ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਉਭਾਰਨ ਲਈ ਲੋੜੀਂਦੇ ਪਲੇਟਫਾਰਮ ਮਹੁੱਈਆ ਕਰਵਾਉਣ ਵਾਲੀ ਮਾਲਵੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਦਸੰਬਰ ਮਹੀਨੇ ਵਿੱਚ ਹੋ ਰਹੀਆਂ 14ਵੀਆਂ ਬੀ.ਬੀ.ਐਸ ਖੇਡਾਂ ਦੇ ਮੈਡਲ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਡਾ: ਹਮੀਲੀਆ ਰਾਣੀ ਵੱਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤੇ ਗਏ। ਇਹਨਾਂ ਸਲਾਨਾ ਖੇਡਾਂ ਸਬੰਧੀ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਖਿਡਾਰੀਆਂ ਲਈ 180 ਗੋਲਡ,180 ਸਿਲਵਰ ਅਤੇ 180 ਕਾਂਸੇ ਦੇ ਤਗਮੇ ਦਾਅ ‘ਤੇ ਹੋਣਗੇ। ਇਸ ਮੌਕੇ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਉਚੇਚੇ ਤੌਰ ਤੇ ਇਹਨਾਂ 14ਵੀਆਂ ਬੀ.ਬੀ.ਐਸ ਖੇਡਾਂ 2021 ਸਬੰਧਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ ਸਾਰਾ ਸਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਅਤੇ ਵਿਦਿਅਕ ਖੇਤਰ ਵਿੱਚ ਚੰਗੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਆਦਿ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਚੰਗਾ ਪਲੇਟਫਾਰਮ ਦੇਣਾ ਹੈ। ਜ਼ਿਕਰਯੋਗ ਹੈ ਕਿ ਮੈਡਲ ਰਿਲੀਜ਼ ਸਮਾਗਮ ਦੌਰਾਨ ਬੱਚਿਆਂ ਵਿੱਚ ਇਹਨਾਂ ਸਲਾਨਾ ਖੇਡਾਂ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।