ਬਲੂਮਿੰਗ ਬਡਜ਼ ਸਕੂਲ ਵਿੱਚ ਮਨਾਇਆ ਗਿਆ ਹਿੰਦੀ ਦਿਵਸ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਟ ਤਰੱਕੀ ਕਰਦੇ ਹੋਏ ਅੱਗੇ ਵੱਧ ਰਹੀ ਹੈ। ਅੱਜ ਸਕੂਲ ਵਿੱਚ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੋਰਾਨ ਵਿਦਿਆਰਥੀਆ ਵੱਲੋਂ ਚਾਰਟ ਤੇ ਆਰਟੀਕਲ ਪੇਸ਼ ਕਰਦਿਆਂ ਹਿੰਦੀ ਦਿਵਸ ਮਨਾਇਆ ਗਿਆ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਹਿੰਦੀ ਦਿਵਸ ਹਰ ਸਾਲ 14 ਸਤੰਬਰ ਨੂੰ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 1949 ਵਿੱਚ ਸੰਵਿਧਾਨ ਸਭਾ ਨੇ ਹਿੰਦੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਸੀ। ਇਹ ਦਿਨ ਬਿਓਹਰ ਰਾਜੇਂਦਰ ਸਿਮਹਾ ਦੇ ਜਨਮ ਦਿਨ ਨੂੰ ਵੀ ਮਨਾਉਂਦਾ ਹੈ, ਜਿਸ ਨੇ ਹਿੰਦੀ ਨੂੰ ਦੇਵਨਾਗਰੀ ਲਿਪੀ ਵਿੱਚ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਜਿਹਨਾਂ ਦਾ ਜਨਮ 14 ਸਤੰਬਰ 1916 ਨੂੰ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਹਿੰਦੀ ਇੱਕ ਇੰਡੋ-ਆਰੀਅਨ ਭਾਸ਼ਾ ਹੈ ਜੋ ਮੁੱਖ ਤੌਰ ‘ਤੇ ਹਿੰਦੀ ਬੈਲਟ ਖੇਤਰ ਵਿੱਚ ਬੋਲੀ ਜਾਂਦੀ ਹੈ ਜਿਸ ਵਿੱਚ ਉੱਤਰੀ, ਮੱਧ, ਪੂਰਬੀ ਅਤੇ ਪੱਛਮੀ ਭਾਰਤ ਦੇ ਹਿੱਸੇ ਸ਼ਾਮਲ ਹਨ। ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ, ਅੰਗਰੇਜ਼ੀ ਦੇ ਨਾਲ ਭਾਰਤ ਸਰਕਾਰ ਦੀਆਂ ਦੋ ਸਰਕਾਰੀ ਭਾਸ਼ਾਵਾਂ ਵਿੱਚੋਂ ਇੱਕ ਹੈ। 1881 ਵਿੱਚ, ਬਿਹਾਰ ਨੇ ਹਿੰਦੀ ਨੂੰ ਆਪਣੀ ਸਰਕਾਰੀ ਰਾਜ ਭਾਸ਼ਾ ਵਜੋਂ ਬਦਲ ਦਿੱਤਾ ਅਤੇ ਭਾਸ਼ਾ ਨੂੰ ਅਧਿਕਾਰਤ ਤੌਰ ‘ਤੇ ਅਪਣਾਉਣ ਵਾਲਾ ਪਹਿਲਾ ਭਾਰਤੀ ਰਾਜ ਬਣ ਗਿਆ ਸੀ। ਹਿੰਦੀ ਦਿਵਸ ‘ਤੇ, ਵੱਖ-ਵੱਖ ਮੰਤਰਾਲਿਆਂ, ਵਿਭਾਗਾਂ, ਰਾਸ਼ਟਰੀਕ੍ਰਿਤ ਬੈਂਕਾਂ ਅਤੇ ਨਾਗਰਿਕਾਂ ਨੂੰ ਹਿੰਦੀ ਭਾਸ਼ਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਯਾਦ ਵਿੱਚ ਰਾਜਭਾਸ਼ਾ ਕੀਰਤੀ ਪੁਰਸਕਾਰ ਅਤੇ ਰਾਜਭਾਸ਼ਾ ਗੌਰਵ ਪੁਰਸਕਾਰ ਵਰਗੇ ਪੁਰਸਕਾਰ ਦਿੱਤੇ ਜਾਂਦੇ ਹਨ। ਇਸ ਮੌਕੇ ਸਕੁਲ ਦਾ ਸਾਰੇ ਹਿੰਦੀ ਅਧਿਆਪਕਾਂ ਨੇ ਇਸ ਦਿਵਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਵੱਲੋਂ ਹਿੰਦੀ ਦੇ ਸਾਹਿਤਕਾਰਾਂ ਬਾਰੇ ਵੀ ਜ਼ਿਕਰ ਕੀਤਾ ਜਿਹਨਾਂ ਨੇ ਹਿੰਦੀ ਸਾਹਿਤ ਨੂੰ ਪੂਰੀ ਦੁਨੀਆ ਵਿੱਚ ਫੈਲਾਇਆ ਜਿਹਨਾਂ ਵਿੱਚ ਮੈਥਲੀ ਸ਼ਰਨਗੁਪਤ, ਸੁਭਦਰਾ ਕੁਮਾਰੀ ਚੋਹਾਨ, ਭਾਰਤੇਂਦੁ ਹਰੀਸ਼ਚੰਦਰ, ਜੈਸ਼ੰਕਰ ਪ੍ਰਸਾਦ, ਫਣੀਸ਼ਵਰ ਨਾਥ ਰੇਨੂੰ, ਮਹਾਂਦੇਵੀ ਵਰਮਾ ਆਦਿ ਸਨ। ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 14 ਸਤੰਬਰ ਭਾਰਤ ਵਿੱਚ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੁਨੀਆ ਭਰ ਵਿੱਚ ਹਿੰਦੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲੋ 10 ਜਨਵਰੀ ਨੂੰ ਵਿਸ਼ਵ ਹਿੰਦੀ ਦਿਵਸ ਵੀ ਮਨਾਇਆ ਜਾਂਦਾ ਹੈ।