ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੀਟ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੀਟ-2022(ਡਰੋਲੀ ਜ਼ੋਨ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ , ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ । ਇਹ ਐਥਲੈਕਿਸ ਮੀਟ ਪਿੰਡ ਘੱਲਕਲਾਂ ਦੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਵਿਖੇ ਹੋਈਆਂ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ ਸਪੋਰਟਸ ਇੰਚਾਰਜ ਮੈਡਮ ਜਸਵੀਰ ਕੌਰ ਵੱਲੋਂ ਦੱਸਿਆ ਗਿਆ ਕਿ ਅੰਡਰ-19,1500 ਮੀਟਰ ਰੇਸ ਵਿੱਚ ਅਨੂਪ ਸਿੰਘ ਦੁਆਰਾ ਪਹਿਲਾ ਸਥਾਨ, 800 ਮੀਟਰ ਰੇਸ ਵਿੱਚ ਮਹਿਕਪ੍ਰੀਤ ਸਿੰਘ ਦੁਆਰਾ ਪਹਿਲਾ ਸਥਾਨ,3000 ਮੀਟਰ ਰੇਸ ਵਿੱਚ ਸ਼ਿਵਰਾਜ ਸਿੰਘ ਦੁਆਰਾ ਪਹਿਲਾ ਸਥਾਨ ਅਤੇ ਸੁੱਖਪ੍ਰੀਤ ਸਿੰਘ ਦੁਆਰਾ ਦੂਜਾ ਸਥਾਨ ਹਾਸਲ ਕੀਤਾ ਗਿਆ। ਪਰਮਵੀਰ ਸਿੰਘ ਦੁਆਰਾ 800 ਮੀਟਰ ਰੇਸ ਵਿੱਚ ਦੂਜਾ ਸਥਾਨ ਅਤੇ ਜਸਕਰਨ ਸਿੰਘ ਦੁਆਰਾ 200 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ ਗਿਆ। ਹਰਕੋਮਲਪ੍ਰੀਤ ਸਿੰਘ ਦੁਆਰਾ 5000 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ। ਖੁਸ਼ਕਰਨਜੋਤ ਸਿੰਘ ਦੁਆਰਾ 100 ਮੀਟਰ ਰੇਸ ਵਿੱਚ ਪਹਿਲਾ ਸਥਾਨ, ਜੋਬਨਪ੍ਰੀਤ ਸਿੰਘ ਨੇ 100 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ ਅਤੇ ਪ੍ਰਿਤਪਾਲ ਸਿੰਘ ਨੇ 400 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ। ਰਿਲੇ ਰੇਸ 400 ਮੀਟਰ ਵਿੱਚ ਬੀ.ਬੀ.ਐਸ ਚੰਦਨਵਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ , ਜਿਸ ਵਿੱਚ ਖਿਡਾਰੀਆਂ ਖੁਸ਼ਕਰਨਜੋਤ ਸਿੰਘ, ਜੋਬਨਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਜਸਕਰਨ ਸਿੰਘ ਨੇ ਹਿੱਸਾ ਲਿਆ। ਰਿਲੇ ਰੇਸ 100 ਮੀਟਰ ਵਿੱਚ ਵੀ ਬੀ.ਬੀ.ਐਸ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਵਿੱਚ ਖਿਡਾਰੀਆਂ ਅਰਸ਼ਦੀਪ ਸਿੰਘ, ਸ਼ਿਵਰਾਜ ਸਿੰਘ,ਪ੍ਰਿਤਪਾਲ ਸਿੰਘ ਅਤੇ ਸੁੱਖਪ੍ਰੀਤ ਸਿੰਘ ਨੇ ਹਿੱਸਾ ਲਿਆ। ਹਰਡਲ ਰੇਸ ਵਿੱਚ ਅਕਾਸ਼ਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਡਿਸਕਸ ਥ੍ਰੋ ਵਿੱਚ ਪ੍ਰਭਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜੈਵਲਿਨ ਥ੍ਰੋ ਵਿੱਚ ਸਤਨਾਮ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਜੋਬਨਪ੍ਰੀਤ ਸਿੰਘ ਨੇ ਹਾਈ ਜੰਪ ਵਿੱਚ ਪਹਿਲਾ ਸਥਾਨ ਅਤੇ ਜਸਕਰਨ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਿਵਰਾਜ ਸਿੰਘ ਨੇ ਲੰਬੀ ਛਾਲ ਵਿੱਚ ਪਹਿਲਾ ਅਤੇ ਪ੍ਰਿਤਪਾਲ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਸਟਾਫ ਵੱਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਜਸਵੀਰ ਕੌਰ, ਬਲਜੀਤ ਕੌਰ, ਮਨਿੰਦਰ ਕੌਰ, ਨਵਦੀਪ ਕੌਰ ਘੱਲ਼ਕਲਾਂ ਅਤੇ ਜਸਪ੍ਰੀਤ ਕੌਰ ਸੰਘਾ ਵੱਲੋਂ ਬੀ.ਬੀ.ਐਸ ਚੰਦਨਵਾਂ ਦੀ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਕਿ ਉਹਨਾਂ ਦੇ ਯਤਨਾਂ ਸਦਕਾ ਹੀ, ਇਸ ਖੇਤਰ ਦੇ ਵਿਦਿਆਰਥੀਆਂ ਨੂੰ ਵਧੀਆ ਇਨਫਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਉਹ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ।