Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਵਿਸ਼ਵ ਵੈਟਰੀਨਰੀ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ। ਜਿਵੇਂ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਕੂਲ ਬੰਦ ਕੀਤੇ ਗਏ ਹਨ ਅਤੇ ਆਨ ਲਾਈਨ ਕਲਾਸਾਂ ਚੱਲ ਰਹੀਆਂ ਹਨ, ਇਸ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ਇਸ ਵਿਸ਼ੇਸ਼ ਦਿਨ ਨੂੰ ਮਨਾਇਆ ਗਿਆ ਅਤੇ ਕਈ ਪ੍ਰਕਾਰ ਦੇ ਸੁੰਦਰ ਚਾਰਟ ਸਲੋਗਨ ਆਦਿ ਅਤੇ ਆਰਟੀਕਲ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਸਬੰਧਤ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਸ਼ਵ ਵੈਟਰਨਟੀ ਐਸ਼ੋਸੀਏਸ਼ਨ ਵੱਲੋਂ ਸਾਲ 2000 ਵਿੱਚ ਸੰਸਾਰ ਭਰ ਵਿੱਚ ਪਸ਼ੂਆਂ ਦੇ ਡਾਕਟਰਾਂ ਦੁਆਰਾ ਕੀਤੇ ਗਏ ਜੀਵਨ ਸੇਵਨ ਦੇ ਕੰਮ ਨੂੰ ਹਾਈਲਾਈਟ ਕਰਨ ਅਤੇ ਉਤਸ਼ਾਹਿਤ ਕਰਨ ਲਈ ਬਣਾਇਆ ਗਿਆ ਸੀ।ਹਰ ਸਾਲ ਇੱਕ ਵੱਖਰਾ ਥੀਮ ਚੁਣਿਆ ਜਾਂਦਾ ਹੈ ਜੋ ਪਾਲਤੂ ਜਾਨਵਰਾਂ ਦੀ ਦੇਖ ਭਾਲ ਦੇ ਵੱਖੋ-ਵੱਖਰੇ ਪਹਿਲੂਆਂ ਦੀ ਮਹੱਹਤਾ ਨੂੰ ਯਾਦ ਕਰਨ ਵਿੱਚ ਮਦਦ ਕਰਦਾ ਹੈ।ਉਹਨਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਪਾਲਤੂ ਜਾਨਵਰਾਂ ਦਾ ਚੰਗੀ ਤਰ੍ਹਾਂ ਧਿਆਨ ਰੱਖਣਾ ਚਾਹੀਦਾ ਹੈ।ਕਿਵੇਂ ਉਹਨਾਂ ਦੀ ਸਾਫ ਸਫਾਈ ਰੱਖਣੀ ਜ਼ਰੂਰੀ ਹੈ, ਟੀਕਾਕਰਨ ਸਮੇਂ ਸਮੇਂ ਤੇ ਕਰਵਾਉਣਾ ਚਾਹੀਦਾ ਹੈ। ਇਹ ਵੀ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਜਾਨਵਰਾਂ ਅਤੇ ਪਸ਼ੂਆਂ ਦੇ ਰੋਗਾਂ ਸਬੰਧਤ ਦਵਾਈਆਂ ਤੇ ਚਰਚਾ ਕਰਨਾ ਅਤੇਉਹਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ।