ਬਲੂਮਿੰਗ ਬਡਜ਼ ਸਕੂਲ ਵਿੱਚ 14 ਫਰਵਰੀ 2019 ਨੂੰ ਪੁਲਵਾਮਾ ਹਮਲੇ ਚ ਸ਼ਹੀਦ ਹੋਏ 40 ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਜ਼ਿਲਾ ਮੋਗਾ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਵਿਸ਼ੇਸ਼ ਸਭਾ ਦੋਰਾਨ 14 ਫਰਵਰੀ 2019 ਨੂੰ ਪੁਲਵਾਮਾ, ਜੰਮੂ ਕਸ਼ਮੀਰ ਵਿੱਚ ਆਤਮਘਾਤੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐੱਫ ਦੇ 40 ਜਵਾਨਾਂ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ ਤੇ ਵਿਦਿਆਰਥੀਆਂ ਵੱਲੋਂ ਇਤਿਹਾਸ ਦੇ ਇਸ ਕਾਲੇ ਦਿਨ ਸੰਬੰਧੀ ਚਾਰਟ ਤੇ ਆਰਟਕਿਲ ਪੇਸ਼ ਕੀਤੇ ਗਏ ਜਿਸ ਵਿੱਚ ਉਹਨਾਂ ਨੇ ਇਸ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ 14 ਫਰਵਰੀ 2019 ਨੂੰ ਦੁਪਹਿਰ 3 ਵਜੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ ਹੋਇਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਪੁਲਵਾਮਾ ਵਿੱਚ, ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ) ਦੇ ਜਵਾਨਾਂ ਦੇ ਇੱਕ ਕਾਫ਼ਲੇ ਵਿੱਚ ਜਾ ਰਹੀ ਇੱਕ ਬੱਸ ਵਿੱਚ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਆਤਮਘਾਤੀ ਹਮਲੇ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਜਿਹਨਾਂ ਵਿੱਚੋਂ 4 ਜਵਾਨ ਪੰਜਾਬ ਰਾਜ ਦੇ ਸਨ। ਉਹਨਾਂ ਵਿੱਚੋਂ ਇਕ ਜਵਾਨ ਹੈੱਡ ਕਾਂਸਟੇਬਲ ਜੈਮਲ ਸਿੰਘ ਜੋ ਕਿ ਮੋਗਾ ਜ਼ਿਲੇ ਤੋਂ ਸਨ ਤੇ ਉਸ ਬੱਸ ਦੇ ਡਰਾਇਵਰ ਸਨ ਜਿਸ ਵਿੱਚ ਸਾਰੇ ਜਵਾਨ ਸਫਰ ਕਰ ਰਹੇ ਸਨ। ਸਕੂਲ ਪ੍ਰਿੰਸਪਿਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ। ਇਹ ਹਮਲਾ ਦੇਸ਼ ਦੇ ਸਭ ਤੋਂ ਭਿਆਨਕ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਸੀ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਮੀਲਾਂ ਦੂਰ ਤੱਕ ਸੁਣਾਈ ਦਿੱਤੀ। ਸਵੇਰ ਦੀ ਸਭਾ ਦੋਰਾਨ ਸਕੂਲ ਵਿੱਚ ਉਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਉਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਰਾਸ਼ਟਰੀ ਗੀਤ ਗਾਇਆ ਗਿਆ।