ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗਵਾਈ ਹੇਠ ‘ਵਰਲਡ ਹੈਲਥ ਡੇ’ ਮਨਾਇਆ ਗਿਆ ।ਸਕੂਲ ਵਿੱਚ ਅਸੈਂਬਲੀ ਮੌਕੇ ਵਿਦਿਆਰਥੀਆਂ ਵੱੱਲੋਂ ‘ਵਰਲਡ ਹੈਲਥ ਡੇ’ ਨਾਲ ਸੰਬੰਧਿਤ ਬਹੁਤ ਹੀ ਸੁੰਦਰ ਚਾਰਟ ਅਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲਜ਼ ਰਾਹੀ ਬੱਚਿਆਂ ਦੁਆਰਾ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਹਰ ਸਾਲ 7 ਅਪ੍ਰੈਲ ਨੂੰ ‘ਵਰਲਡ ਹੈਲਥ ਡੇ’ ਮਨਾਇਆ ਜਾਂਦਾ ਹੈ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਦੱਸਿਆ ਕਿ ਸਾਲ 1948 ਵਿੱਚ ਅੱਜ ਦੇ ਦਿਨ ‘ਵਰਲਡ ਹੈਲਥ ਔਰਗਨਾਈਜ਼ੇਸ਼ਨ’ ਨੇ ਵਿਸ਼ਵ ਪੱਧਰ ਤੇ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਇਸ ਸੰਸਥਾ ਦੀ ਸ਼ੁਰੂਆਤ ਵਿੱਚ ਵਿਸ਼ਵ ਭਰ ਦੇ 61 ਦੇਸ਼ਾਂ ਨੇ ਵੱਲੋਂ ਦਸਤਖਤ ਕਰਕੇ ਇਸ ਸੰਸਥਾ ਨੂੰ ਹਰੀ ਝੰਡੀ ਦਿੱਤੀ ਗਈ ਸੀ ਅਤੇ ਉਸ ਸਮੇਂ ਤੋਂ ਹੁਣ ਤੱਕ ਇਹ ਸੰਸਥਾ ਸਿਹਤ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ। ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਸਿਹਤ ਸਾਡੇ ਲਈ ਸਭ ਤੋਂ ਅਨਮੋਲ ਦਾਤ ਹੈ ਕਿਉਂਕਿ ਇੱਕ ਸਿਹਤਮੰਦ ਸ਼ਰੀਰ ਦੇ ਅੰਦਰ ਹੀ ਇੱਕ ਸਿਹਤਮੰਦ ਦਿਮਾਗ ਰਹਿ ਸਕਦਾ ਹੈ ਅਤੇ ਵਿਦਿਆਰਥੀ ਜੀਵਨ ਵਿੱਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਇੱੱਕ ਸਿਹਤਮੰਦ ਸ਼ਰੀਰ ਅਤੇ ਇੱਕ ਸਿਹਤਮੰਦ ਦਿਮਾਗ ਦੋਹਾਂ ਦੀ ਜ਼ਰੂਰਤ ਹੁੰਦੀ ਹੈ। ਉਹਨਾਂ ਬੱਚਿਆਂ ਨੂੰ ਹਮੇਸ਼ਾ ਆਪਣੀ ਸਿਹਤ ਦਾ ਧਿਆਨ ਰੱਖਣ ਦਾ ਸੰਦੇਸ਼ ਦਿੱਤਾ।