ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਵਰਲਡ ਟੀਚਰਜ਼ ਡੇ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਦੁਆਰਾ ਇਸ ਦਿਨ ਨਾਲ ਸਬੰਧਤ ਸੁੰਦਰ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਕੁਆਇਰ ਵੱਲੋਂ ਮਾਂ ਸਰਸਵਤੀ ਵੰਦਨਾ ਗਾ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇਸ ਦਿਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਜਿਵੇਂ ਕੇ ਹਰ ਸਾਲ ਭਾਰਤ ਵਿੱਚ 5 ਸਤੰਬਰ ਨੂੰ ਰਾਸ਼ਟਰੀ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਉਸ ਤਰ੍ਹਾਂ ਹੀ ਹਰ ਸਾਲ 5 ਅਕਤੂਬਰ ਨੂੰ ‘ਵਰਲਡ ਟੀਚਰਜ਼ ਡੇ’ ਮਨਾਇਆ ਜਾਂਦਾ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਸਾਰੇ ਅਧਿਆਪਕਾਂ ਨੂੰ ‘ਵਰਲਡ ਟੀਚਰਜ਼ ਡੇ’ ਦੀ ਵਧਾਈ ਦਿੱਤੀ ਗਈ। ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਉਹਨਾਂ ਨੇ ਦੱਸਿਆ ਕਿ ਇਸ ਦਿਨ ਦੀ ਸ਼ੁਰੂਆਤ 1994 ਵਿੱਚ ‘ਯੁਨੇਸਕੋ’ ਦੁਆਰਾ ਕੀਤੀ ਗਈ ਸੀ। ਇਸ ਦਿਨ ਦੀ ਸ਼ੁਰੂਆਤ ਦਾ ਮੁੱਖ ਮੰਤਵ ਵਿਸ਼ਵ ਭਰ ਵਿੱਚ ਅਧਿਆਪਕਾਂ ਦੀ ਸਥਿਤੀ, ਸਿੱਖਿਆ ਕਰਮਚਾਰੀ ਨੀਤੀ, ਸ਼ੁਰੂਆਤੀ ਸਿਖਲਾਈ, ਉਹਨਾਂ ਦੀ ਨਿਰੰਤਰ ਸਿੱਖਿਆ, ਰੁਜ਼ਗਾਰ ਅਤੇ ਕੰਮ ਕਰਨ ਦੀਆਂ ਸਥੀਤੀਆਂ ਦੀ ਸਬੰਧਤ ਰੂਪਰੇਖਾ ਬਾਰੇ ਦੱਸਦੀ ਹੈ। ਇਸ ਤੋਂ ਇਲਾਵਾ ਇਹ ਦਿਨ ਅਧਿਆਪਕਾਂ ਦੀ ਸ਼ਲਾਘਾ ਅਤੇ ਉਹਨਾਂ ਦੇ ਕੰਮ ਦੇ ਮੁਲਾਂਕਨ ਤੇ ਧਿਆਨ ਕੇਂਦਰਿਤ ਕਰਨ, ਅਧਿਆਪਕਾਂ ਅਤੇ ਅਧਿਆਪਨ ਸੰਬੰਧੀ ਮੁੱਦਿਆਂ ਤੇ ਚਰਚਾ ਕਰਨ ਲਈ ਮੌਕਾ ਪ੍ਰਦਾਨ ਕਰਦਾ ਹੈ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਦੇ ਬਗੈਰ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ, ਇੱਕ ਗੁਰੂ ਹੀ ਆਪਣੇ ਗਿਆਨ ਦੀ ਰੋਸ਼ਨੀ ਨਾਲ ਅਗਿਆਨਤਾ ਦੇ ਹਨੇਰੇ ‘ਚੋਂ ਸਾਡਾ ਮਾਰਗਦਰਸ਼ਨ ਕਰ ਸਕਦਾ ਹੈ। ਹਰ ਇੱਕ ਵਿਦਿਆਰਥੀ ਨੂੰ ਹਮੇਸ਼ਾਂ ਆਪਣੇ ਗੁਰੂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਹਨਾਂ ਸਾਰੇ ਸਟਾਫ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਵਿੱਦਿਅਕ ਅਦਾਰੇ ਦੀ ਨੀਂਹ ਉਹਨੀ ਹੀ ਮਜ਼ਬੂਤ ਹੋਵੇਗੀ, ਜਿੰਨ੍ਹਾਂ ਮਿਹਨਤੀ ਅਤੇ ਕਾਰਜਕੁਸ਼ਲ ਉਸ ਅਦਾਰੇ ਦਾ ਸਟਾਫ ਹੋਵੇਗਾ, ਇਸ ਲਈ ਬੀ.ਬੀ.ਐੱਸ. ਨੂੰ ਆਪਣੇ ਅਧਿਆਪਕਾਂ ਉੱਪਰ ਮਾਨ ਹੈ। ਉਹਨਾਂ ਵੱਲੋਂ ਸਮੂਹ ਸਟਾਫ ਨੂੰ ‘ਵਰਲਡ ਟੀਚਰਜ਼ ਡੇ’ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਅਧਿਆਪਕਾਂ ਨੂੰ ਇੱਕ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।