ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਮਹਿਲਾ ਸਮਾਨਤਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਚਾਰਟ ਅਤੇ ਆਰਟੀਕਲ ਆਦਿ ਪੇਸ਼ ਕਰਦਿਆਂ ਦੱਸਿਆ ਕਿ ਇਹ ਦਿਨ ਹਰ ਸਾਲ 26 ਅਗਸਤ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਕਾਰਨ 19ਵੀਂ ਸੋਧ ਦਾ ਸਰਟੀਫੀਕੇਟ ਹੈ ਜਿਸਨੇ ਮਹਿਲਾਵਾਂ ਨੂੰ ਵੋਟ ਦੇਣ ਦਾ ਅਧਿਕਾਰ ਦਿੱਤਾ। ਇਹ ਦਿਨ ਮਹਿਲਾਵਾਂ ਦੀ ਪੂਰੀ ਬਰਾਬਰੀ ਵੱਲ ਲਗਾਤਾਰ ਕੋਸ਼ਿਸ਼ਾਂ ਵੱਲ ਵੀ ਧਿਆਨ ਖਿੱਚਦਾ ਹੈ। ਕਈ ਮਹਿਲਾ ਸੰਗਠਨ ਇਸ ਦਿਨ ਨੂੰ ਪੂਰੇ ਦੇਸ਼ ਵਿੱਚ ਮਨਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਹਿਲਾਵਾਂ ਤੋਂ ਬਗੈਰ ਸਾਰੀ ਮਨੁੱਖੀ ਪ੍ਰਜਾਤੀਆਂ ਦਾ ਵਜੂਦ ਖਤਮ ਹੋ ਜਾਵੇਗਾ। ਮਹਿਲਾਵਾਂ ਇੱਕ ਨਵੀਂ ਪੀੜੀ ਨੂੰ ਜਨਮ ਦਿੰਦੀਆਂ ਹਨ। ਉਹ ਆਪਣੀ ਜ਼ਿੰਦਗੀ ਵਿੱਚ ਕਈ ਭੂਮਿਕਾਵਾਂ ਨਿਭਾਉਂਦੀਆਂ ਹਨ, ਉਹ ਇੱਕ ਮਾਂ, ਧੀ, ਪਤਨੀ, ਭੈਣ, ਅਧਿਆਪਕ, ਦੋਸਤ, ਆਦਿ ਹੈ। ਉਹ ਆਪਣੇ ਬੱਚਿਆਂ ਨੂੰ ਵਧਣ ਅਤੇ ਉਹਨਾਂ ਨੂੰ ਸਿਖਾਉਂਦੀ ਹੈ ਕਿ ਅਸਫਲਤਾਵਾਂ, ਸਫਲਤਾਵਾਂ ਦੇ ਵਿਰੁੱਧ ਕਿਵੇਂ ਲੜਨਾ ਹੈ ਅਤੇ ਦੁਬਾਰਾ ਕੋਸ਼ਿਸ਼ ਕਿਵੇਂ ਕਰਨੀ ਹੈ। ਜ਼ਿਕਰਯੋਗ ਹੈ ਕਿ ਅੱਜਕਲ ਦੇ ਸਮੇਂ ਵਿੱਚ ਔਰਤਾਂ ਕਿਸੇ ਵੀ ਪੱਖੋਂ ਮਰਦਾਂ ਤੋਂ ਘਟ ਨਹੀਂ ਹਨ। ਦੇਸ਼ ਦੇ ਵੱਡੇ-ਵੱਡੇ ਅਹੁਦਿਆਂ ਤੇ ਮਹਿਲਾਵਾਂ ਨੂੰ ਵੇਖਿਆ ਜਾ ਸਕਦਾ ਹੈ। ਬਹੁਤ ਸਾਰੀਆਂ ਇਸਤਰੀਆਂ ਅਜਿਹੀਆਂ ਵੀ ਹਨ ਜੋ ਘਰ ਦੀ ਜਿੰਮੇਵਾਰੀ ਦੇ ਨਾਲ ਨਾਲ ਹੋਰ ਕਈ ਖੇਤਰਾਂ ਵਿੱਚ ਵੀ ਦੇਸ਼ ਦੀ ਤਰੱਕੀ ਲਈ ਵਡਮੁੱਲਾ ਯੋਗਦਾਨ ਪਾਇਆ ਹੈ ਚਾਹੇ ਉਹ ਪੜਾਈ ਦੇ ਖੇਤਰ ਵਿੱਚ ਹੋਵੇ, ਖੇਡਾਂ ਵਿੱਚ, ਰਾਜਨੀਤੀ ਜਾਂ ਹੋਰ ਕਿਸੇ ਵੀ ਖੇਤਰ ਵਿੱਚ ਹੋਣ। ਇਸ ਵਿਸ਼ੇਸ਼ ਦਿਨ ਉੱਤੇ ਉਹਨਾਂ ਨੇ ਸਾਰੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਇਸ ਦਿਨ ਦੇ ਸੰਬੰਧ ਵਿੱਚ ਆਪੋ-ਆਪਣੇ ਵਿਚਾਰ ਪੇਸ਼ ਕੀਤੇ।