ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਬੀ.ਬੀ.ਐਸ ਚੰਦਨਵਾਂ ਕੈਂਪਸ ਵਿਖੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਸਟੇਜ ਸੰਚਾਲਨ ਦੀ ਭੂਮਿਕਾ ਗੁਰਜੋਤ ਕੌਰ ਅਤੇ ਗਗਨਦੀਪ ਕੌਰ ਦੁਆਰਾ ਬਖੂਬੀ ਨਿਭਾਈ ਗਈ ।ਇਸ ਦਿਨ ਨੂੰ ਮਨਾਉਣ ਲਈ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਬੀ.ਬੀ.ਐਸ ਚੰਦਨਵਾਂ ਦੇ ਸਟਾਫ ਵੱਲੋਂ ਸੰਯੁਕਤ ਰੂਪ ਵਿੱਚ ਕੇਕ ਕੱਟਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਦੱਸਿਆ ਗਿਆ ਕਿ ਹਰ ਸਾਲ ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮਦਿਨ ਹੁੰਦਾ ਹੈ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਇੱਕ ਮਹਾਨ ਸਿੱਖਿਅਕ ਸਨ, ਜਿਹਨਾਂ ਨੇ ਆਪਣੇ ਜੀਵਣ ਦੇ 40 ਸਾਲ ਸਿੱਖਿਆ ਦੇ ਪੇਸ਼ੇ ਨੂੰ ਦਿੱਤੇ ਹਨ। ਅਸੀਂ ਇਸ ਤੱਥ ਤੋਂ ਭਲੀ ਭਾਂਤ ਜਾਣੂੰ ਹਾਂ, ਭਾਵੇਂ ਅਸੀਂ ਜਿੰਨੀ ਮਰਜ਼ੀ ਸਿੱਖਿਆ ਲਈਏ, ਜੇਕਰ ਅਧਿਆਪਕ ਦਾ ਇਸ ਵਿੱਚ ਹੱਥ ਨਹੀਂ ਹੈ ਤਾਂ ਉਹ ਸਿੱਖਿਆ ਸਫਲ ਨਹੀਂ ਹੁੰਦੀ ਅਤੇ ਸਾਡੇ ਦੇਸ਼ ਵਿੱਚ ਗੁਰੁ ਅਤੇ ਚੇਲੇ ਦੀ ਪਰੰਪਰਾ ਸਦੀਆਂ ਪੁਰਾਣੀ ਹੈ। ਸਾਡੇ ਦੇਸ਼ ਅਤੇ ਸਮਾਜ ਵਿੱਚ ਅੱਜ ਤੱਕ ਇਸ ਦਾ ਪਾਲਣ ਕੀਤਾ ਜਾ ਰਿਹਾ ਹੈ। ਸਾਡੇ ਦੇਸ਼ ਵਿੱਚ ਗੁਰੁ ਅਤੇ ਚੇਲੇ ਦੀ ਪਰੰਪਰਾ ਸਦੀਆਂ ਤੋਂ ਚੱਲੀ ਆ ਰਹੀ ਹੈ। ਗੁਰੁ ਅਤੇ ਸ਼ਿਸ਼ਯ ਦੀ ਪਰੰਪਰਾ ਦੇ ਤਹਿਤ, ਗੁਰੁ ਆਪਣੇ ਚੇਲੇ ਨੂੰ ਆਪਣੀ ਬੁੱਧੀ ਅਤੇ ਸਮਝ ਨਾਲ ਸਿੱਖਿਆ ਪ੍ਰਦਾਨ ਕਰਦੇ ਹਨ। ਬਾਅਦ ਵਿੱਚ ਜਦੋਂ ਉਹੀ ਚੇਲਾ ਵੱਡਾ ਹੁੰਦਾ ਹੈ ਅਤੇ ਗੁਰੁ ਦੇ ਰੂਪ ਵਿੱਚ ਦੂਜਿਆਂ ਨੂੰ ਸਿੱਖਿਆ ਦਿੰਦਾ ਹੈ। ਇਸ ਮੌਕੇ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਧਿਆਪਕ ਸਾਡੀ ਸਫਲਤਾ ਪ੍ਰਾਪਤੀ ਲਈ ਕਈ ਪ੍ਰਕਾਰ ਨਾਲ ਮਦਦ ਕਰਦੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਸਾਰੇ ਸਟਾਫ ਨੂੰ ਇਸ ਮੌਕੇ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।