Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਬਾਰੇ ਕੀਤਾ ਜਾਗਰੁਕ

ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੋਰਾਨ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਚਾਰਟ ਬਣਾਏ ਗਏ ਤੇ ਇਸ ਦਿਨ ਦੇ ਸੰਬੰਧ ਵਿੱਚ ਆਰਟੀਕਲ ਪੇਸ਼ ਕਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਭਾਰਤ ਵਿੱਚ ਸੰਵਿਧਾਨ ਦਿਵਸ 26 ਨਵੰਬਰ ਨੂੰ ਹਰ ਸਾਲ ਸਰਕਾਰੀ ਤੌਰ ਤੇ ਮਨਾਇਆ ਜਾਂਦਾ ਹੈ, ਜੋ ਸੰਵਿਧਾਨ ਦੇ ਜਨਕ ਡਾ. ਭੀਮ ਰਾਓ ਅੰਬੇਦਕਰ ਅਤੇ ਇਸਦੇ ਨਿਰਮਾਣ ਵਿੱਚ ਉਹਨਾਂ ਦਾ ਸਾਥ ਦੇਣ ਵਾਲੇ ਹਰ ਵਿਅਕਤੀ ਨੂੰ ਯਾਦ ਕਰਨ ਅਤੇ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਡਾ: ਭੀਮ ਰਾਓ ਅੰਬੇਡਕਰ, ਜੋ ਕਾਂਗਰਸ ਦੀ ਅਗਵਾਈ ਵਾਲੇ ਕੇਂਦਰ ਵਿੱਚ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਸਨ, ਨੂੰ 1947 ਵਿੱਚ ਸੰਵਿਧਾਨ ਡਰਾਫਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੇਸ਼ ਦਾ ਨਵਾਂ ਸੰਵਿਧਾਨ ਲਿਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਸਾਲ, ਸੰਵਿਧਾਨ ਦਿਵਸ ਦੀ 72ਵੀਂ ਵਰੇਗੰਢ ਹੈ ਜਿਸ ਨੇ 1949 ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਸੰਨ 1949 ਵਿੱਚ 26 ਨਵੰਬਰ ਨੂੰ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਸਵੀਕਾਰ ਕੀਤਾ ਗਿਆ। ਜੋ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 4 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਾ। ਇਹ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ ਲਿਖਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਦੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੌਲਿਕ ਅਧਿਕਾਰਾਂ ਵਿੱਚ ਸਮਾਨਤਾ ਦਾ ਅਧਿਕਾਰ, ਸੁਤੰਤਰਤਾ ਦਾ ਅਧਿਕਾਰ, ਸ਼ੋਸ਼ਨ ਵਿਰੁੱਧ ਅਧਿਕਾਰ, ਧਾਰਮਿਕ ਸਵਤੰਤਰਤਾ ਦਾ ਅਧਿਕਾਰ, ਸੰਸਕ੍ਰਿਤੀ ਅਤੇ ਸਿੱਖਿਆ ਦਾ ਅਧਿਕਾਰ ਆਦਿ ਸ਼ਾਮਿਲ ਹਨ। ਇਹਨਾਂ ਮੌਲਿਕ ਅਧਿਕਾਰਾਂ ਨੂੰ ਸੰਵਿਧਾਨ ਵਿੱਚ ਸ਼ਾਮਲ ਕਰਨ ਦਾ ਉਦੇਸ਼ ਕਾਨੂੰਨ ਦੀ ਸਰਕਾਰ ਸਥਾਪਤ ਕਰਨਾ ਹੈ ਨਾ ਕਿ ਮਨੁੱਖ ਦੀ। ਮੌਲਿਕ ਅਧਿਕਾਰ ਰਾਜ ਦੁਆਰਾ ਕਿਸੇ ਵੀ ਹਮਲੇ ਦੇ ਵਿਰੁੱਧ ਨਾਗਰਿਕਾਂ ਦੀ ਆਜ਼ਾਦੀ ਅਤੇ ਆਜ਼ਾਦੀ ਦੀ ਰੱਖਿਆ ਕਰਦੇ ਹਨ, ਅਤੇ ਦੇਸ਼ ਵਿੱਚ ਤਾਨਾਸ਼ਾਹੀ ਅਤੇ ਤਾਨਾਸ਼ਾਹੀ ਸ਼ਾਸਨ ਦੀ ਸਥਾਪਨਾ ਨੂੰ ਰੋਕਦੇ ਹਨ। ਇਹ ਵਿਅਕਤੀ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਅੰਤ ਵਿੱਚ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਕੂਲ ਵਿੱਚ ਇਸ ਤਰਾਂ ਦੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਹੋ ਸਕੇ।