Latest News & Updates

ਬਲੂਮਿੰਗ ਬਡਜ਼ ਏ ਬੀ.ਸੀ ਮੌਨਟੈਂਸਰੀ ਸਕੂਲ, ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ‘ਅਧਿਆਪਕ-ਦਿਵਸ’

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ. ਬੀ.ਸੀ ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਨੰਨੇ-ਮੁੰਨੇ ਬੱਚਿਆਂ ਵੱਲੋਂ ਇਸ ਦਿਨ ਨਾਲ ਸੰਬੰਦਤ ਚਾਰਟ ਬਣਾਏ ਗਏ ਤੇ ਕਵਿਤਾਵਾਂ ਬੋਲੀਆਂ ਗਈਆਂ। ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ ਗਈ ਅਤੇ ਉਹਨਾਂ ਨੇ ਦੱਸਿਆ ਕਿ ਇਹ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਹਾੜੇ ਤੇ ਉਹਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਵਾਰ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਦਾ 133ਵਾਂ ਜਨਮ ਦਿਵਸ ਮਨਾਇਆ ਗਿਆ। ਡਾ. ਐੱਸ. ਰਾਧਾਕ੍ਰਿਸ਼ਨਨ, ਇੱਕ ਮਹਾਨ ਵਿਦਵਾਨ, ਵਿਚਾਰਕ ਅਤੇ ਦਾਰਸ਼ਨਿਕ ਸਨ। ਉਹ ਅਜਾਦ ਭਾਰਤ ਪਹਿਲੇ ਉੱਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਬਣੇ ਅਤੇ ਭਾਰਤ ਦੇ ਸਰਵਉੱਚ ਨਾਗਰਿਕ ਸੰਨਮਾਨ ‘ਭਾਰਤ ਰਤਨ’ ਨਾਲ ਵੀ ਸੰਨਮਾਨਿਤ ਕੀਤੇ ਗਏ। ਬੱਚਿਆਂ ਨੂੰ ਸੰਬੋਧਿਤ ਕਰਦਿਆਂ ਮੈਡਮ ਕਮਲ ਸੈਣੀ ਨੇ ਕਿਹਾ ਕਿ ਅਧਿਆਪਕਾਂ ਦਾ ਹਰ ਹਾਲ ਵਿੱਚ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਹੁੰਦੇ ਹਨ ਜੋ ਕਿ ਬੱਚਿਆ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਸਹੀ ਰਾਹ ਦਿਖਾਉਂਦੇ ਹਨ। ਪ੍ਰਿੰਸੀਪਲ ਸੋਨੀਆ ਸ਼ਰਮਾ ਵੱਲੋਂ ਵੀ ਸਮੂਹ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਤੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬੱਚਿਆਂ ਦਾ ਮਾਰਗ ਦਰਸ਼ਨ ਕਰਦਿਆਂ ਮੈਡਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਦੇ ਬਗੈਰ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ, ਮਾਂ ਦੇ ਬਾਅਦ ਗੁਰੂ ਹੀ ਹੈ ਜਿਹੜਾ ਸਾਡਾ ਮਾਰਗ ਦਰਸ਼ਨ ਹੈ।