ਫੇਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸਿਏਸ਼ਨ ਆਫ ਪੰਜਾਬ ਵੱਲੋਂ ਕਰਵਾਏ ਗਏ ਫੈਪ ਨੈਸ਼ਨਲ ਅਵਾਰਡ ਜੋ ਕਿ ਬਿਤੇ ਦਿਨੀ ਚੰਡੀਗੜ ਯੁਨੀਵਰਸਿਟੀ ਵਿਖੇ ਕਰਵਾਏ ਗਏ ਜਿਸ ਵਿੱਚ ਤਕਰੀਬਨ 16 ਸੂਬਿਆਂ ਤੋਂ 600 ਦੇ ਕਰੀਬ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਤੇ 120 ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰਾਈਡ ਆਫ ਪੰਜਾਬ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਿਹਨਾਂ ਵਿੱਚ ਬੋਰਡ ਦੇ ਇਮਤਿਹਾਨਾਂ ਵਿੱਚ 98% ਤੋਂ ਵੱਧ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਖੇਡਾਂ ਵਿੱਚ ਨੈਸ਼ਨਲ ਲੈਵਲ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੋਰਾਨ ਫੈਡਰੇਸ਼ਨ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਸਾਰਿਆ ਦਾ ਇਸ ਅਵਾਰਡ ਸਮਾਗਮ ਤੇ ਪਹੁੰਚਣ ਤੇ ਜੀ ਆਇਆ ਕਿਹਾ। ਉਹਨਾਂ ਨੇ ਫੈਡਰੇਸ਼ਨ ਵੱਲੋਂ ਪ੍ਰਾਈਵੇਟ ਸਕੂਲਾਂ ਅਤੇ ਉਹਨਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਇਆ ਤੇ ਅੇਜੁਕੇਸ਼ਨ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਦੱਸਿਆ। ਉਹਨਾਂ ਕਿਹਾ ਕਿ ਫੈਡਰੇਸ਼ਨ ਸਿੱਖਿਆ ਦੇ ਪ੍ਰਸਾਰ ਲਈ ਯੋਗ ਕਦਮ ਚੁੱਕਦੀ ਰਹੇਗੀ। ਉਹਨਾਂ ਕਿਹਾ ਕਿ ਪਹਿਲਾਂ ਕਦੇ ਵੀ ਕਿਸੇ ਆਰਗਨਾਈਜ਼ੇਸ਼ਨ ਵੱਲੋਂ ਇਸ ਤਰਾਂ ਦੇ ਅਧਿਆਪਕਾਂ ਦੇ ਸਨਮਾਨ ਲਈ ਕੋਈ ਵੀ ਪਲੇਟਫਾਰਮ ਨਹੀਂ ਬਣਿਆ ਸੀ ਜਿੱਥੇ ਕਿ ਪ੍ਰਾਈਵੇਟ ਸਕੂਲਾਂ ਅਤੇ ਉਹਨਾਂ ਵਿੱਚ ਕੰਮ ਕਰਦੇ ਅਧਿਆਪਕ ਤੇ ਪੜ ਰਹੇ ਵਿਦਿਅਰਥੀਆਂ ਨੂੰ ਸਨਮਾਨਿਤ ਕੀਤਾ ਜਾ ਸਕੇ। ਫੈਡਰਸ਼ਨ ਵੱਲੋਂ ਪਿਛਲੇ ਸਾਲ ਵੀ ਤਕਰੀਬਨ 900 ਸਕੂਲ਼ ਤੇ ਉਹਨਾਂ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਸਾਲ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਨ ਲਈ ਉਹਨਾਂ ਦੀਆਂ ਕੈਟਾਗਰੀਆਂ ਬਣਾਈਆ ਗਈਆਂ ਹਨ। ਇਸ ਮੌਕੇ ਸਵੇਰ ਦੇ ਸੈਸ਼ਨ ਦੋਰਾਨ ਮੁੱਖ ਤੌਰ ਤੇ ਡਾ. ਆਨੰਦ ਅੱਗਰਵਾਲ (ਵਾਇਸ ਚਾਂਸਲਰ, ਚੰਡੀਗੜ ਯੁਨੀਵਰਸਿਟੀ) ਨੇ ਸ਼ਿਰਕਤ ਕੀਤੀ ਤੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਗੁਰੂਆਂ ਦਾ ਆਦਰ ਸਨਮਾਨ ਕਰਨਾ ਚਾਹੀਦਾ ਹੈ ਤੇ ਅਗਰ ਉਹਨਾਂ ਨੇ ਜਿੰਦਗੀ ਚ’ ਸਫਲ ਹੋਣਾ ਹੈ ਤਾਂ ਉਹ ਆਪਣੇ ਗਰੂਆ ਵੱਲੋਂ ਦੱਸੇ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਅਧਿਆਪਕਾਂ ਬਾਰੇ ਗੱਲ ਕਰਦਿਆ ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਜਿਵੇਂ ਸੂਰਜ ਨੂੰ ਦੀਵਾ ਦਿਖਾਉਣ ਦੇ ਬਰਾਬਰ ਹੈ ਕਿਉਂਕਿ ਉਹ ਵਿਦਿਆਰਥੀਆਂ ਦੀ ਜਿੰਦਗੀ ਨੂੰ ਰੋਸ਼ਨ ਕਰਦੇ ਹਨ। ਉਹਨਾਂ ਚੰਡੀਗੜ ਯਨਿੀਵਰਸਿਟੀ ਪਹੁੰਚੇ ਸਾਰੇ ਹੀ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਬੈਂਸ ਜੀ ਵੀ ਪਹੁੰਚੇ ਤੇ ਬੈਸਟ ਟਚਿਰ ਅਵਾਰਡ ਵੰਡੇ ਗਏ। ਸਮਾਗਮ ਦੋਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅਧਿਆਪਕਾਂ ਉੱਪਰ ਪਰਮਾਤਮਾ ਦੀ ਅਪਾਰ ਕਿਰਪਾ ਹੁੰਦੀ ਹੈ ਕਿਉਂਕਿ ਇਹ ਕਿੱਤਾ ਦੁਨੀਆ ਦਾ ਸਭ ਤੋਂ ਨੋਬਲ ਕਿੱਤਾ ਹੈ। ਕਿਉਂਕਿ ਅਧਿਆਪਕ ਇਕ ਅਜਿਹੀ ਸ਼ਖਸੀਅਤ ਹੁੰਦੇ ਹਨ ਜੋ ਚੰਗੇ ਇਨਸਾਨ ਬਣਨਾ ਸਿਖਾਉਂਦੇ ਹਨ। ਉਹਨਾਂ ਕਿਹਾ ਕਿ ਅਗਰ ਕਿਸੇ ਵੀ ਮੁਲਕ ਨੇ ਤਰੱਕੀ ਕਰਨੀ ਹੈ ਤਾਂ ਉਸ ਦੇਸ਼ ਦੇ ਲੋਕਾਂ ਨੂੰ ਚੰਗੇ ਇਨਸਾਨ ਬਣਨਾ ਪੈਂਦਾ ਹੈ ਸਿਰਫ ਇਮਾਰਤਾਂ ਤੇ ਸੜਕਾਂ ਨਾਲ ਹੀ ਤਰੱਕੀ ਨਹੀਂ ਕੀਤੀ ਜਾ ਸਕਦੀ। ਅਗਰ ਕਿਸੇ ਵੀ ਦੇਸ਼ ਦੀ ਜਾ ਸੂਬੇ ਦੀ ਮੁਸ਼ਕਿਲ ਨੂੰ ਦੂਰ ਕਰਨਾ ਹੋਵੇ ਚਾਹੇ ਉਹ, ਰਿਸ਼ਵਤਖੋਰੀ ਹੋਵੇ, ਅਨਪੜਤਾ ਹੋਵੇ, ਨਿਯਮਾਂ ਦੀ ਉਲੰਘਣਾ ਹੋਵੇ ਤਾਂ ਚੰਗੇ ਨਾਗਰਿਕ ਬਣਕੇ ਹੀ ਉਸਨੂੰ ਦੂਰ ਕੀਤਾ ਜਾ ਸਕਦਾ ਹੈ ਤੇ ਅਧਿਆਪਕ ਹੀ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਾ ਸਕਦੇ ਹਨ। ਉਹਨਾਂ ਫੇਡਰੇਸ਼ਨ ਦੇ ਸਾਰੇ ਹੀ ਮੈਂਬਰਾਂ ਨੂੰ ਇਸ ਤਰਾਂ ਦੇ ਪ੍ਰੋਗਰਾਮ ਉਲੀਕਣ ਤੇ ਵਧਾਈ ਦੇ ਪਾਤਰ ਹਨ। ਇਸ ਮੌਕੇ ਚੰਡੀਗੜ ਯੁਨੀਵਰਸਿਟੀ ਦੇ ਚਾਂਸਲਰ ਸਰਦਾਰ ਸਤਨਾਮ ਸਿੰਘ ਸੰਧੂ ਨੇ ਸਾਰੇ ਹੀ ਵਿਦਿਆਰਥੀ ਤੇ ਉਹਨਾਂ ਦੇ ਮਾਪਿਆਂ, ਅਧਿਆਪਕਾਂ ਨੂੰ ਜੀ ਆਇਆ ਕਿਹਾ ਤੇ ਉਹਨਾਂ ਨੇ ਆਏ ਹੋਏ ਮੁੱਖ ਮਹਿਮਾਨ ਸਰਦਾਰ ਹਰਜੋਤ ਸਿੰਗ ਬੈਂਸ ਜੀ ਨੂੰ ਸਨਮਾਨਿਤ ਕੀਤਾ ਤੇ ਫੈਪ ਨੈਸ਼ਨਲ ਅਵਾਰਡ ਤੇ ਪਹੁੰਚਣ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਕਰਨ ਲਈ ਧੰਨਵਾਦ ਕੀਤਾ। ਇਸ ਦੋਰਾਨ ਯੁਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਟੇਜ ਉਪੱਰ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ।