ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਕੂਲ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਅਤੇ ਸਰਦਾਰ ਜੋਰਾ ਸਿੰਘ ਕਾਂਗੜਾ ਡੀ ਐਸ ਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜ਼ੂਕੇਸ਼ਨ ਸੈਲ ਜ਼ਿਲਾ ਮੋਗਾ ਵੱਲੋਂ ਰੋਡ ਸੇਫਟੀ ਹਫ਼ਤੇ ਨੂੰ ਮੁੱਖ ਰੱਖਦਿਆਂ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸੰਬੰਧੀ ਜਾਗਰੂਕ ਕੀਤਾ ਗਿਆ। ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ। ਏ.ਐੱਸ.ਆਈ. ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨਾ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਦੋ ਪਹੀਆ ਵਾਹਨ ਚਲਾਉਂਦੇ ਹੈਲਮਟ ਦੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਗਈ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾਕਟਰ ਮਨਦੀਪ ਗੋਇਲ ਆਈ ਸਪੈਸ਼ਲਿਸਟ ਵੱਲੋਂ ਅੱਖਾਂ ਦਾ ਫਰੀ ਚੈਕਅੱਪ ਕੈਂਪ ਵੀ ਲਗਾਇਆ ਗਿਆ ਸਾਰੇ ਡਰਾਈਵਰ ਸਾਹਿਬਾਨਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ, ਟਰਾਂਸਪੋਰਟ ਇੰਚਾਰਜ ਗੁਰਪ੍ਰਤਾਪ ਸਿੰਘ, ਸੀ.ਈ.ਓ. ਰਾਹੁਲ ਛਾਬੜਾ, ਅਨਿਲ ਸੋਲੋਮਨ, ਕੁਲਦੀਪ ਸਿੰਘ, ਲੇਡੀਸ ਇੰਚਾਰਜ ਸੁਰੇਖਾ ਸ਼ਰਮਾ ਆਦਿ ਹਾਜ਼ਰ ਸਨ।