੂਬੀ ਨਿਭਾਈ ਗਈ।ਗਗਨਦੀਪ ਕੌਰ ਅਤੇ ਨਵਜੋਤ ਕੌਰ ਗਿੱਲ ਦੁਆਰਾ ਦੱਸਿਆ ਗਿਆ ਕਿ ਲੱਖਾਂ ਰਿਸ਼ਤਿਆਂ ਵਿੱਚ ਉਵੇਂ ਮਾਂ ਦੇ ਰਿਸ਼ਤੇ ਵਰਗਾ ਕੋਈ ਰਿਸ਼ਤਾ ਨਹੀਂ ਹੈ। ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜਾਣ ਲਈ ਸਾਹ ਮੈਨੂੰ, ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ। ਇਸ ਮੌਕੇ ਵਿਦਿਆਰਥੀਆਂ ਦੀ ਮਾਤਾਵਾਂ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਗੇਮਜ਼ ਆਯੋਜਿਤ ਕੀਤੀਆਂ ਗਈਆਂ। ਇਹਨਾਂ ਗੇਮਜ਼ ਵਿੱਚ ਜੇਤੂ ਰਹੀਆਂ ਮਾਤਾਵਾਂ ਸ਼੍ਰੀਮਤੀ ਕੁਲਵਿੰਦਰ ਕੌਰ, ਲਵਜੀਤ ਕੌਰ ਅਤੇ ਅਮਰਜੀਤ ਕੌਰ ਨੂੰ ਸਕੂਲ ਮੈਨੇਜਮੈਂਟ ਵੱਲੋਂ ਸ਼ੀਲਡਾਂ ਦੇ ਕੇ ਸਨਮਾਨਿਤ ਕੀਤੀਆਂ ਗਈਆਂ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।