Latest News & Updates

ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ, ਮੋਗਾ ਮਨਾਇਆ ਗਿਆ ‘ਅਧਿਆਪਕ-ਦਿਵਸ’

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਅਧਿਆਪਕ ਦਿਵਸ ਮੌਕੇ ਚਾਰਟ ਪੇਸ਼ ਕੀਤੇ ਅਤੇ ਸਤਿਕਾਰ ਵਜੋਂ ਆਪਣੇ ਅਧਿਆਪਕਾਂ ਨੂੰ ਗ੍ਰੀਟਿੰਗ ਕਾਰਡ ਅਤੇ ਫੁੱਲ ਭੇਂਟ ਕੀਤੇ। ਇਸ ਦੇ ਨਾਲ ਹੀ ਬੱਚਿਆਂ ਵੱਲੋਂ ਕਵਿਤਾਵਾਂ ਸੁਣਾਈਆਂ ਗਈਆਂ। ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ ਗਈ ਅਤੇ ਉਹਨਾਂ ਨੇ ਦੱਸਿਆ ਕਿ ਇਹ ਦਿਨ ਭਾਰਤ ਰਤਨ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਹਾੜੇ ਤੇ ਉਹਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਬੱਚਿਆਂ ਨੂੰ ਸੰਬੋਧਿਤ ਕਰਦਿਆਂ ਮੈਡਮ ਕਮਲ ਸੈਣੀ ਨੇ ਕਿਹਾ ਕਿ ਅਧਿਆਪਕਾਂ ਦਾ ਹਰ ਹਾਲ ਵਿੱਚ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਗ੍ਰੰਥਾ ਵਿੱਚ ਵੀ ਗੁਰੂ ਨੂੰ ਪ੍ਰਮਾਤਮਾ ਤੋਂ ਉੱਚਾ ਦਰਜਾ ਦਿੱਤਾ ਗਿਆ ਹੈ। ਇੱਕ ਗੁਰੂ ਹੀ ਹੁੰਦਾ ਹੈ ਜੋ ਸਾਨੂੰ ਅਗਿਆਨਤਾ ਦੇ ਹਨੇਰਿਆਂ ਤੋਂ ਬਾਹਰ ਕੱਢ ਕੇ ਗਿਆਨ ਦੇ ਉਜਾਲੇ ਵੱਲ ਲੈਕੇ ਜਾ ਸਕਦਾ ਹੈ। ਗਿਆਨ ਤੋਂ ਬਿਨਾਂ ਇਨਸਾਨ ਦੇ ਜੀਵਨ ਦਾ ਕੋਈ ਮਕਸਦ ਨਹੀਂ ਹੁੰਦਾ ਇਸ ਲਈ ਸਾਨੂੰ ਆਪਣੇ ਗੁਰੂਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਅਤੇ ਸਟਾਫ ਦੀ ਮੌਜੂਦਗੀ ਵਿੱਚ ਕੇਕ ਕੱਟਿਆ ਗਿਆ ਅਤੇ ਬੱਚਿਆਂ ਨੂੰ ਚੌਕਲੇਟ ਵੰਡੇ ਗਏ।