ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋੋਵਿਡ-19 ਦੌਰਾਨ ਵਿਦਿਆਰਥੀਆਂ ਨੂੰ ਘਰਾਂ ਵਿੱਚ ਬੈਠਿਆਂ ਹੀ ਆਨ ਲਾਈਨ ਵਿਦਿਆ ਪ੍ਰਦਾਨ ਕਰ ਰਿਹਾ ਹੈ। ਬੀ.ਬੀ.ਐਸ. ਮਨੈਜ਼ਮੈਂਟ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਆਨ ਲਾਈਨ ਕਲਾਸਾਂ ਲਗਾਈਆ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀ ਆਪਣੀ ਕਲਾਸ ਦੇ ਮਾਹੌਲ ਵਾਂਗ ਹੀ ਆਪਣੀ ਪੜ੍ਹਾਈ ਕਰ ਸਕੇ। ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਮਦ ਨਾ ਹੋਣ ਕਰਕੇ ਅੱਜ ਸੰਸਥਾ ਵਿੱਚ ਅਧਿਆਪਕਾਂ ਵੱਲੋਂ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਤੰਬਾਕੂ ਦi ਵਰਤੋਂ ਕਰਨ ਤੇ ਹੋਣ ਵਾਲੇ ਨੁਕਸਾਨ ਨੂੰ ਦਰਸ਼ਾਉਂਦੇ ਹੋਏ ਚਾਰਟ ਪੇਸ਼ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਸਾਲ, 31 ਮਈ ਨੂੰ, ਵਿਸ਼ਵ ਸਿਹਤ ਸੰਗਠਨ ਅਤੇ ਹੋਰ ਸੰਸਥਾਵਾਂ ਮਿਲ ਕੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਉਂਦੇ ਹਨ। ਇਸ ਸਲਾਨਾ ਮੁਹਿੰਮ ਵਿੱਚ ਤੰਬਾਕੂ ਦੀ ਵਰਤੋਂ ਦੇ ਨੁਕਸਾਨ, ਮਾਰੂ ਪ੍ਰਭਾਵਾਂ ਅਤੇ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਾਂ ਕਰਨ ਲਈ ਜਾਗਰੁਕ ਕੀਤਾ ਜਾਂਦਾ ਹੈ। ਤੰਬਾਕੂ ਦਾ ਲੋਕਾਂ ਦੇ ਫੇਫੜਿਆਂ ਦੀ ਸਿਹਤ ਉੱਤੇ ਅਸਰ ਪੈਂਦਾ ਹੈ, ਕੈਂਸਰ ਤੋਂ ਲੈ ਕੇ ਸਾਹ ਦੀ ਬਿਮਾਰੀ ਤੱਕ, ਫੇਫੜੇ ਸਾਰੇ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਬੁਨਿਆਦੀ ਭੂਮਿਕਾ ਨਿਭਾਉਂਦੇ ਹਨ। ਡਬਲਯੂ.ਐਚ.ਓ ਦੇ ਅਨੁਸਾਰ, 50 ਪ੍ਰਤੀਸ਼ਤ ਤੰਬਾਕੂਨੋਸ਼ੀ ਕਰਨ ਵਾਲਿਆਂ ਨੂੰ ਸਿਗਰਟ ਨਾ ਪੀਣ ਵਾਲਿਆਂ ਨਾਲੋਂ ਕੋਵਿਡ-19 ਦੇ ਕੋਰੋਨਾ ਵਾਇਰਸ ਦਾ ਵੱਧ ਖੱਤਰਾ ਹੁੰਦਾ ਹੈ।ਡਬਲਯੂ.ਐਚ.ਓ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ “ਤੰਬਾਕੂ ਛੱਡਣਾ ਸਭ ਤੋਂ ਵਧੀਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਖੱਤਰੇ ਨੂੰ ਘਟਾਉਣ ਲਈ ਮਦਦ ਕਰ ਸਕਦੇ ਹਨ ਅਤੇ ਨਾਲ ਹੀ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸਾਹ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾ ਸਕਦੇ ਹਨ। ਇਸ ਦਿਨ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜਾਂ ਵਿੱਚ ਪ੍ਰਦਰਸ਼ਨੀਆਂ ਜਾਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਹਰ ਸਾਲ ਬਲੂਮਿੰਗ ਬਡਜ਼ ਸਕੂਲ ਵਾਲੋਂ ਵੀ ਮੋਗਾ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਸ਼ਹਿਰ ਵਿੱਚ ਰੈਲੀ ਕੱਢੀ ਜਾਂਦੀ ਹੈ ਜਿਸ ਵਿੱਚ ਆਮ ਲੋਕਾਂ ਨੂੰ ਤੰਬਾਕੂ ਦੇ ਨੁਕਸਾਨ ਤੋਂ ਜਾਗਰੁਕ ਕਰਵਾਇਆ ਜਾਂਦਾ ਹੈ ਪਰ ਪਿਛਲੇ ਸਾਲ ਤੋਂ ਕੋਰਨਾ ਦੇ ਚਲਦਿਆ ਇਹ ਦਿਵਸ ਸਕੂਲ ਵਿੱਚ ਅਧਿਆਪਕਾਵਾਂ ਵੱਲੋਂ ਹੀ ਮਨਾਇਆ ਜਾ ਰਿਹਾ ਹੈ।