Latest News & Updates

ਬਲੂਮਿੰਗ ਬਡਜ਼ ਏ.ਬੀ.ਸੀ ਮੋਂਟੈਸਰੀ ਸਕੂਲ ਮੋਗਾ ਵਿੱਚ ਮਨਾਇਆ ਗਿਆ 74ਵਾਂ ਗਣਤੰਤਰ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਏ.ਬੀ.ਸੀ ਮੋਨਟੈਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਸੰਸਥਾ ਵਿੱਚ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਵੱਲੋਂ ਖੂਬਸੂਰਤ ਚਾਰਟ ਬਣਾਏ ਗਏ। ਸਾਰੇ ਸਕੂਲ ਕੈਂਪਸ ਨੂੰ ਤਿਰੰਗੇ ਰੰਗਾਂ ਵਿੱਚ ਰੰਗਦੇ ਹੋਏ ਗਣਤੰਤਰ ਦਿਵਸ ਨੂੰ ਸਮਰਪਿਤ ਰੰਗੋਲੀ ਬਣਾਈ ਗਈ। ਇਸ ਮੌਕੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿੰਰੰਗਾ ਝੰਡਾ ਲਹਿਰਾਇਆ ਗਿਆ ਤੇ ਸਲਾਮੀ ਦਿੱਤੀ ਗਈ। ਸਾਰੇ ਵਿਦਿਆਰਥੀਆਂ ਨੇ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਸਲਾਮੀ ਦਿੱਤੀ ਤੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਦੀ ਸਮਰਾਲਾ ਹਾਕੀ ਕਲੱਬ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ। ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸਦੀ ਅਗੁਵਾਈ ਡਾ. ਬੀ.ਆਰ.ਅੰਬੇਦਕਰ ਨੇ ਕੀਤੀ ਸੀ। ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਸਮਾਗਮ ਦੋਰਾਨ ਨੰਨੇ–ਮੁੰਨੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗਾਣੇ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਚਾਕਲੇਟ ਵੰਡੇ ਗਏ।