ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਗਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸ਼ਹੀਦ-ੲ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਭਗਤ ਸਿੰਘ ਨੂੰ ਯਾਦ ਕਰਦਿਆਂ ਸੁੰਦਰ ਚਾਰਟ ਬਣਾਈ ਅਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਸੁਣਾਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਸੋਨੀਆਂ ਸ਼ਰਮਾ ਜੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਹਨਾਂ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਹੋਇਆ ਸੀ ਉਹਨਾਂ ਦੇ ਪਿਤਾ ਸ੍ਰ. ਕਿਸ਼ਨ ਸਿੰਘ ਜੀ ਸਨ ਅਤੇ ਵਿਦਿਆਵਤੀ ਜੀ ਉਹਨਾਂ ਦੇ ਮਾਤਾ ਜੀ ਸਨ। ਭਗਤ ਸਿੰਘ ਇੱਕ ਬਹੁਤ ਹੀ ਨਿਡਰ ਅਤੇ ਬਹਾਦਰ ਵਿਅਕਤੀ ਸੀ ਅਤੇ ਦੇਸ਼ ਭਗਤੀ ਉਸ ਅੰਦਰ ਕੁੱਟ-ਕੁੱਟ ਕੇ ਭਰੀ ਹੋਈ ਸੀ। ਉਹ ਛੋਟੀ ਉਮਰ ਵਿੱਚ ਹੀ ਆਪਣੇ ਦੇਸ਼ ਦੀ ਅਜ਼ਾਦੀ ਲਈ ਅੰਗਰੇਜ ਹਕੂਮਤ ਨਾਲ ਲੋਹਾ ਲ਼ੈਂਦਾ ਹੋਇਆ ਸ਼ਹੀਦ ਹੋ ਗਿਆ।ਉਹਨਾਂ ਬੱਚਿਆਂ ਦਾ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਨਕਸ਼ੇ ਕਦਮ ਤੇ ਚਲਦਿਆਂ ਆਪਣੇ ਦੇਸ਼ ਹਿੰਦੂਸਤਾਨ ਲਈ ਕੋਈ ਵੀ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਜਿਵੇਂ ਭਗਤ ਸਿੰਘ ਦੀ ਬਹਾਦਰੀ ਅਤੇ ਦੇਸ਼ ਭਗਤੀ ਦੀ ਭਾਵਨਾ ਕਰਕੇ ਅੱਜ ਉਸਨੂੰ ‘ਸ਼ਹੀਦ-ਏ-ਆਜ਼ਮ’ ਮਤਲਬ ਸ਼ਹੀਦਾਂ ਦਾ ਸ਼ਹਿਨਸ਼ਾਹ ਮੰਨਿਆ ਜਾਂਦਾ ਹੈ, ਉਸ ਤਰ੍ਹਾਂ ਹੀ ਬੱਚਿਆਂ ਨੂੰ ਵੀ ਨਿਡਰ, ਬਹਾਦਰ ਅਤੇ ਮਿਹਨਤੀ ਬਨਣਾ ਚਾਹੀਦਾ ਹੈ ਅਤੇ ਉੱਚੀ ਤੋਂ ਉੱਚੀ ਵਿੱਦਿਆ ਹਾਸਿਲ ਕਰਕੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ।