ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਬਹੁਤ ਸੁੰਦਰ ਚਾਰਟ ਬਣਾਏ ਗਏ। ਇਸ ਮੌਕੇ ਬਾਲਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੀ.ਬੀ.ਐਸ ਚੰਦਨਵਾਂ ਦੇ ਕਿੰਡਰਗਾਰਟਨ, ਪ੍ਰਾਈਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਡਾਂਸ, ਗੀਤ, ਸਪੀਚ ਅਤੇ ਸਕਿੱਟ ਪੇਸ਼ ਕੀਤੇ ਗਏ। ਪ੍ਰੋਗਰਾਮ ਦਾ ਮੁੱਖ ਆਕਰਸ਼ਨ ਅਭਿਸ਼ੇਕ ਕਟਾਰੀਆ ਅਤੇ ਉਸ ਦੀ ਟੀਮ ਵੱਲੋਂ ਪੇਸ਼ ਕੀਤੀ ਸਕਿੱਟ ਰਹੀ। ਇਸ ਮੌਕੇ ਗਲਬਾਤ ਕਰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਦਾ ਸੰਬੰਧ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮਦਿਨ ਨਾਲ ਹੈ ਅਤੇ ਬੱਚੇ ਉਹਨਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ। ਪ੍ਰਧਾਨ ਮੰਤਰੀ ਰਹਿੰਦੇ ਹੋਏ ਸ਼੍ਰੀ ਜਵਾਹਰ ਲਾਲ ਨਹਿਰੂ ਦੇਸ਼ ਵਿੱਚ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਸਨ ਕਿ ਜੋ ਕਿ ਛੋਟੇ ਬੱਚਿਆਂ ਦੀ ਭਲਾਈ ਵਾਸਤੇ ਹੋਵੇ। ਇੱਕ ਲੇਖਕ ਨੇ ਆਪਣੀ ਕਿਤਾਬ “ਮਾਈ ਡੇਜ਼ ਵਿੱਦ ਨਹਿਰੂ” ਵਿੱਚ ਖਾਸ ਤੌਰ ਤੇ ਜ਼ਿਕਰ ਕੀਤਾ ਹੈ ਕਿ ਪੰਡਤ ਜਵਾਹਰ ਲਾਲ ਨਹਿਰੂ ਜੀ ਛੋਟੇ ਬੱਚਿਆਂ ਦੇ ਮਾਸੂਮ ਚਹਿਰਿਆਂ ਅਤੇ ਚਮਕਦੀਆਂ ਅੱਖਾਂ ਵਿੱਚ ਭਾਰਤ ਦਾ ਭਵਿੱਖ ਵੇਖਦੇ ਸਨ। ਸਾਲ 1958 ਵਿੱਚ ਰਾਮ ਨਰਾਇਣ ਚੌਧਰੀ ਨੇ ਇੱਕ ਇੰਟਰਵਿਊ ਵਿੱਚ ਸ਼੍ਰੀ ਜਵਾਹਰ ਲਾਲ ਨਹਿਰੂ ਨੂੰ ਪੁੱਛਿਆ ਕਿ ਉਹ ਬੱਚਿਆਂ ਨੂੰ ਇੰਨਾ ਪਿਆਰ ਕਿਊਂ ਕਰਦੇ ਹਨ ਤਾਂ ਉਹਨਾਂ ਵੱਲ਼ੋਂ ਕਿਹਾ ਗਿਆ ਕਿ ਅੱਜ ਦੇ ਬੱਚੇ ਭਾਰਤ ਦਾ ਆਉਣ ਵਾਲਾ ਭਵਿੱਖ ਹਨ। ਇਸ ਮੌਕੇ ਕਿੰਡਰਗਾਰਟਨ ਸੈਕਸ਼ਨ ਦੇ ਵਿਦਿਆਰਥੀਆਂ ਵੱਲ਼ੋਂ ਨੰਨਾ ਮੁੰਨਾ ਰਾਹੀ ਹੂੰ ਗੀਤ ਤੇ ਬਹੁਤ ਸੁੰਦਰ ਡਾਂਸ ਪੇਸ਼ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਬਲਜੀਤ ਕੌਰ ਚੰਦਪੁਰਾਣਾ ਵੱਲੋਂ ਬਖੂਬੀ ਨਿਭਾਈ ਗਈ। ਅੱਠਵੀਂ ਜਮਾਤ ਦੇ ਵਿਦਿਆਰਥੀ ਲਖਵਿੰਦਰ ਸਿੰਘ ਵੱਲੋਂ ਬਹੁਤ ਸੋਹਣਾ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਛੋਟੇ-ਛੋਟੇ ਵਿਦਿਆਰਥੀ ਸ਼੍ਰੀ ਜਵਾਹਰ ਲਾਲ ਨਹਿਰੂ ਜੀ ਦੀ ਡ੍ਰੈਸ ਵਿੱਚ ਬਹੁਤ ਜੱਚ ਰਹੇ ਸਨ। ਇਸ ਮੌਕੇ ਸਕੂਲ ਅਧਿਆਪਕਾ ਰਮਨ ਸ਼ਰਮਾ, ਸੁਖਪਿੰਦਰ ਕੌਰ, ਜਗਤਾਰ ਕੌਰ, ਮਨਦੀਪ ਕੌਰ ਘੱਲਕਲਾਂ, ਸੁਖਜੀਤ ਕੌਰ, ਜਸਵੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ।