ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ, ਨਾਮਵਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ- ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ 10+2 ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੀਆਂ ਪ੍ਰੀਖਿਆਵਾਂ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੱਥੇ ਦੱਸਣਯੋਗ ਹੈ ਕਿ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 10+2 ਜਮਾਤ ਵਿੱਚ ਸਾਰੀਆਂ ਸਟ੍ਰੀਮਜ਼ ਵਿੱਚ ਪੜਾਈ ਕਰਵਾਈ ਜਾ ਰਹੀ ਹੈ। ਬੀ.ਬੀ.ਐਸ ਸੰਸਥਾਵਾਂ ਵਿੱਚ ਪੜੇ ਵਿਦਿਆਰਥੀ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋ ਕੇ ਦੇਸ਼ ਵਿਦੇਸ਼ ਵਿੱਚ ਚੰਗੇ ਅਹੁਦਿਆਂ ਤੇ ਵਿਰਾਜਮਾਨ ਹੋ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ। ਬੀ.ਬੀ.ਐਸ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਕਾਮਰਸ ਸਟ੍ਰੀਮ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ 455(91%) ਅੰਕ ਹਾਸਲ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕਾਮਰਸ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 454 ਅੰਕ ਹਾਸਲ ਕਰਕੇ ਸਕੂਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਕਾਮਰਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 448 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਬਿਜ਼ਨਜ਼ ਸਟੱਡੀਜ਼ ਅਤੇ ਈ ਬਿਜ਼ਨਸ ਸਟੱਡੀਜ਼ ਵਿੱਚ 98 ਨੰਬਰ ਹਾਸਲ ਕੀਤੇ। ਵਿਦਿਆਰਥਣ ਅਰਸ਼ਦੀਪ ਕੌਰ ਦੁਆਰਾ ਬਿਜ਼ਨਸ ਸਟੱਡੀਜ਼ ਵਿੱਚ 98 ਅਤੇ ਈ-ਬਿਜ਼ਨਸ ਸਟੱਡੀਜ਼ ਵਿੱਚ 99 ਅੰਕ ਹਾਸਲ ਕੀਤੇ। ਵਿਦਿਆਰਥਣ ਹਰਪ੍ਰੀਤ ਕੌਰ ਨੇ ਬਿਜ਼ਨਸ ਸਟੱਡੀਜ਼ ਵਿੱਚ 99 ਅੰਕ ਹਾਸਲ ਕੀਤੇ। ਹਿਊਮੈਨਟਿਸ ਸਟ੍ਰੀਮ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ 437 ਅੰਕ ਹਾਸਲ ਕਰਕੇ ਆਪਣੀ ਸਟ੍ਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਹਰਮਨਦੀਪ ਕੌਰ ਨੇ 403 ਅੰਕ ਹਾਸਲ ਕਰਕੇ ਹਿਊਮੈਨਟਿਜ਼ ਸਟ੍ਰੀਮ ਵਿੱਚ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਦਿਲਸ਼ਾਂਤ ਨੇ 399 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਬਾਹਰਵੀਂ ਜਮਾਤ ਦੇ ਕੁੱਲ 30 ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੀ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਵਿੱਚ ਅਪੀਅਰ ਹੋਏ ਸਨ , ਜਿਹਨਾਂ ਵਿੱਚੋਂ 2 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ, 8 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। 16 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਇਸ ਮੌਕੇ ਸਕੂਲ ਮੈਨੇਜਮੈਂਟ, ਮੁੱਖ ਅਧਿਆਪਕਾ ਅਤੇ ਸਟਾਫ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।