ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮੌਨਟੇਂਸਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਮੌਨਟੇਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਗਰੈਜੂਏਸ਼ਨ ਦੀ ਡਿਗਰੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਗਰੈਜੁਏਟ ਹੋਏ ਵਿਦਿਆਰਥੀਆਂ ਦੇ ਨਾਮ, ਆਰਵੀ, ਅਮ੍ਰਿਤਲੀਨ ਕੌਰ, ਈਵਾ ਚੌਹਾਨ, ਗੁਰਜਾਨ ਬਾਵਾ, ਗੁਰਸਾਹਿਬ ਸਿੰਘ, ਹਰਗੁਨ ਸਿੰਘ ਸੈਂਭੀ, ਹਰਸ਼ਪ੍ਰੀਤ ਸ਼ਰਮਾ, ਇਸ਼ੀਕਾ, ਇਸ਼ਮੀਤ ਕੌਰ ਭੂਈ, ਜਿਗਰ ਵਾਧਵਾ, ਕਰਮਨ ਕੱਕੜ, ਖੁਸ਼ਪ੍ਰੀਤ ਕੌਰ, ਖਵਾਹਿਸ਼, ਨਮਨ, ਪਨਵ ਬੰਸਲ, ਪਰਨੀਤ ਕੌਰ ਚਹਿਲ, ਰਾਧੀਕਾ ਸ਼ਰਮਾ, ਪ੍ਰਿਸ਼ਾ ਚੌਧਰੀ, ਰਾਜਵੀ ਰ ਸਿੰਘ ਕੰਡਾ, ਸਹਿਜਪ੍ਰੀਤ ਸਿੰਘ ਅਤੇ ਤਨਮੈ ਸਿੰਘ ਰਾਓ ਹਨ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਦੱਸਿਆ ਕਿ ਸਾਲ 2020-21 ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਏ.ਬੀ.ਸੀ. ਮੌਨਟੇਂਸਰੀ ਅਮਰੀਕਾ ਦੀ ‘ਬਰੀਲੀਐਂਟ ਚਾਇਲਡ ਅਕੈਡਮੀ, ਜਾਰਜੀਆ’ ਤੋਂ ਮਾਨਤਾ ਪ੍ਰਾਪਤ ਹੈ ਅਤੇ ਬੱਚਿਆਂ ਨੂੰ ਮੌਨਟੇਂਸਰੀ ਮੈਥਡ ਨਾਲ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਬੱਚਿਆਂ ਵਿੱਚ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਤਹਿਤ ਕਈ ਪ੍ਰਕਾਰ ਦੀਆਂ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਵਿਕਾਸ ਸਬੰਧਿਤ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਕਿਹਾ ਕਿ ਇਹ ਸੰਸਥਾ ਆਪਣੇ ਹਰ ਇੱਕ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।