ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਤੀਜ ਦਾ ਤਿਉਹਾਰ

ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਮਾਨਮੱਤੀ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਅਤੇ ਅਗਵਾਈ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ ।ਇਸ ਮੌਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ।ਵਿਦਿਆਰਥੀਆਂ ਵੱਲੋਂ ਇਸ ਤਿਉਹਾਰ ਨਾਲ ਸੰਬੰਧਤ ਬਹੁਤ ਸੁੰਦਰ ਚਾਰਟ ਬਣਾਏ ਗਏ ।ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਕਾ ਮੈਡਮ ਅੰਜਨਾ ਰਾਣੀ ਅਤੇ ਮੈਡਮ ਸ਼੍ਰੀਮਤੀ ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਤਿਉਹਾਰਾਂ ਦੀ ਧਰਤੀ ਹੈ ।ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ । ਇਸ ਮਹੀਨੇ ਮਾਪੇ ਜਿੱਥੇ ਆਪਣੀਆਂ ਵਿਆਂਹਦੜ ਧੀਆਂ ਨੂੰ ਸੰਧਾਰੇ ਦੇ ਰੂਪ ਵਿੱਚ ਮੱਠੀਆਂ, ਬਿਸਕੁਟ ਤੇ ਹੋਰ ਮਠਿਆਈਆਂ ਲੈ ਕੇ ਜਾਂਦੇ ਹਨ, ਉੱਥੇ ਸਹੁਰੇ ਘਰ ਬੈਠੀਆਂ ਸਜ-ਵਿਆਹੀਆਂ ਦੇ ਮਨਾਂ ਅੰਦਰ ਆਪਣੇ ਪੇਕੇ ਘਰ ਜਾ ਕੇ ਆਪਣੀਆਂ ਹਾਣੀ ਕੁੜੀਆਂ ਨੂੰ ਮਿਲਣ ਦੀ ਤਾਂਘ ਵੀ ਪ੍ਰਗਟ ਹੁੰਦੀ ਹੈ ਪਰ ਅਮੀਰ ਪੰਜਾਬੀ ਸੱਭਿਆਚਾਰ ਉੱਤੇ ਪਏ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਨੇ ਪਿੰਡਾਂ ਵਿੱਚੋਂ ਤੀਆਂ ਦੇ ਪਿੜ ਲੋਪ ਕਰ ਦਿੱਤੇ ਹਨ ।ਅੱਜ ਤੋਂ ਤਿੰਨ-ਚਾਰ ਦਹਾਕੇ ਪਹਿਲਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਉਣ ਮਹੀਨੇ ਕੁੜੀਆਂ ਪਿੰਡ ਤੋਂ ਬਾਹਰ ਇਕੱਠੀਆਂ ਹੋ ਕੇ ਪੀਘਾਂ ਝੂਟਦੀਆਂ ਗਿੱਧਾ ਪਾਉਂਦੀਆਂ ਹੋਈਆਂ ਇੱਕ ਦੂਜੀ ਨਾਲ ਦੁੱਖ ਸਾਂਝੇ ਕਰਦੀਆਂ ਸਨ । ਜਿਹੜੀਆਂ ਔਰਤਾਂ ਨੇ ਬਚਪਨ ਵਿੱਚ ਤੀਆਂ ਦਾ ਮਾਹੌਲ ਦੇਖਿਆਂ ਹੈ, ਉਨ੍ਹਾਂ ਦੇ ਮਨ ਵਿੱਚ ਦੁਬਾਰਾ ਤੀਆਂ ਉੱਤੇ ਜਾਣ ਦਾ ਚਾਅ ਪੈਦਾ ਹੁੰਦਾ ਹੈ ।ਇਸ ਮੌਕੇ ਸਕੂਲ ਕੈਂਪਸ ਵਿੱਚ ਤੀਆਂ ਦੇ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ ।ਵਿਦਿਆਰਥਣਾਂ ਨੇ ਮਹਿੰਦੀ ਕੰਪੀਟੀਸ਼ਨ ਵਿੱਚ ਵੀ ਹਿੱਸਾ ਲਿਆ ।ਸਟੇਜ ਸੰਚਾਲਨ ਦੀ ਭੂਮਿਕਾ 10+2 ਦੀ ਵਿਦਿਆਰਥਣ ਗੁਰਜੋਤ ਕੌਰ ਵੱਲੋਂ ਬਖੂਬੀ ਨਿਬਾਈ ਗਈ ।ਇਸ ਮੌਕੇ ਸਕੂਲ ਅਧਿਆਪਕਾ ਮੈਡਮ ਜਸਵੀਰ ਕੌਰ ਅਤੇ ਜਸਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਤੀਆਂ ਸਾਉਣ ਦੇ ਮਹੀਨੇ ਦੀ ਤੀਜ ਨੂੰ ਸ਼ੁਰੂ ਹੁੰਦੀਆਂ ਹਨ ਤੇ ਪੁੰਨਿਆਂ ਨੂੰ ਖਤਮ ਹੋ ਜਾਂਦੀਆਂ ਹਨ ।ਰੀਤ ਮੁਤਾਬਕ ਮਾਪੇ ਆਪਣੀਆਂ ਧੀਆਂ ਨੂੰ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੇਕੇ ਲੈ ਆਉਂਦੇ ਹਨ । ਕੁੜੀਆਂ ਹੱਥਾਂ ਤੇ ਮਹਿੰਦੀ ਲਾਉਂਦੀਆਂ ਹਨ ਤੇ ਨਾਲੇ ਰੰਗ ਬਰੰਗੀਆਂ ਚੂੜੀਆਂ ਵੀ ਚੜਾਉਂਦੀਆਂ ਹਨ । ਫਿਰ ਸ਼ਾਮ ਨੂੰ ਤਿਆਰ ਹੋ ਕੇ ਕਿਸੇ ਸਾਂਝੀ ਥਾਂ ਉੱਤੇ ਜਾਂਦੀਆਂ ਹਨ, ਪਿੱਪਲਾਂ , ਟਾਹਲੀਆਂ ਤੇ ਪੀਘਾਂ ਪਾਉਂਦੀਆਂ ਹਨ, ਗੋਲ ਘੇਰਾ ਬਣਾ ਕੇ ਗਿੱਧਾ ਪਾਉਂਦੀਆਂ ਹਨ, ਇੱਕ ਕੁੜੀ ਬੋਲੀ ਪਾਉਂਦੀ ਹੈ ਤੇ ਬਾਕੀ ਸਾਰੀਆਂ ਆਖਰੀ ਟੱਪੇ ਨੂੰ ਬਾਰ-ਬਾਰ ਦੁਹਰਾ ਕੇ ਬੋਲਦੀਆਂ ਹਨ ਤੇ ਦੋ ਜਾਂ ਵੱਧ ਘੇਰੇ ਅੰਦਰ ਨੱਚਦੀਆਂ ਹਨ, ਪੁੰਨਿਆਂ ਵਾਲੇ ਦਿਨ ਵੱਅਲੋ ਪਾਈ ਜਾਂਦੀ ਹੈ, ਕੁੜੀਆਂ ਘਰ ਨੂੰ ਵਾਪਸ ਜਾਂਦੀਆਂ ਵਾਰ ਵਾਰ ਰੁੱਕ ਕੇ ਗਿੱਧਾ ਪਾਉਂਦੀਆਂ ਜਾਂਦੀਆਂ ਹਨ । ਇਸ ਮੌਕੇ ਕਿੰਡਰਗਾਰਟਨ ਸੈਕਸ਼ਨ ਦੇ ਵਿਦਿਆਰਥੀਆਂ ਵੱਲੋਂ ਬਹੁਤ ਸੁੰਦਰ ਡਾਂਸ ਪੇਸ਼ ਕੀਤਾ ਗਿਆ ।ਹਾਈ ਅਤੇ ਸੀਨੀਅਰ ਸੈਕੰਡਰੀ ਸੈਕਸ਼ਨ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ।ਸਕੂਲ ਮੈਨੇਜਮੈਂਟ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੁੰ ਇਸ ਦਿਨ ਦੀ ਵਧਾਈ ਦਿੱਤੀ ਗਈ ।